03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰੂਸ ਇਸ ਸਾਲ ਲਗਭਗ 70,000 ਭਾਰਤੀ ਹੁਨਰਮੰਦ ਕਾਮਿਆਂ ਨੂੰ ਦੇਵੇਗਾ ਰੁਜ਼ਗਾਰ

ਨਵੀਂ ਦਿੱਲੀ, 3 ਅਕਤੂਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 04-10-2026
ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)-ਰੂਸ ਇਸ ਸਾਲ ਲਗਭਗ 70,000 ਭਾਰਤੀ ਹੁਨਰਮੰਦ ਕਾਮਿਆਂ ਨੂੰ ਰੁਜ਼ਗਾਰ ਦੇਣ ਲਈ ਸਹਿਮਤ ਹੋਇਆ ਹੈ। ਇਨ੍ਹਾਂ ਕਾਮਿਆਂ ਦੀ ਖਾਸ ਤੌਰ ’ਤੇ ਉਸਾਰੀ ਤੇ ਲੌਜਿਸਟਿਕਸ (ਸਾਮਾਨ ਦੀ ਢੋਆ-ਢੁਆਈ ਤੇ ਪ੍ਰਬੰਧਨ) ਦੇ ਖੇਤਰਾਂ ’ਚ ਲੋੜ ਹੋਵੇਗੀ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸੰਸਦੀ ਸਲਾਹਕਾਰ ਕਮੇਟੀ ਨੂੰ ਰੂਸ ਨਾਲ ਭਾਰਤ ਦੇ ‘ਬਹੁਪੱਖੀ’ ਸਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਇਹ ਗੱਲ ਦੱਸੀ। ਮੀਟਿੰਗ ਬਾਰੇ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਦੱਸਿਆ ਕਿ ਜੈਸ਼ੰਕਰ ਨੇ ਕਮੇਟੀ ਨੂੰ ਜਾਣੂ ਕਰਵਾਇਆ ਕਿ ਦੋਵੇਂ ਦੇਸ਼ ਦੁਵੱਲੇ ਵਪਾਰ, ਨਿਵੇਸ਼ ਤੇ ਊਰਜਾ ਖੇਤਰ ਵਿਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਹਨ।
Ad Position 22
No active advertisement
ਪਿਛਲੀ ਖ਼ਬਰ ਮੁੰਬਈ ਪ੍ਰਦਰਸ਼ਨ ਤੋਂ ਬਾਅਦ ਪ੍ਰਬੰਧਕਾਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਸ਼ਾਈ ਹੋਪ ਦਾ ਅਜੇਤੂ ਸੈਂਕੜਾ, ਵੈਸਟ ਇੰਡੀਜ਼ ਦੀ ਰਿਕਾਰਡ ਜਿੱਤ
Ad Position 24