ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਜਤਿੰਦਰ ਪੰਨੂ ਦੀ ਪੁਸਤਕ ‘ਪੰਜਾਬ ਦੇ ਲੋਕਤੰਤਰੀ ਇਤਿਹਾਸ ਦਾ ਸੰਖੇਪ ਸਾਰ’ ਲੋਕ ਅਰਪਣ
ਲੁਧਿਆਣਾ, 1 ਅਕਤੂਬਰ (ਡਾ. ਤਰਲੋਚਨ ਸਿੰਘ)-ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਵਲੋਂ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਸਹਿਯੋਗ ਨਾਲ ਜਤਿੰਦਰ ਪੰਨੂ ਦੀ ਪੁਸਤਕ ‘ਪੰਜਾਬ ਦੇ ਲੋਕਤੰਤਰੀ ਇਤਿਹਾਸ ਦਾ ਸੰਖੇਪ ਸਾਰ’ ਨੂੰ ਅੱਜ ਪੰਜਾਬੀ ਭਵਨ ਵਿਖੇ ਲੋਕ ਅਰਪਣ ਕੀਤਾ।
ਲੁਧਿਆਣਾ, 1 ਅਕਤੂਬਰ (ਡਾ. ਤਰਲੋਚਨ ਸਿੰਘ)-ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਵਲੋਂ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਸਹਿਯੋਗ ਨਾਲ ਜਤਿੰਦਰ ਪੰਨੂ ਦੀ ਪੁਸਤਕ ‘ਪੰਜਾਬ ਦੇ ਲੋਕਤੰਤਰੀ ਇਤਿਹਾਸ ਦਾ ਸੰਖੇਪ ਸਾਰ’ ਨੂੰ ਅੱਜ ਪੰਜਾਬੀ ਭਵਨ ਵਿਖੇ ਲੋਕ ਅਰਪਣ ਕੀਤਾ। ਸਮਾਗਮ ਦੀ ਪ੍ਰਧਾਨਗੀ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ ਨੇ ਕੀਤੀ । ਪ੍ਰਗਤੀਸ਼ੀਲ ਲੇਖਕ ਸੰਘ ਦੇ ਜ਼ਿਲ੍ਹਾ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਵਿਧੀਵਤ ਤਰੀਕੇ ਨਾਲ ਸਭ ਨੂੰ ਜੀ ਆਇਆਂ ਕਹਿੰਦਿਆਂ ਸਮਾਗਮ ਬਾਰੇ ਸੰਖੇਪ ਜਾਣਕਾਰੀ ਦਿੱਤੀ । ਸੰਘ ਦੇ ਜਨਰਲ ਸਕੱਤਰ ਜਸਵੀਰ ਝੱਜ ਨੇ ਕਿਹਾ ਜਤਿੰਦਰ ਪੰਨੂ ਉੱਘੇ ਪੱਤਰਕਾਰ ਹੀ ਨਹੀਂ ਖ਼ੋਜੀ ਲੇਖਕ ਵੀ ਹਨ । ਪ੍ਰੋ. ਗੁਰਭਜਨ ਗਿੱਲ ਨੇ ਜਤਿੰਦਰ ਪੰਨੂ ਅਤੇ ਪੁਸਤਕ ਦੀ ਜਾਣ ਪਛਾਣ ਕਰਵਾਉਂਦਿਆਂ ਕਿਹਾ ਕਿ ਇਹ ਵੱਡ ਆਕਾਰੀ ਪੁਸਤਕ ਹੀ ਨਹੀਂ ਸਗੋਂ ਇਕ ਵਡਮੁੱਲਾ ਦਸਤਾਵੇਜ਼ ਹੈ। ਪ੍ਰਧਾਨਗੀ ਭਾਸ਼ਣ ਦਿੰਦਿਆਂ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ ਸਿੰਘ ਨੇ ਕਿਹਾ ਕਿ ਜਤਿੰਦਰ ਪੰਨੂ ਨੇ ਅਜੇ ਤਾਂ ਇਸ ਪੁਸਤਕ ਵਿਚ ਸੰਖੇਪ ਸਾਰ ਹੀ ਲਿਖਿਆ ਹੈ, ਪੁਸਤਕ ਵਿਚੋਂ ਆਮ ਲੋਕਾਂ ਤੇ ਸਰਕਾਰੀ ਅਫ਼ਸਰਾਂ ਨੂੰ ਭਰਪੂਰ ਜਾਣਕਾਰੀ ਮਿਲੇਗੀ। ਪੁਸਤਕ ਦੇ ਲੇਖਕ ਜਤਿੰਦਰ ਪੰਨੂ ਨੇ ਕਿਹਾ ਕਿ ਮੈਂ ਕਦੇ ਸੋਚਿਆ ਨਹੀਂ ਸੀ ਕਿ ਪੱਤਰਕਾਰ ਬਣਾਂਗਾ । ਇਸ ਪੁਸਤਕ ਨੂੰ ਲਿਖਣ ਦਾ ਕਾਰਨ ਹੈ ਕਿ ਅਸੀਂ ਪਿਛੋਕੜ ਭੁੱਲਦੇ ਜਾਂਦੇ ਹਾਂ । ਇਸ ਮੌਕੇ ਜਨਾਬ ਖ਼ਾਲਿਦ ਹੁਸੈਨ, ਬਲਬੀਰ ਪਰਵਾਨਾ, ਪ੍ਰੋ. ਰਵਿੰਦਰ ਭੱਠਲ, ਡਾ.ਨਿਰਮਲ ਜੌੜਾ, ਡਾ. ਜਸਵਿੰਦਰ ਜੋਧਾ, ਗੁਰਪ੍ਰੀਤ ਸਿੰਘ ਤੂਰ, ਕੇ. ਸਾਧੂ ਸਿੰਘ, ਪ੍ਰੋ.ਕਿਸ਼ਨ ਸਿੰਘ, ਡਾ. ਗੁਰਇਕਬਾਲ ਸਿੰਘ, ਤੇਜ ਪ੍ਰਤਾਪ ਸਿੰਘ ਸੰਧੂ, ਰਾਜਦੀਪ ਤੂਰ, ਬਰਜਿੰਦਰ ਕੌਰ ਬਿਸਰਾਓ, ਸੁਰਿੰਦਰ ਦੀਪ, ਹਰਵਿੰਦਰ ਥਰੀਕੇ, ਮਲਕੀਅਤ ਸਿੰਘ ਔਲਖ, ਤਰਲੋਚਨ ਝਾਂਡੇ, ਭਗਵਾਨ ਢਿੱਲੋਂ, ਦਲਵੀਰ ਲੁਧਿਆਣਵੀ, ਹਰੀਸ਼ ਮੋਦਗਿੱਲ, ਵਿਜੇ, ਅਸ਼ਵਨੀ ਜੇਤਲੀ ਪ੍ਰੇਮ, ਅਮਨ ਖਟਕੜ, ਦੁਲਚਾ ਸਿੰਘ ਬਰਾੜ ਆਦਿ ਹਾਜ਼ਰ ਸਨ।