ਪੰਜਾਬ ਸਰਕਾਰ ਨੇ ‘ਸੱਤ ਮੈਂਬਰੀ ਕਮੇਟੀ’ ਦੇ ਗਠਨ ਬਾਰੇ ਜਥੇਦਾਰ ਗੜਗੱਜ ਨੂੂੰ ਪੱਤਰ ਭੇਜ ਕੇ ਦਿੱਤੀ ‘ਅਧਿਕਾਰਤ ਜਾਣਕਾਰੀ’
ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਚੱਲ ਰਹੇ ਵਿਵਾਦ ਸੰਬੰਧੀ ਪਿਛਲੇ ਦਿਨੀਂ ਗਠਿਤ ਕੀਤੀ ਗਈ ਉੱਚ ਪੱਧਰੀ ਸੱਤ ਮੈਂਬਰੀ ਕਮੇਟੀ ਬਾਰੇ ਜਾਣਕਾਰੀ ਦੇਣ ਲਈ ਅਧਿਕਾਰਤ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਨਾਮ ਇੱਕ ਪੱਤਰ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪਿਆ ਗਿਆ। ਦੂਜੇ ਪਾਸੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਇਕ ਬਿਆਨ ਵਿਚ ਜਥੇਦਾਰ ਨੇ ਇਸ ਗੱਲ ’ਤੇ ਖੇਦ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੰਜੀਦਾ ਨਹੀਂ ਤੇ ਸਰਕਾਰ ਦੀ ਪਹੁੰਚ ਗ਼ੈਰ-ਜ਼ਿੰਮੇਵਾਰੀ ਵਾਲੀ ਹੈ।
ਸ
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜਾਬ ਸਰਕਾਰ ਵਲੋਂ ਭੇਜਿਆ ਪੱਤਰ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੂੰ ਸੌਂਪਦੇ ਹੋਏ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਅੰਮ੍ਰਿਤਸਰ। ਅਜੀਤ ਤਸਵੀਰ
02-10-2026
ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਚੱਲ ਰਹੇ ਵਿਵਾਦ ਸੰਬੰਧੀ ਪਿਛਲੇ ਦਿਨੀਂ ਗਠਿਤ ਕੀਤੀ ਗਈ ਉੱਚ ਪੱਧਰੀ ਸੱਤ ਮੈਂਬਰੀ ਕਮੇਟੀ ਬਾਰੇ ਜਾਣਕਾਰੀ ਦੇਣ ਲਈ ਅਧਿਕਾਰਤ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਨਾਮ ਇੱਕ ਪੱਤਰ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪਿਆ ਗਿਆ। ਦੂਜੇ ਪਾਸੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਇਕ ਬਿਆਨ ਵਿਚ ਜਥੇਦਾਰ ਨੇ ਇਸ ਗੱਲ ’ਤੇ ਖੇਦ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੰਜੀਦਾ ਨਹੀਂ ਤੇ ਸਰਕਾਰ ਦੀ ਪਹੁੰਚ ਗ਼ੈਰ-ਜ਼ਿੰਮੇਵਾਰੀ ਵਾਲੀ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਜਥੇਦਾਰ ਦੇ ਨਾਮ 30 ਸਤੰਬਰ ਨੂੰ ਲਿਖਿਆ ਗਿਆ ਪੱਤਰ ਲੈ ਕੇ ਅੱਜ ਸਵੇਰੇ ਸਥਾਨਕ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੁੱਜੇ ਅਤੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਸੌਂਪਿਆ ਗਿਆ। ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭੇਜੀ ਗਈ ਜਾਣਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿਚ ਲਿਆ ਦਿੱਤੀ ਗਈ ਹੈ। ਬਗੀਚਾ ਸਿੰਘ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਵਿਚ ਆਪਸੀ ਸਹਿਮਤੀ ਨਹੀਂ ਬਣ ਜਾਂਦੀ ਉਦੋਂ ਤੱਕ ਕਾਨੂੰਨ ਨੂੰ ਮੁਅੱਤਲ ਕਰਨ ਲਈ ਸਰਕਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ, ਜਿਸ ਬਾਰੇ ਜਥੇਦਾਰ ਵੀ ਪਹਿਲਾਂ ਹੀ ਸਰਕਾਰ ਨੂੰ ਕਹਿ ਚੁੱਕੇ ਹਨ।