03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਤੋਂ ਬਾਅਦ ਭਾਰਤੀ ਹਾਕੀ ਅੰਪਾਇਰ ਨੂੰ ਏਸ਼ਿਆਈ ਖੇਡਾਂ ਤੋਂ ਵਾਪਸ ਭੇਜਿਆ

ਨਵੀਂ ਦਿੱਲੀ, 2 ਅਕਤੂਬਰ (ਪੀ. ਟੀ.

Ad Position 21
No active advertisement
ਗੁਰਿੰਦਰ ਸਿੰਘ ਸੰਘਾ 03-10-2026
ਨਵੀਂ ਦਿੱਲੀ, 2 ਅਕਤੂਬਰ (ਪੀ. ਟੀ. ਆਈ.)-ਭਾਰਤ ਲਈ ਇਕ ਵੱਡੀ ਸ਼ਰਮਿੰਦਗੀ ਵਾਲੀ ਗੱਲ ਇਹ ਹੈ ਕਿ ਹਾਕੀ ਅੰਪਾਇਰ ਅਤੇ ਤਕਨੀਕੀ ਅਧਿਕਾਰੀ ਗੁਰਿੰਦਰ ਸਿੰਘ ਸੰਘਾ ਨੂੰ ਜਪਾਨ ਵਿਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੌਰਾਨ ਕਥਿਤ ਜਿਨਸੀ ਦੁਰਵਿਵਹਾਰ ਦੀਆਂ ਸ਼ਿਕਾਇਤਾਂ ਕਾਰਨ ਵਾਪਸ ਭੇਜ ਦਿੱਤਾ ਗਿਆ ਹੈ। ‘ਹਾਕੀ ਇੰਡੀਆ’ ਦੇ ਇਕ ਭਰੋਸੇਯੋਗ ਸੂਤਰ ਨੇ ਦੱਸਿਆ ਕਿ ਸੰਘਾ ਨੇ ਨਾਗੋਆ ਵਿਚ ਆਪਣੇ ਠਹਿਰਾਅ ਦੌਰਾਨ ਮਲੇਸ਼ੀਆ ਦੀ ਇਕ ਮਹਿਲਾ ਹਾਕੀ ਅਧਿਕਾਰੀ ਅਤੇ ਹੋਟਲ ਦੇ ਇਕ ਕਰਮਚਾਰੀ ਨਾਲ ਕਥਿਤ ਤੌਰ ‘ਤੇ ਦੁਰਵਿਵਹਾਰ ਕੀਤਾ ਸੀ।ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਸੰਘਾ ਵਿਰੁੱਧ ਅਜਿਹੀ ਸ਼ਿਕਾਇਤ ਦਰਜ ਕੀਤੀ ਗਈ ਹੈ। 2015 ਵਿਚ ਰਾਂਚੀ ਵਿਚ ‘ਹਾਕੀ ਇੰਡੀਆ ਲੀਗ’ ਦੌਰਾਨ ਇਕ ਮਹਿਲਾ ਅੰਪਾਇਰ ਨੇ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ‘ਹਾਕੀ ਇੰਡੀਆ’ ਨੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ ਪਰ ‘ਹਾਕੀ ਇੰਡੀਆ’ ਦੇ ਅਧਿਕਾਰੀ ਨੇ ਕਿਹਾ ਕਿ ਜਾਂਚ ਦੌਰਾਨ ਕਮੇਟੀ ਨੂੰ ਸੰਘਾ ਵਿਰੁੱਧ ਕੋਈ ਠੋਸ ਸਬੂਤ ਨਹੀਂ ਮਿਲਿਆ ਸੀ।
Ad Position 22
No active advertisement
ਪਿਛਲੀ ਖ਼ਬਰ ਕਣਕ ਬੀਜ ਸਬਸਿਡੀ ਲਈ ਕੇਂਦਰ ਵਲੋਂ 50 ਕਰੋੜ ਮਨਜ਼ੂਰ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਪਾਕਿ ’ਚ ਦੋ ਹਿੰਦੂ ਪਰਿਵਾਰਾਂ ਦੇ 10 ਮੈਂਬਰਾਂ ਦਾ ਧਰਮ ਪਰਿਵਰਤਨ
Ad Position 24