02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਡਿਪਟੀ ਸਪੀਕਰ, ਵਿਧਾਇਕਾਂ ਸਮੇਤ ਅਨੇਕਾਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਮੋਗਾ/ਨਿਹਾਲ ਸਿੰਘ ਵਾਲਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਰਪ੍ਰੀਤ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਬਿਲਾਸਪੁਰ ਦੇ ਮਾਤਾ ਸਰਦਾਰਨੀ ਵਿੱਦਿਆ ਕੌਰ ( ਪਤਨੀ ਸੂਬੇਦਾਰ ਮੇਜਰ ਤੇਜਾ ਸਿੰਘ) ਸੰਖੇਪ ਬਿਮਾਰੀ ਪਿੱਛੋਂ ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਜੱਦੀ ਪਿੰਡ ਬਿਲਾਸਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

Ad Position 21
No active advertisement
ਮਾਤਾ ਵਿੱਦਿਆ ਕੌਰ ਦੀ ਚਿਖਾ ਨੂੰ ਅਗਨੀ ਦਿਖਾਉਣ ਤੋ ਪਹਿਲਾਂ ਭਾਈ ਸਾਹਿਬ ਅਰਦਾਸ ਕਰਦੇ ਹੋਏ, ਨਾਲ ਹਨ ਮਨਜੀਤ ਸਿੰਘ ਬਿਲਾਸਪੁਰ, ਹਰਪ੍ਰੀਤ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਬਿਲਾਸਪੁਰ, ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਤੇ ਹੋਰ। 03-10-2026
ਮੋਗਾ/ਨਿਹਾਲ ਸਿੰਘ ਵਾਲਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਰਪ੍ਰੀਤ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਬਿਲਾਸਪੁਰ ਦੇ ਮਾਤਾ ਸਰਦਾਰਨੀ ਵਿੱਦਿਆ ਕੌਰ ( ਪਤਨੀ ਸੂਬੇਦਾਰ ਮੇਜਰ ਤੇਜਾ ਸਿੰਘ) ਸੰਖੇਪ ਬਿਮਾਰੀ ਪਿੱਛੋਂ ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਜੱਦੀ ਪਿੰਡ ਬਿਲਾਸਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਉਨ੍ਹਾਂ ਦੇ ਪਰਿਵਾਰ ਨਾਲ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਵੱਖ ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀ ਸ਼ਖ਼ਸੀਅਤਾਂ ਨੇ ਜਿਥੇ ਦੁੱਖ ਸਾਂਝਾ ਕੀਤਾ ਉਥੇ ਉਨ੍ਹਾਂ ਸਵ: ਮਾਤਾ ਵਿੱਦਿਆ ਕੌਰ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਮਾਤਾ ਵਿੱਦਿਆ ਕੌਰ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਬਿਲਾਸਪੁਰ ਨੇ ਦਿਖਾਈ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਸਾਬਕਾ ਮੰਤਰੀ ਤੇ ਵਿਧਾਇਕ ਵਿਜੇ ਸਿੰਗਲਾ, ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ, ਲਾਭ ਸਿੰਘ ਆਹਲੂਵਾਲੀਆ ਸਾਬਕਾ ਚੇਅਰਮੈਨ ਐਗਰੋ ਇੰਡ., ਐਸ.ਡੀ.ਐਮ. ਗਗਨਦੀਪ, ਡੀ.ਐਸ.ਪੀ. ਅਨਵਰ ਅਲੀ, ਨਗਰ ਪੰਚਾਇਤ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ, ਐਸ.ਪੀ.(ਡੀ) ਅਜੇ ਰਾਜ ਸਿੰਘ, ਜਸਵਿੰਦਰ ਸਿੰਘ ਕੁੱਸਾ ਸਾਬਕਾ ਚੇਅਰਮੈਨ, ਬਲਜੀਤ ਸਿੰਘ ਤਹਿਸੀਲਦਾਰ, ਆਕਾਸ਼ਦੀਪ ਸਿੰਘ ਲਾਲੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੀਤਕਾਰ ਬਚਨ ਬੇਦਿਲ, ਢਾਡੀ ਜਸਵੰਤ ਸਿੰਘ ਦੀਵਾਨਾ, ਖਣਮੁੱਖ ਭਾਰਤੀ ਪੱਤੋ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਤਿੰਦਰ ਸਿੰਘ ਭੋਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ, ਚੇਅਰਮੈਨ ਹਰਜਿੰਦਰ ਸਿੰਘ ਕੋਕਰੀ, ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ, ਚੇਅਰਮੈਨ ਪਰਮਜੀਤ ਸਿੰਘ ਭੁੱਲਰ, ਰਣਧੀਰ ਸਿੰਘ ਧੀਰਾ ਇੰਚਾਰਜ ਸੀ.ਆਈ.ਡੀ., ਇੰਦਰਜੀਤ ਸਿੰਘ ਜੌਲੀ ਸਾਬਕਾ ਪ੍ਰਧਾਨ, ਜਗਦੀਪ ਸਿੰਘ ਇੰਸਪੈਕਟਰ ਫੂਡ ਸਪਲਾਈ ਮੋਗਾ, ਮਨਦੀਪ ਸਿੰਘ ਮਾਣੂੰਕੇ ਪ੍ਰਧਾਨ ਟਰੱਕ ਯੂਨੀਅਨ, ਸਰਪੰਚ ਬਾਦਲ ਸਿੰਘ ਹਿੰਮਤਪੁਰਾ, ਡਾ. ਫਕੀਰ ਮੁਹੰਮਦ, ਡਾ. ਹਰੀ ਚੰਦ ਨੰਗਲ, ਜਥੇ. ਬਲਦੇਵ ਸਿੰਘ ਮਾਣੂੰਕੇ, ਹਰਜਿੰਦਰ ਸਿੰਘ ਕੁੱਸਾ, ਸਾਬਕਾ ਵਿਧਾਇਕ ਅਮਰਜੀਤ ਸਿੰਘ, ਸਰਪੰਚ ਜਗਤਾਰ ਸਿੰਘ ਭੁੱਲਰ ਬੁੱਟਰ, ਜਗਦੀਸ਼ ਸਿੰਘ ਦੀਸ਼ਾ ਪ੍ਰਧਾਨ, ਸਰਪੰਚ ਹਰਜੀਤ ਸਿੰਘ ਮੀਨੀਆ, ਸਰਪੰਚ ਗੁਰਵਿੰਦਰ ਸਿੰਘ ਰਾਮੂੰਵਾਲਾ, ਸਤਪਾਲ ਭੋਲਾ ਦਫ਼ਤਰ ਇੰਚਾਰਜ, ਮੁਖਤਿਆਰ ਸਿੰਘ ਸਾਬਕਾ ਐਸ.ਪੀ., ਗੁਰਤੇਜ ਸਿੰਘ ਕਾਕਾ ਸਰਪੰਚ ਬਾਰੇ ਵਾਲਾ, ਦਵਿੰਦਰ ਤਖ਼ਤੂਪੁਰਾ, ਰਾਜੂ ਸਰਪੰਚ ਰਣਸੀਂਹ ਖ਼ੁਰਦ, ਸੁਤੰਤਰ ਰਾਏ, ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਮਨਪ੍ਰੀਤ ਸਿੰਘ, ਸਤਨਾਮ ਸਿੰਘ, ਜੁਗਰਾਜ ਸਿੰਘ ਜਾਜੀ ਨੰਬਰਦਾਰ, ਪਰਮਜੀਤ ਸਿੰਘ ਪੰਮਾ ਚੇਅਰਮੈਨ ਮਾਰਕੀਟ ਕਮੇਟੀ, ਇੰਸਪੈਕਟਰ ਸਮਨ ਸੂਦ, ਇੰਸਪੈਕਟਰ ਅਤੁਲ, ਅਜੀਤ ਸਿੰਘ ਅਖਾੜਾ, ਗੁਰਸ਼ਵਿੰਦਰ ਸਿੰਘ ਪੀ.ਏ. ਵਿਧਾਇਕ ਬਿਲਾਸਪੁਰ, ਜਗਤਾਰ ਸਿੰਘ ਕੁੰਨਰ ਸਰਪੰਚ, ਗੁਰਵਿੰਦਰ ਸਿੰਘ ਸਰਪੰਚ, ਅੰਗਰੇਜ਼ ਸਿੰਘ ਗ਼ੌਰੀ ਮਾਨ ਕੌਂਸਲਰ, ਸਰਪੰਚ ਸੁਖਦੀਪ ਸਿੰਘ ਭਾਗੀਕੇ, ਬੱਬੀ ਪੱਤੋ ਸਾਹਿਤਕਾਰ, ਸਰਬਣ ਸਿੰਘ ਗਿੱਲ ਰੀਡਰ, ਜਗਦੀਪ ਸਿੰਘ ਬਰਾੜ ਜੈਮਲਵਾਲਾ,ਪਰਮਜੀਤ ਸਿੰਘ ਖੋਸਾ,ਜਸਵੰਤ ਸਿੰਘ ਸਰਾਂ, ਐਸ. ਐਚ. ਓ. ਜਸਵੀਰ ਸਿੰਘ ਸੰਧੂ, ਰਣਜੀਤ ਸਿੰਘ ਢੀਂਡਸਾ ਐਸ. ਐਚ. ਓ., ਪ੍ਰੀਤਮ ਸਿੰਘ ਐਸ.ਐਚ.ਓ. ਸਮੇਤ ਇਲਾਕੇ ਦੇ ਪਤਵੰਤੇ ਹਾਜ਼ਰ ਸਨ। ਵਿਧਾਇਕ ਬਿਲਾਸਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਸਵ: ਵਿੱਦਿਆ ਕੌਰ ਦਾ ਅੰਗੀਠਾ 4 ਅਕਤੂਬਰ ਐਤਵਾਰ ਨੂੰ ਸਵੇਰੇ 9 ਵਜੇ ਸ਼ਮਸ਼ਾਨਘਾਟ ਬਿਲਾਸਪੁਰ ਵਿਖੇ ਸੰਭਾਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ ਸਾਡੀ ਮੁੱਖ ਤਰਜੀਹ ਅਗਲੀ ਖ਼ਬਰ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
Ad Position 24