29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਣਕ ਦੀ ਬਿਜਾਈ ਤੋਂ ਪਹਿਲਾਂ ਪੰਜਾਬ ਨੂੰ 5.5 ਲੱਖ ਮੀਟ੍ਰਿਕ ਟਨ ਡੀ.ਏ.ਪੀ. ਤੇ 15 ਲੱਖ ਮੀਟ੍ਰਿਕ ਟਨ ਯੂਰੀਆ ਯਕੀਨੀ ਬਣਾਇਆ ਜਾਵੇ- ਖੁੱਡੀਆਂ

ਨਵੀਂ ਦਿੱਲੀ, 29 ਸਤੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 30-09-2026
ਨਵੀਂ ਦਿੱਲੀ, 29 ਸਤੰਬਰ (ਪੀ.ਟੀ.ਆਈ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਆਉਂਦੇ ਹਾੜ੍ਹੀ ਸੀਜਨ 2026-27 ਦੌਰਾਨ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਅਤੇ ਯੂਰੀਆ ਖਾਦਾਂ ਦੀ ਸਪਲਾਈ ਬਿਨਾਂ ਦੇਰੀ ਯਕੀਨੀ ਬਣਾਵੇ। ਇਥੋਂ ਦੇ ਕੌਮੀ ਖੇਤੀਬਾੜੀ ਵਿਗਿਆਨ ਕੰਪਲੈਕਸ ’ਚ ਕੇਂਦਰੀ ਖੇਤੀਬਾੜੀ ਮੰਤਰਾਲੇ ਵਲੋਂ ‘ਹਾੜ੍ਹੀ ਸੀਜਨ 2026’ ਬਾਰੇ ਕਰਵਾਈ ਗਈ ਕੌਮੀ ਖੇਤੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਹਾੜ੍ਹੀ ਦੇ ਮੌਸਮ ਦੀਆਂ ਫਸਲਾਂ ਖਾਸਕਰ ਕਣਕ ਅਤੇ ਆਲੂ ਦੀ ਬਿਜਾਈ ਲਈ 5.5 ਲੱਖ ਮੀਟ੍ਰਿਕ ਟਨ ਡੀ.ਏ.ਪੀ ਅਤੇ 15 ਲੱਖ ਮੀਟ੍ਰਿਕ ਟਨ ਯੂਰੀਆ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੀ ਜ਼ਰੂਰਤ ਅਨੁਸਾਰ ਉਕਤ ਮਿਕਦਾਰ ਵਿਚ ਇਨ੍ਹਾਂ ਰਸਾਇਣਕ ਖਾਦਾਂ ਦੀ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਾਹੀਯੋਗ ਰਕਬਾ 41 ਲੱਖ ਹੈਕਟੇਅਰ ਹੈ ਅਤੇ ਸੂਬੇ ਵਲੋਂ ਕੇਂਦਰੀ ਅੰਨ ਭੰਡਾਰ ਵਿਚ ਕਣਕ ਦਾ 40 ਫ਼ੀਸਦੀ ਅਤੇ ਝੋਨੇ ਦਾ 22 ਫ਼ੀਸਦੀ ਯੋਗਦਾਨ ਪਾਇਆ ਜਾਂਦਾ ਹੈ। ਪਿਛਲੇ ਸਾਲਾਂ ਦੌਰਾਨ ਕਈ ਵਾਰ ਹਾੜ੍ਹੀ ਦੇ ਮੌਸਮ ਦੌਰਾਨ ਕੇਂਦਰ ਵਲੋਂ ਡੀ.ਏ.ਪੀ ਅਤੇ ਯੂਰੀਆ ਦੀ ਸਪਲਾਈ ਸਮੇਂ ਸਿਰ ਨਾਲ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਿਲਾਂ ਦਰਪੇਸ਼ ਆਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪਰਾਲੀ ਨੂੰ ਸਾੜਨ ਦੀ ਸਮੱਸਿਆ ਦਾ 90 ਫ਼ੀਸਦੀ ਨਿਪਟਾਰਾ ਪਰਾਲੀ ਪ੍ਰਬੰਧਨ ਦੀਆਂ ਵਿਧੀਆਂ ਜ਼ਰੀਏ ਕਰ ਲਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ 150 ਕਰੋੜ ਰੁਪਏ ਦੀ ਅਗਲੀ ਕਿਸ਼ਤ ਵੀ ਹੁਣੇ ਜਾਰੀ ਕਰੇ ਤਾਂ ਜੋ ਕਿਸਾਨਾਂ ਨੂੰ ਸਬਸਿਡੀ ਤੇ ਹੋਰ ਮਸ਼ੀਨਰੀ ਮੁਹੱਈਆ ਕਰਵਾਕੇ ਪਰਾਲੀ ਸਾੜਨ ਦੀ ਸਮੱਸਿਆ ਦਾ ਮੁਕੰਮਲ ਹੱਲ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਖੱਬੇ-ਪੱਖੀ ਪਾਰਟੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਖਿਲਾਫ਼ ਵਿਰੋਧ ਪ੍ਰਦਰਸ਼ਨ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਅਗਲੀ ਖ਼ਬਰ ਬਡਗਾਮ ਮੁਕਾਬਲੇ ’ਚ ਲਸ਼ਕਰ ਦਾ ਚੋਟੀ ਦਾ ਅੱਤਵਾਦੀ ਹਲਾਕ
Ad Position 24