03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ 5 ਪਿਸਟਲ, 10 ਮੈਗਜ਼ੀਨ ਤੇ 50 ਜ਼ਿੰਦਾ ਕਾਰਤੂਸ ਬਰਾਮਦ

ਅਜਨਾਲਾ (ਅੰਮ੍ਰਿਤਸਰ), 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ.

Ad Position 21
No active advertisement
ਅਜੀਤ ਡੈਸਕ 03-10-2026
ਅਜਨਾਲਾ (ਅੰਮ੍ਰਿਤਸਰ), 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐੱਸ.ਐੱਫ. ਵਲੋਂ ਸਰਹੱਦੀ ਚੌਕੀ ਫਤਿਹਪੁਰ ਦੇ ਅਧੀਨ ਆਉਂਦੇ ਇਕ ਪਿੰਡ ਦੇ ਖੇਤਾਂ ਵਿਚੋਂ 5 ਪਿਸਟਲ, 10 ਮੈਗਜ਼ੀਨ ਅਤੇ 50 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਬੀਤੇ ਕੱਲ੍ਹ ਬੀ.ਐੱਸ.ਐੱਫ. ਵਲੋਂ ਪਿੰਡ ਡੱਗਤੂਤ ਦੇ ਖੇਤਾਂ ਵਿਚੋਂ ਇਕ ਪੈਕਟ ਬਰਾਮਦ ਕੀਤਾ ਗਿਆ ਸੀ, ਜਦੋਂ ਪੈਕਟ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 5 ਪਿਸਟਲ, 10 ਮੈਗਜ਼ੀਨ ਅਤੇ 50 ਜਿੰਦਾ ਕਾਰਤੂਸ ਬਰਾਮਦ ਹੋਏ। ਉਕਤ ਅਸਲਾ ਗੁਆਂਢੀ ਮੁਲਕ ਵਿਚ ਬੈਠੇ ਦੇਸ਼ ਵਿਰੋਧੀ ਅਨਸਰਾਂ ਵਲੋਂ ਡਰੋਨ ਰਾਹੀਂ ਇਥੇ ਸੁੱਟਿਆ ਗਿਆ ਸੀ। ਡੀ.ਐੱਸ.ਪੀ. ਨੇ ਅੱਗੇ ਦੱਸਿਆ ਕਿ ਉਕਤ ਬਰਾਮਦਗੀ ਸਬੰਧੀ ਥਾਣਾ ਭਿੰਡੀ ਸੈਦਾਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਵਿਚਾਲੇ ਥਾਣਾ ਅਜਨਾਲਾ ਅਧੀਨ ਆਉਂਦੀ ਸਰਹੱਦੀ ਚੌਕੀ ਸ਼ਾਹਪੁਰ ਦੇ ਖੇਤਰ ਵਿਚ ਬੀ.ਐੱਸ.ਐੱਫ. ਅਤੇ ਪੁਲਿਸ ਵਲੋਂ ਸਾਂਝੇ ਤੌਰ ’ਤੇ ਚਲਾਏ ਗਏ ਆਪ੍ਰੇਸ਼ਨ ਦੌਰਾਨ 672 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਬਰਾਮਦਗੀ ਸੰਬੰਧੀ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋ... ਅਗਲੀ ਖ਼ਬਰ ਭਾਰਤੀ ਜਾਸੂਸ ਰਵਿੰਦਰ ਕੌਸ਼ਿਕ ਦੀ ਜੇਲ੍ਹ ’ ਚ ਮੌਤ ਬਾਰੇ ਪਾਕਿਸਤਾਨੀ ਪੱਤਰਕਾਰ ਨੇ ਕੀਤੇ ਅਹਿਮ ਖ਼ੁਲਾਸੇ
Ad Position 24