ਗੁਰਤਾਗੱਦੀ ਦਿਵਸ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਖਡੂਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਸੰਗਤ ਹੋਈ ਨਤਮਸਤਕ
ਖਡੂਰ ਸਾਹਿਬ, ਮੀਆਂਵਿੰਡ (ਤਰਨ ਤਾਰਨ), 1 ਅਕਤੂਬਰ (ਰਸ਼ਪਾਲ ਸਿੰਘ ਕੁਲਾਰ, ਗੁਰਪ੍ਰਤਾਪ ਸਿੰਘ ਸੰਧੂ)-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਖਡੂਰ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ ਸਾਲਾਨਾ ਜੋੜ ਮੇਲਾ ਲੋਕਲ ਗੁਰਦਵਾਰਾ ਪ੍ਰਬੰਧਕ ਕਮੇਟੀ ਖਡੂਰ ਸਾਹਿਬ ਵਲੋਂ ਨਗਰ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਤਿੰਨ ਰੋਜ਼ਾ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰਾਂ, ਕਥਾਵਾਥਕਾਂ ਤੇ ਕਵੀਆਂ ਨੇ ਗੁਰ ਇਤਿਹਾਸ ’ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਗੁਰਬਾਣੀ ਰਾਹੀਂ ਗੁਰੂ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਖਡੂਰ ਸਾਹਿਬ, ਮੀਆਂਵਿੰਡ (ਤਰਨ ਤਾਰਨ), 1 ਅਕਤੂਬਰ (ਰਸ਼ਪਾਲ ਸਿੰਘ ਕੁਲਾਰ, ਗੁਰਪ੍ਰਤਾਪ ਸਿੰਘ ਸੰਧੂ)-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਖਡੂਰ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ ਸਾਲਾਨਾ ਜੋੜ ਮੇਲਾ ਲੋਕਲ ਗੁਰਦਵਾਰਾ ਪ੍ਰਬੰਧਕ ਕਮੇਟੀ ਖਡੂਰ ਸਾਹਿਬ ਵਲੋਂ ਨਗਰ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਤਿੰਨ ਰੋਜ਼ਾ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰਾਂ, ਕਥਾਵਾਥਕਾਂ ਤੇ ਕਵੀਆਂ ਨੇ ਗੁਰ ਇਤਿਹਾਸ ’ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਗੁਰਬਾਣੀ ਰਾਹੀਂ ਗੁਰੂ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਜ਼ਾਰ ਵਿਚ ਵੱਖ-ਵੱਖ ਥਾਵਾਂ ਉਪਰ ਸੰਗਤਾਂ ਨੇ ਵੱਖ-ਵੱਖ ਪਦਾਰਥਾਂ ਦੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ। ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਮਹੱਲਾ ਕੱਢਿਆ ਗਿਆ । ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ, ਗੁਰਦਵਾਰਾ ਸ੍ਰੀ ਮੱਲ ਅਖਾੜਾ ਸਾਹਿਬ ਅਤੇ ਗੁਰਦਵਾਰਾ ਸ੍ਰੀ ਤਪਿਆਣਾ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਭਾਈ ਸਰਬਜੀਤ ਸਿੰਘ ਖਾਲਸਾ ਖਡੂਰ ਸਾਹਿਬ ਇੰਚਾਰਜ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਤੇ ਜੰਮੂ ਕਸ਼ਮੀਰ ਨੇ ਨਿਭਾਈ। ਇਸ ਮੌਕੇ ਸ੍ਰੀ ਗੁਰੂ ਅੰਗਦ ਦੇਵ ਜੀ ਸਪੋਰਟਸ ਵਿਕਾਸ ਤੇ ਸੱਭਿਆਚਾਰਕ ਕਲੱਬ ਖਡੂਰ ਸਾਹਿਬ ਵਲੋਂ ਕਬੱਡੀ ਦੇ ਮੈਚ ਵੀ ਕਰਵਾਏ ਗਏ। ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਮੁੱਖੀ ਸੰਪਰਦਾਇ ਬਾਬਾ ਬਿਧੀ ਚੰਦ ਜੀ ਸੁਰਸਿੰਘ, ਜਥੇਦਾਰ ਸਿੰਘ ਸਾਹਿਬ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ, ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ, ਬਾਬਾ ਗੁਰਦੇਵ ਸਿੰਘ ਅਨੰਦਪੁਰ ਸਾਹਿਬ ਵਾਲੇ, ਦਸਮੇਸ਼ ਤਰਨਾ ਦਲ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ, ਸਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾ ਦਲ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਮਿਸਲ ਸਹੀਦ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਜੀ ਤਰਨਾ ਦਲ ਦੇ ਮੁਖੀ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਸ਼ਹੀਦ ਬਾਬਾ ਕੋਠਾ ਤਰਨਾ ਦਲ ਬਾਲੇਵਾਲ ਦੇ ਮੁਖੀ ਜਥੇਦਾਰ ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ ਤੋਂ ਇਲਾਵਾ ਰਮਨਦੀਪ ਕੌਰ ਸੇਰੋਂ ਹਲਕਾ ਇੰਚਾਰਜ ਖਡੂਰ ਸਾਹਿਬ ਸ਼ੋ੍ਮਣੀ ਅਕਾਲੀ ਦਲ ਬਾਦਲ, ਤਰਸੇਮ ਸਿੰਘ ਪ੍ਰਧਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’, ਅਵਤਾਰ ਸਿੰਘ ਸਰਪੰਚ ਬਿੱਲਾ ਸੇਰੋਂ, ਭਾਈ ਕੁਲਦਮਨਰੂਪ ਸਿੰਘ ਹਲਕਾ ਇੰਚਾਰਜ ਖਡੂਰ ਸਾਹਿਬ ਅਕਾਲੀ ਦਲ ‘ਵਾਰਿਸ ਪੰਜਾਬ ਦੇ’, ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ, ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ, ਦਲਬੀਰ ਸਿੰਘ ਜਹਾਂਗੀਰ ਪੀ.ਏ.ਸੀ. ਮੈਂਬਰ ਸ਼ੋ੍ਮਣੀ ਅਕਾਲੀ ਦਲ (ਬ), ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ, ਹਰਿੰਦਰਪਾਲ ਸਿੰਘ ਮੱਲਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਪੰਜਾਬ ਕਾਂਗਰਸ, ਗੁਰਸ਼ਰਨ ਸਿੰਘ ਖਹਿਰਾ ਸੇਵਾ ਮੁਕਤ ਐਸ.ਈ. ਪਾਵਰਕਾਮ, ਜਥੇ ਨੌਰੰਗ ਸਿੰਘ ਨਾਗੋਕੇ ਸਰਕਲ ਪ੍ਰਧਾਨ, ਪਰਮਜੀਤ ਸਿੰਘ ਮੈਨੇਗਰ, ਐਸ.ਪੀ. ਹਰਪਾਲ ਸਿੰਘ, ਸਰਬਜੀਤ ਸਿੰਘ ਬਾਣੀਆ ਪ੍ਰਧਾਨ ਲੋਕਲ ਕਮੇਟੀ, ਗੱਜਣ ਸਿੰਘ ਸਕੱਤਰ, ਸੁਖਜਿੰਦਰ ਸਿੰਘ ਲਾਡੀ ਸਰਕਲ, ਕਸ਼ਮੀਰ ਸਿੰਘ ਸ਼ਾਹ ਸਾਬਕਾ ਸੰਮਤੀ ਮੈਂਬਰ, ਗੁਰਦੇਵ ਸਿੰਘ ਗੋਲਡੀ, ਜਥੇ. ਮੇਘ ਸਿੰਘ ਪ੍ਰੈਸ ਸਕਤਰ, ਨਰਿੰਦਰ ਸਿੰਘ ਸਾਬਕਾ ਸਰਪੰਚ, ਡਾ. ਭੁਪਿੰਦਰ ਸਿੰਘ ਪੰਚ, ਸਤਨਾਮ ਸਿੰਘ ਯੂਨੀਵਰਸਲ ਕੰਪਿਊਟਰ, ਰਛਪਾਲ ਸਿੰਘ ਕਸੇਲੀਆ, ਦਲਜੀਤ ਸਿੰਘ ਨੰਬਰਦਾਰ ਆਦਿ ਨੇ ਹਾਜ਼ਰੀ ਭਰੀ।