ਪਰਮ ਸੰਤ ਬਾਬਾ ਸੁਚਾ ਸਿੰਘ ਦੇ ਜਨਮ ਦਿਹਾੜੇ ’ਤੇ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਮਤਿ ਸੰਗੀਤ ਨੂੰ ਮੁੜ ਸੁਰਜੀਤ ਕਰਕੇ ਬੁਲੰਦੀਆਂ ’ਤੇ ਪਹੁੰਚਾਉਣ ਵਾਲੀ ਅਜ਼ੀਮ ਸਿੱਖ ਸ਼ਖ਼ਸੀਅਤ ਪਰਮ ਸੰਤ ਬਾਬਾ ਸੁਚਾ ਸਿੰਘ ਦੇ ਜਨਮ ਦਿਹਾੜੇ ’ਤੇ ਜਵੱਦੀ ਟਕਸਾਲ ਵਿਖੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਵਲੋਂ ਬਾਬਾ ਹਰਚਰਨ ਸਿੰਘ ਰਮਦਾਸਪੁਰ ਵਾਲਿਆਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਹੋਏ । ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਪ੍ਰਵਚਨਾਂ ’ਚ ਸੰਤ ਬਾਬਾ ਸੁਚਾ ਸਿੰਘ ਦੀ ਨਿਵੇਕਲੀ ਪ੍ਰਤਿਭਾ ਤੇ ਉਨ੍ਹਾਂ ਦੀ ਵਿਲੱਖਣ ਸ਼ਖ਼ਸੀਅਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਂਪੁਰਸ਼ ਸੰਤ ਬਾਬਾ ਸੁਚਾ ਸਿੰਘ ਜੀ ਗੁਰੂ ਕਿਰਪਾ ਦੇ ਪਾਤਰ ਸਨ, ਜਿਨ੍ਹਾਂ ਨੇ ਸੰਤ ਬਾਬਾ ਤਾਰਾ ਸਿੰਘ ਜੀ ਬਲਾਚੌਰ, ਸੰਤ ਬਾਬਾ ਅਜੀਤ ਸਿੰਘ ਹੰਸਾਲੀ ਸਾਹਿਬ ਤੇ ਸੰਤ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਵਰਗੇ ਮਹਾਨ ਤਪੱਸਵੀਆਂ ਦੀ ਛੱਤਰ ਛਾਇਆ ਹੇਠ ਰਹਿ ਕੇ ਅਧਿਆਤਮਕ ਉਚਾਈਆਂ ਨੂੰ ਹਾਸਲ ਕੀਤਾ ।
ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਮਤਿ ਸੰਗੀਤ ਨੂੰ ਮੁੜ ਸੁਰਜੀਤ ਕਰਕੇ ਬੁਲੰਦੀਆਂ ’ਤੇ ਪਹੁੰਚਾਉਣ ਵਾਲੀ ਅਜ਼ੀਮ ਸਿੱਖ ਸ਼ਖ਼ਸੀਅਤ ਪਰਮ ਸੰਤ ਬਾਬਾ ਸੁਚਾ ਸਿੰਘ ਦੇ ਜਨਮ ਦਿਹਾੜੇ ’ਤੇ ਜਵੱਦੀ ਟਕਸਾਲ ਵਿਖੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਵਲੋਂ ਬਾਬਾ ਹਰਚਰਨ ਸਿੰਘ ਰਮਦਾਸਪੁਰ ਵਾਲਿਆਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਹੋਏ । ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਪ੍ਰਵਚਨਾਂ ’ਚ ਸੰਤ ਬਾਬਾ ਸੁਚਾ ਸਿੰਘ ਦੀ ਨਿਵੇਕਲੀ ਪ੍ਰਤਿਭਾ ਤੇ ਉਨ੍ਹਾਂ ਦੀ ਵਿਲੱਖਣ ਸ਼ਖ਼ਸੀਅਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਂਪੁਰਸ਼ ਸੰਤ ਬਾਬਾ ਸੁਚਾ ਸਿੰਘ ਜੀ ਗੁਰੂ ਕਿਰਪਾ ਦੇ ਪਾਤਰ ਸਨ, ਜਿਨ੍ਹਾਂ ਨੇ ਸੰਤ ਬਾਬਾ ਤਾਰਾ ਸਿੰਘ ਜੀ ਬਲਾਚੌਰ, ਸੰਤ ਬਾਬਾ ਅਜੀਤ ਸਿੰਘ ਹੰਸਾਲੀ ਸਾਹਿਬ ਤੇ ਸੰਤ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਵਰਗੇ ਮਹਾਨ ਤਪੱਸਵੀਆਂ ਦੀ ਛੱਤਰ ਛਾਇਆ ਹੇਠ ਰਹਿ ਕੇ ਅਧਿਆਤਮਕ ਉਚਾਈਆਂ ਨੂੰ ਹਾਸਲ ਕੀਤਾ । ਸਮਾਗਮ ਦੌਰਾਨ ਭਾਈ ਸ਼ੌਕੀਨ ਸਿੰਘ ਹਜ਼ੂਰੀ ਕੀਰਤਨੀਏ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਪਰਮਜੀਤ ਸਿੰਘ ਅਤੇ ਭਾਈ ਭਾਰਤ ਸਿੰਘ ਤੋਂ ਇਲਾਵਾ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ । ਸੰਤ ਬਾਬਾ ਅਮੀਰ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਅਤੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ।