01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪ੍ਰਤਾਪ ਸਿੰਘ ਕੈਰੋਂ ਦੀਆਂ ਵਿਕਾਸ ਮੁਖੀ ਨੀਤੀਆਂ ਨੇ ਪੰਜਾਬ ਨੂੰ ਦਿੱਤੀ ਨਵੀਂ ਦਿਸ਼ਾ-ਪ੍ਰਤਾਪ ਸਿੰਘ ਬਾਜਵਾ ਸੰਦੀਪ ਕੁਮਾਰ ਮਾਹਨਾ

ਚੰਡੀਗੜ੍ਹ, 1 ਅਕਤੂਬਰ–ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪੰਜਾਬ ਦੇ ਵਿਕਾਸ ਵਿਚ ਪਾਏ ਯੋਗਦਾਨ ਤੇ ਉਨ੍ਹਾਂ ਦੀ ਵਿਰਾਸਤ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈ ਵਿਚਾਰ-ਗੋਸ਼ਟੀ ਦੌਰਾਨ ਉਨ੍ਹਾਂ ਦੇ ਕਾਰਜਕਾਲ, ਵਿਕਾਸ ਨੀਤੀਆਂ ਤੇ ਪ੍ਰਸ਼ਾਸਨਿਕ ਦ੍ਰਿਸ਼ਟੀ ’ਤੇ ਗੰਭੀਰ ਚਰਚਾ ਹੋਈ । ‘ਚੜ੍ਹਦਾ ਪੰਜਾਬ’ ਸੰਸਥਾ ਵਲੋਂ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਿਚਾਰ-ਗੋਸ਼ਟੀ ਵਿਚ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਵਿਰਾਸਤ ਨੂੰ ਇਤਿਹਾਸਕ ਤੇ ਵਿਕਾਸ ਦੇ ਸੰਦਰਭ ਵਿਚ ਵਿਚਾਰਿਆ ।

Ad Position 21
No active advertisement
ਅਜੀਤ ਡੈਸਕ 02-10-2026
ਚੰਡੀਗੜ੍ਹ, 1 ਅਕਤੂਬਰ–ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪੰਜਾਬ ਦੇ ਵਿਕਾਸ ਵਿਚ ਪਾਏ ਯੋਗਦਾਨ ਤੇ ਉਨ੍ਹਾਂ ਦੀ ਵਿਰਾਸਤ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈ ਵਿਚਾਰ-ਗੋਸ਼ਟੀ ਦੌਰਾਨ ਉਨ੍ਹਾਂ ਦੇ ਕਾਰਜਕਾਲ, ਵਿਕਾਸ ਨੀਤੀਆਂ ਤੇ ਪ੍ਰਸ਼ਾਸਨਿਕ ਦ੍ਰਿਸ਼ਟੀ ’ਤੇ ਗੰਭੀਰ ਚਰਚਾ ਹੋਈ । ‘ਚੜ੍ਹਦਾ ਪੰਜਾਬ’ ਸੰਸਥਾ ਵਲੋਂ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਿਚਾਰ-ਗੋਸ਼ਟੀ ਵਿਚ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਵਿਰਾਸਤ ਨੂੰ ਇਤਿਹਾਸਕ ਤੇ ਵਿਕਾਸ ਦੇ ਸੰਦਰਭ ਵਿਚ ਵਿਚਾਰਿਆ । ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਗਮ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਸਕੱਤਰ (ਸੇਵਾਮੁਕਤ) ਸਰਵੇਸ਼ ਕੌਸ਼ਲ, ਪ੍ਰੋ. ਰਣਜੀਤ ਸਿੰਘ ਘੁੰਮਣ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਕੁਲਦੀਪ ਸਿੰਘ ਅਤੇ ਇੰਡੀਅਨ ਐਕਸਪ੍ਰੈਸ ਦੀ ਰਾਸ਼ਟਰੀ ਸੰਪਾਦਕ (ਉੱਤਰੀ) ਮਨਰਾਜ਼ ਗਰੇਵਾਲ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕਰ ਪ੍ਰਤਾਪ ਸਿੰਘ ਕੈਰੋਂ ਦੀ ਜੀਵਨੀ ਬਾਰੇ ਚਾਨਣਾ ਪਾਇਆ । ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਨੇ ਪੰਜਾਬ ਦੇ ਵਿਕਾਸ ਲਈ ਜੋ ਕੰਮ ਕੀਤੇ, ਉਨ੍ਹਾਂ ਦੀ ਵਿਰਾਸਤ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਿਚ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਨਾਂਅ ’ਤੇ ਚੇਅਰ ਸਥਾਪਤ ਕੀਤੀ ਜਾਣੀ ਚਾਹੀਦੀ ਹੈ । ਬਾਜਵਾ ਨੇ ਪੰਜਾਬ ਦੇ ਵਿਕਾਸ ਲਈ ਯੂਰਪੀਅਨ ਮਾਰਗ ਖੋਲ੍ਹਣ ਦੀ ਮੰਗ ਵੀ ਕੀਤੀ । ਇਸ ਮੌਕੇ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਕਿਹਾ ਕਿ ਪ੍ਰਤਾਪ ਸਿੰਘ ਕੈਰੋਂ ਦੀ ਜ਼ਿੰਦਗੀ ਅਗਾਂਹਵਧੂ ਸੋਚ ਦੀ ਮਿਸਾਲ ਸੀ । ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰੋ. ਕੁਲਦੀਪ ਸਿੰਘ ਨੇ ਸਮਾਗਮ ’ਚ ਮੌਜੂਦ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ । ਅਰਥ ਸ਼ਾਸਤਰੀ ਪ੍ਰੋ. ਰਣਜੀਤ ਸਿੰਘ ਘੁੰਮਣ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਦਹਾਕਿਆਂ ਬਾਅਦ ਵੀ ਯਾਦ ਕੀਤਾ ਜਾਣਾ ਉਸ ਦੀ ਸੋਚ ਅਤੇ ਕੰਮਾਂ ਦੀ ਪ੍ਰਸੰਗਿਕਤਾ ਨੂੰ ਦਰਸਾਉਂਦਾ ਹੈ । ਵਿਚਾਰ-ਗੋਸ਼ਟੀ ਵਿਚ ‘ਦ ਇੰਡੀਅਨ ਐਕਸਪ੍ਰੈੱਸ’ ਦੀ ਨੈਸ਼ਨਲ ਐਡੀਟਰ (ਉੱਤਰ) ਮਨਰਾਜ ਗਰੇਵਾਲ ਸ਼ਰਮਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਪਰਮਜੀਤ ਕੌਰ ਸਿੱਧੂ ਨੇ ਸੰਭਾਲੀ। ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਚੇਅਰਪਰਸਨ ਡਾ. ਜਸਬੀਰ ਸਿੰਘ ਨੇ ਵਿਚਾਰ-ਗੋਸ਼ਟੀ ਦੀ ਅਗਵਾਈ ਕੀਤੀ, ਜਦਕਿ ‘ਚੜ੍ਹਦਾ ਪੰਜਾਬ’ ਦੇ ਸੰਸਥਾਪਕ ਵਿਨਾਇਕ ਦੱਤ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਸਮਾਧਾਨ ਕੈਂਪ ਵਿੱਚ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਮੁੱਖ ਮੰਤਰੀ ਨਿਵਾਸ ਬਾਹਰ ਆਂਗਣਵਾੜੀ ਵਰਕਰਾਂ ਦੀਆਂ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੁਲਿਸ ਨਾਲ਼ ਤਿੱਖੀਆਂ ਝੜਪਾਂ
Ad Position 24