04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੰਤ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਸ਼ੁੱਧ ਪਾਠ ਬੋਧ ਸਮਾਗਮ’ ਬੁੰਗਾ ਮਸਤੂਆਣਾ ਵਿਖੇ ਸ਼ੁਰੂ

ਤਲਵੰਡੀ ਸਾਬੋ, 4 ਅਕਤੂਬਰ (ਰਣਜੀਤ ਸਿੰਘ ਰਾਜੂ)- ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਕੇ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਸੰਪਰਦਾਇ ਮਸਤੂਆਣਾ ਮੁਖੀ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਅਗਵਾਈ ਤੇ ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਦੀ ਪ੍ਰਬੰਧਕੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਸ਼ੁੱਧ ਪਾਠ ਬੋਧ ਸਮਾਗਮ’ ਅੱਜ ਤੋਂ ਪੂਰੇ ਉਤਸ਼ਾਹ ਅਤੇ ਸ਼ਰਧਾ-ਭਾਵਨਾ ਨਾਲ ਆਰੰਭ ਹੋ ਗਏ । ਆਰੰਭਤਾ ਉਪਰੰਤ ਗੱਲਬਾਤ ਕਰਦਿਆਂ ਜਥੇਦਾਰ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਮਸਤੂਆਣਾ ਸਾਹਿਬ ਦੇ ਪ੍ਰਸਿੱਧ ਕੀਰਤਨੀਏ ਸੱਚਖੰਡ ਵਾਸੀ ਗਿਆਨੀ ਜੰਗ ਸਿੰਘ ਵਲੋਂ ਕੀਤੇ ਵਚਨਾਂ ਨੂੰ ਪੂਰਿਆਂ ਕਰਦਿਆਂ ਇਹ ਇਤਿਹਾਸਕ ਪਾਠ ਬੋਧ ਸਮਾਗਮ ਆਰੰਭ ਕੀਤਾ ਗਿਆ ਹੈ ।

Ad Position 21
No active advertisement
ਅਜੀਤ ਡੈਸਕ 05-10-2026
ਤਲਵੰਡੀ ਸਾਬੋ, 4 ਅਕਤੂਬਰ (ਰਣਜੀਤ ਸਿੰਘ ਰਾਜੂ)- ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਕੇ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਸੰਪਰਦਾਇ ਮਸਤੂਆਣਾ ਮੁਖੀ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਅਗਵਾਈ ਤੇ ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਦੀ ਪ੍ਰਬੰਧਕੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਸ਼ੁੱਧ ਪਾਠ ਬੋਧ ਸਮਾਗਮ’ ਅੱਜ ਤੋਂ ਪੂਰੇ ਉਤਸ਼ਾਹ ਅਤੇ ਸ਼ਰਧਾ-ਭਾਵਨਾ ਨਾਲ ਆਰੰਭ ਹੋ ਗਏ । ਆਰੰਭਤਾ ਉਪਰੰਤ ਗੱਲਬਾਤ ਕਰਦਿਆਂ ਜਥੇਦਾਰ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਮਸਤੂਆਣਾ ਸਾਹਿਬ ਦੇ ਪ੍ਰਸਿੱਧ ਕੀਰਤਨੀਏ ਸੱਚਖੰਡ ਵਾਸੀ ਗਿਆਨੀ ਜੰਗ ਸਿੰਘ ਵਲੋਂ ਕੀਤੇ ਵਚਨਾਂ ਨੂੰ ਪੂਰਿਆਂ ਕਰਦਿਆਂ ਇਹ ਇਤਿਹਾਸਕ ਪਾਠ ਬੋਧ ਸਮਾਗਮ ਆਰੰਭ ਕੀਤਾ ਗਿਆ ਹੈ । ਪਾਠ ਬੋਧ ਸਮਾਗਮ ਦੌਰਾਨ ਸੰਪ੍ਰਦਾਇ ਭਿੰਡਰਾਂ ਦੇ ਵਿਦਵਾਨ ਗਿਆਨੀ ਹਰਭਜਨ ਸਿੰਘ ਢੁੱਡੀਕੇ ਵਲੋਂ ਆਪਣੇ ਜਥੇ ਸਮੇਤ ਸੰਗਤਾਂ ਨੂੰ ਸ਼ੁੱਧ ਗੁਰਬਾਣੀ ਉਚਾਰਨ ਦੀ ਸੰਥਿਆ ਕਰਵਾਈ ਜਾ ਰਹੀ ਹੈ । ਸਿੰਘ ਸਾਹਿਬ ਨੇ ਸਮਾਗਮਾਂ ਚ ਸਹਿਯੋਗ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਸੰਤ ਸੇਵਕ ਜਥੇ ਦੇ ਮੁਖੀ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਸਾਡਾ ਮੁੱਖ ਮਨੋਰਥ ਹਰ ਗੁਰਸਿੱਖ ਅਤੇ ਸੰਗਤ ਤੱਕ ਗੁਰਬਾਣੀ ਦਾ ਸ਼ੁੱਧ ਉਚਾਰਨ ਤੇ ਗਿਆਨ ਪਹੁੰਚਾਉਣਾ ਹੈ। ਸਮੁੱਚੀ ਸੰਗਤ 2 ਨਵੰਬਰ ਤੱਕ ਚੱਲਣ ਵਾਲੇ ਇਸ ਸਮਾਗਮ ਵਿਚ ਵੱਧ ਤੋਂ ਵੱਧ ਹਾਜ਼ਰੀ ਭਰਦਿਆਂ ਗੁਰਬਾਣੀ ਦਾ ਸ਼ੁੱਧ ਉਚਾਰਨ ਸਿੱਖੇ ਆਰੰਭਤਾ ਮੌਕੇ ਗਿਆਨੀ ਪਰਵਿੰਦਰ ਸਿੰਘ ਢੁੱਡੀਕੇ, ਸੰਤ ਸਿੰਘ ਸਕੱਤਰ ਬੁੰਗਾ ਮਸਤੂਆਣਾ,ਬਾਬਾ ਤੇਜਾ ਸਿੰਘ ਹੈੱਡ ਗ੍ਰੰਥੀ, ਜਥੇਦਾਰ ਪਿੱਪਲ ਸਿੰਘ, ਭਾਈ ਗਿਆਨ ਸਿੰਘ ਗੁ: ਮੰਜੀ ਸਾਹਿਬ, ਭਾਈ ਅਵਤਾਰ ਸਿੰਘ ਰਾਗੀ, ਬਾਬਾ ਜੱਸਾ ਸਿੰਘ ਜਗਾ ਰਾਮ ਤੀਰਥ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ-ਯਾਦਵਿੰਦਰ ਸਿੰਘ ਬੁੱਟਰ ਅਗਲੀ ਖ਼ਬਰ ਲਾਹੌਰ ’ ਚ 9 ਨੂੰ ਮਨਾਇਆ ਜਾਵੇਗਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
Ad Position 24