ਨਸ਼ੇ ਨਾਲ 35 ਸਾਲਾ ਨੌਜਵਾਨ ਦੀ ਮੌਤ
ਗੁਰੂਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਪਾਰਕ ਨੇੜਿਉਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਵਿਕਰਮਜੀਤ ਸੇਠੀ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ।
ਵ
ਵਿਕਰਮਜੀਤ ਸੇਠੀ ਦੀ ਪੁਰਾਣੀ ਤਸਵੀਰ।
05-10-2026
ਗੁਰੂਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਪਾਰਕ ਨੇੜਿਉਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਵਿਕਰਮਜੀਤ ਸੇਠੀ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ। ਉਹ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਅਤੇ ਦੋ ਬੱਚਿਆਂ ਦਾ ਪਿਤਾ ਸੀ। ਪਰਿਵਾਰ ਵਲੋਂ ਦੱਸਿਆ ਗਿਆ ਕਿ ਉਸ ਦੇ ਇਕ ਪੁੱਤਰ ਦੀ ਕੁੱਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਲਾਸ਼ ਦੇ ਨੇੜੇ ਇਕ ਸਰਿੰਜ ਮਿਲਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋ ਸਕੇਗੀ। ਮ੍ਰਿਤਕ ਦੇ ਪਿਤਾ ਸੁਰਿੰਦਰ ਸੇਠੀ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਰਿਵਾਰ ਦਾ ਇਕਲੌਤਾ ਸਹਾਰਾ ਸੀ।