01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਚਾਵਲਾ ਮਾਮਲੇ ’ਚ ਪੁਲਿਸ ਨੇ ਤਫ਼ਤੀਸ਼ ਦਾਇਰਾ ਅੱਗੇ ਵਧਾਇਆ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ)- ਅਮਰਜੀਤ ਸਿੰਘ ਚਾਵਲਾ ਮਾਮਲੇ ’ਚ ਪੁਲਿਸ ਪ੍ਰਸ਼ਾਸਨ ਨੇ ਆਪਣੀ ਜਾਂਚ ਦਾ ਦਾਇਰਾ ਅੱਗੇ ਵਧਾਉਂਦਿਆਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ । ਇਸ ਸਬੰਧੀ ਸਥਾਨਕ ਪੁਲਿਸ ਚੌਂਕੀ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਥਾਨਕ ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਅੱਜ ਤਖ਼ਤ ਸਾਹਿਬ ਦੇ ਉਕਤ ਅਧਿਕਾਰੀ ਤੋਂ ਪੀੜਤ ਮਹਿਲਾ ਦੀ ਵੱਖ-ਵੱਖ ਸਰਾਂਵਾਂ ’ਚ ਠਹਿਰਣ ਤੇ ਹੋਰ ਲੋੜੀਂਦੀਆਂ ਵਿਵਸਥਾਵਾਂ ਕਰਨ ਅਤੇ ਉਨ੍ਹਾਂ ਦੇ ਆਉਣ ਜਾਣ ਨਾਲ ਜੁੜੇ ਪ੍ਰਬੰਧਾਂ ਸਬੰਧੀ ਪੜਤਾਲ ਕੀਤੀ ਗਈ ।

Ad Position 21
No active advertisement
ਜਤਿਨ ਕਪੂਰ ਥਾਣਾ ਮੁਖੀ ਗੱਲਬਾਤ ਕਰਦੇ ਹੋਏ । 01-10-2026
ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ)- ਅਮਰਜੀਤ ਸਿੰਘ ਚਾਵਲਾ ਮਾਮਲੇ ’ਚ ਪੁਲਿਸ ਪ੍ਰਸ਼ਾਸਨ ਨੇ ਆਪਣੀ ਜਾਂਚ ਦਾ ਦਾਇਰਾ ਅੱਗੇ ਵਧਾਉਂਦਿਆਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ । ਇਸ ਸਬੰਧੀ ਸਥਾਨਕ ਪੁਲਿਸ ਚੌਂਕੀ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਥਾਨਕ ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਅੱਜ ਤਖ਼ਤ ਸਾਹਿਬ ਦੇ ਉਕਤ ਅਧਿਕਾਰੀ ਤੋਂ ਪੀੜਤ ਮਹਿਲਾ ਦੀ ਵੱਖ-ਵੱਖ ਸਰਾਂਵਾਂ ’ਚ ਠਹਿਰਣ ਤੇ ਹੋਰ ਲੋੜੀਂਦੀਆਂ ਵਿਵਸਥਾਵਾਂ ਕਰਨ ਅਤੇ ਉਨ੍ਹਾਂ ਦੇ ਆਉਣ ਜਾਣ ਨਾਲ ਜੁੜੇ ਪ੍ਰਬੰਧਾਂ ਸਬੰਧੀ ਪੜਤਾਲ ਕੀਤੀ ਗਈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੌਰਾਨ ਕਈ ਨਵੇਂ ਪਹਿਲੂ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਸਾਹਮਣੇ ਆਏ ਨਵੇਂ ਲੋਕਾਂ ਨੂੰ ਵੀ ਆਉਣ ਵਾਲੇ ਦਿਨਾਂ ’ਚ ਸ਼ਾਮਲ ਤਫ਼ਤੀਸ਼ ਕੀਤਾ ਜਾ ਸਕਦਾ ਹੈ । ਇਸ ਸਵਾਲ ਦੇ ਜਵਾਬ ’ਚ ਥਾਣਾ ਮੁਖੀ ਨੇ ਕਿਹਾ ਕਿ ਸ਼ਿਕਾਇਤ ਨਾਲ ਜੁੜੇ ਮਲਕੀਤ ਸਿੰਘ ਨੂੰ ਸ਼ਾਮਲ ਤਫ਼ਤੀਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ , ਉਹ ਸ਼ਾਮਲ ਨਹੀਂ ਹੋਏ ਅਤੇ ਉਨ੍ਹਾਂ ਨੂੰ ਮੁੜ ਸੰਮਨ ਭੇਜੇ ਜਾ ਰਹੇ ਹਨ । ਜ਼ਿਕਰਯੋਗ ਹੈ ਬਹਿਰੀਨ ਵਾਲੀ ਮਹਿਲਾ ਦੀ ਸ਼ਿਕਾਇਤ ’ਤੇ 21 ਅਗਸਤ, 2026 ਨੂੰ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁਕੱਦਮਾ ਨੰ: 149 ਬਰਖ਼ਿਲਾਫ਼ ਅਮਰਜੀਤ ਸਿੰਘ ਚਾਵਲਾ ਧਾਰਾ 64, 127(2) ਅਤੇ 351(2) ਤਹਿਤ ਦਰਜ ਕੀਤਾ ਗਿਆ ਸੀ ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਰੈਲੀ ’ਚ ਅਮਿਤ ਸ਼ਾਹ ਨੇ ਸ਼੍ਰੋਮਣੀ ਅਕਾਲੀ ਦਲ (ਬ)-ਭਾਜਪਾ ਗਠਜੋੜ ’ਤੇ ਨਹੀਂ ਖੋਲ੍ਹੇ ਪੱਤੇ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਮਾਮਲੇ ਦੀ ਜਾਂਚ ਸੀ.ਬੀ.ਆਈ. ਹਵਾਲੇ ਕਰੇ ਪੰਜਾਬ ਸਰਕਾਰ- ਧਾਮੀ
Ad Position 24