03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਰਨਾਟਕ ’ਚ ਸੋਕੇ ਦੀ ਸਥਿਤੀ ਨੂੰ ਲੈ ਕੇ ਖੜਗੇ ਨੇ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 3 ਅਕਤੂਬਰ (ਉਪਮਾ ਡਾਗਾ ਪਾਰਥ)- ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਨਾਟਕ ’ਚ ਸੋਕੇ ਦੀ ਗੰਭੀਰ ਸਥਿਤੀ ਦਾ ਹਵਾਲਾ ਦਿੰਦਿਆਂ ਸੂਬੇ ਲਈ 3705. 30 ਕਰੋੜ ਰੁਪਏ ਦੀ ਕੇਂਦਰੀ ਮਦਦ ਫੌਰੀ ਤੌਰ ’ਤੇ ਜਾਰੀ ਕਰਨ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 04-10-2026
ਨਵੀਂ ਦਿੱਲੀ, 3 ਅਕਤੂਬਰ (ਉਪਮਾ ਡਾਗਾ ਪਾਰਥ)- ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਨਾਟਕ ’ਚ ਸੋਕੇ ਦੀ ਗੰਭੀਰ ਸਥਿਤੀ ਦਾ ਹਵਾਲਾ ਦਿੰਦਿਆਂ ਸੂਬੇ ਲਈ 3705.30 ਕਰੋੜ ਰੁਪਏ ਦੀ ਕੇਂਦਰੀ ਮਦਦ ਫੌਰੀ ਤੌਰ ’ਤੇ ਜਾਰੀ ਕਰਨ ਦੀ ਅਪੀਲ ਕੀਤੀ। ਖੜਗੇ ਨੇ ਚਿੱਠੀ ’ਚ ਲਿਖਿਆ ਕਿ ਸਿਰਫ 3 ਸਾਲਾਂ ’ਚ ਦੂਜੀ ਵਾਰ ਸੂਬੇ (ਕਰਨਾਟਕ) ਨੂੰ ਅਜਿਹੇ ਗੰਭੀਰ ਸੋਕੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸਤੰਬਰ ਤੱਕ ਕਰਨਾਟਕ ’ਚ ਆਮ ਤੋਂ 58 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਅਤੇ ਸਾਰੇ 51 ਜ਼ਿਲ੍ਹੇ ਮੀਂਹ ਦੀ ਕਮੀ ਤੋਂ ਪ੍ਰਭਾਵਿਤ ਰਹੇ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਰਾਜ ਦੇ 240 ਬਲਾਕਾਂ ’ਚੋਂ 217 ’ਚ ਘੱਟ ਬਾਰਿਸ਼ ਦਰਜ ਕੀਤੀ ਗਈ ਜਦਕਿ 101 ਨੂੰ ਸੋਕਾਗ੍ਰਸਤ ਐਲਾਨਿਆ ਗਿਆ ਹੈ ਅਤੇ ਬਾਕੀ 116 ਦੀ ਸਮੀਖਿਆ ਕੀਤੀ ਜਾ ਰਹੀ ਹੈ। ਖੜਗੇ ਨੇ ਫਸਲਾਂ ਦਾ ਕੁੱਲ ਨੁਕਸਾਨ ਤਕਰੀਬਨ 18,748.23 ਕਰੋੜ ਰੁਪਏ ਦੱਸਦਿਆਂ ਕਿਹਾ ਇਸ ਸਾਲ 31 ਲੱਖ ਤੋਂ ਵੱਧ ਕਿਸਾਨ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਰਨਾਟਕ ’ਚ ਸੋਕੇ ਦੇ ਨਾਲ ਹੋਏ ਨੁਕਸਾਨ ਦੀ ਸਮੀਖਿਆ ਕਰਨ ਲਈ ਕੇਂਦਰੀ ਟੀਮ ਭੇਜਣ ਅਤੇ ਸੂਬੇ ਵਲੋਂ ਮੰਗੀ ਗਈ 3705.3 ਕਰੋੜ ਰੁਪਏ ਦੀ ਪੂਰੀ ਆਰਥਿਕ ਰਕਮ ਜਾਰੀ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਉੱਚ ਸਿੱਖਿਆ ਸਕੱਤਰ ਵਲੋਂ ਨਵੇਂ ਐਨ.ਟੀ.ਏ. ਦਫ਼ਤਰ ’ਚ ਬੁਨਿਆਦੀ ਢਾਂਚੇ, ਪ੍ਰਸ਼ਾਸਨਿਕ ਵਿਵਸਥਾ ਦੀ ਸਮੀਖਿਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਪਾਰਟੀ ਤੋਂ ਬਰਖਾਸਤ
Ad Position 24