04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੁਖਬੀਰ ਸਿੰਘ ਬਾਦਲ ਨੇ ਹਲਕਾ ਅਮਰਗੜ੍ਹ ਤੋਂ ਜੱਸੀ ਮੰਨਵੀਂ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ

ਮਲੇਰਕੋਟਲਾ, ਕੁੱਪ ਕਲਾਂ 4 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀ ਜ਼ਮੀਨੀ ਪਕੜ ਨੂੰ ਮਜ਼ਬੂਤ ਕਰਨ ਦੇ ਲਈ ਸੂਬੇ ਦੇ ਅੰਦਰ ਕੀਤੀਆਂ ਜਾ ਰਹੀਆਂ ਹਲਕਾ ਪੱਧਰੀ ਰੈਲੀਆਂ ਦੇ ਤਹਿਤ ਹਲਕਾ ਅਮਰਗੜ੍ਹ ਦੇ ਪਿੰਡ ਖ਼ਾਨਪੁਰ ਵਿਖੇ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਦੀ ਅਗਵਾਈ ਹੇਠ ਕਰਵਾਈ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਥੋਂ ਦੇ ਸਾਬਕਾ ਅਕਾਲੀ ਵਿਧਾਇਕ ਨੇ ਪਾਰਟੀ ਨਾਲ ਗ਼ੱਦਾਰੀ ਕੀਤੀ ਹੈ, ਜਿਸਨੂੰ ਲੋਕ ਮੂੰਹ ਨਹੀਂ ਲਗਾਉਣਗੇ । ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਹਲਕਾ ਅਮਰਗੜ੍ਹ ਤੋਂ ਜੱਸੀ ਮੰਨਵੀਂ ਅਕਾਲੀ ਦਲ ਦੇ ਉਮੀਦਵਾਰ ਹੋਣਗੇ ।

Ad Position 21
No active advertisement
ਅਜੀਤ ਡੈਸਕ 05-10-2026
ਮਲੇਰਕੋਟਲਾ, ਕੁੱਪ ਕਲਾਂ 4 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀ ਜ਼ਮੀਨੀ ਪਕੜ ਨੂੰ ਮਜ਼ਬੂਤ ਕਰਨ ਦੇ ਲਈ ਸੂਬੇ ਦੇ ਅੰਦਰ ਕੀਤੀਆਂ ਜਾ ਰਹੀਆਂ ਹਲਕਾ ਪੱਧਰੀ ਰੈਲੀਆਂ ਦੇ ਤਹਿਤ ਹਲਕਾ ਅਮਰਗੜ੍ਹ ਦੇ ਪਿੰਡ ਖ਼ਾਨਪੁਰ ਵਿਖੇ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਦੀ ਅਗਵਾਈ ਹੇਠ ਕਰਵਾਈ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਥੋਂ ਦੇ ਸਾਬਕਾ ਅਕਾਲੀ ਵਿਧਾਇਕ ਨੇ ਪਾਰਟੀ ਨਾਲ ਗ਼ੱਦਾਰੀ ਕੀਤੀ ਹੈ, ਜਿਸਨੂੰ ਲੋਕ ਮੂੰਹ ਨਹੀਂ ਲਗਾਉਣਗੇ । ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਹਲਕਾ ਅਮਰਗੜ੍ਹ ਤੋਂ ਜੱਸੀ ਮੰਨਵੀਂ ਅਕਾਲੀ ਦਲ ਦੇ ਉਮੀਦਵਾਰ ਹੋਣਗੇ । ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਕਿਸੇ ਤੋਂ ਨਹੀਂ ਡਰਿਆ, ਇਸ ਲਈ ਅਕਾਲੀ ਵਰਕਰ ਤਕੜੇ ਹੋ ਕੇ ਅਗਲੀਆਂ ਚੋਣਾਂ ਦੀ ਤਿਆਰੀ ਕਰਨ । ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਤੇ ਚੇਅਰਮੈਨ ਜਸਬੀਰ ਸਿੰਘ ਦਿਓਲ ਨੇ ਆਖਿਆ ਕਿ ਹਲਕਾ ਅਮਰਗੜ੍ਹ ਦੇ ਲੋਕ ਸਾਬਕਾ ਅਕਾਲੀ ਵਿਧਾਇਕ ਤੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਸਨ ਕਿਉਂਕਿ ਉਸ ਨੇ ਪਾਰਟੀ ਨਾਲ ਵਫ਼ਾਦਾਰੀ ਨਹੀਂ ਕੀਤੀ ਉਹ ਕੁਝ ਸਮੇਂ ‘ਚ ਤਿੰਨ ਪਾਰਟੀਆਂ ਬਦਲ ਗਿਆ, ਉਸ ਨੇ ਪਾਰਟੀ ਦੀ ਕਦਰ ਨਹੀਂ ਪਾਈ । ਸਾਬਕਾ ਵਿਧਾਇਕ ਅਰਵਿੰਦ ਖੰਨਾ ਤੇ ਜਥੇਦਾਰ ਹਰਦੇਵ ਸਿੰਘ ਸੇਹਕੇ ਨੇ ਵੀ ਸੰਬੋਧਨ ਕੀਤਾ । ਸਟੇਜ ਦੀ ਸੇਵਾ ਮਨਸ਼ਾਂਤ ਸਿੰਘ ਜਲਾਲਾਬਾਦ ਨੇ ਸੰਭਾਲੀ । ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਨੇ ਰੈਲੀ ’ਚ ਪਹੁੰਚੇ ਸਮੂਹ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਤੇਜਿੰਦਰ ਸਿੰਘ ਮਿੱਡੂਖੇੜਾ, ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਚੇਅਰਮੈਨ ਜਸਵੀਰ ਸਿੰਘ ਦਿਓਲ, ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਪ੍ਰਧਾਨ ਡਾ. ਮਨਦੀਪ ਸਿੰਘ ਖੁਰਦ, ਹਲਕਾ ਇੰਚਾਰਜ ਮਲੇਰਕੋਟਲਾ ਬੀਬਾ ਜ਼ਾਹਿਦਾ ਸੁਲੇਮਾਨ, ਜਥੇਦਾਰ ਹਰਦੇਵ ਸਿੰਘ ਸੇਹਕੇ, ਬੀਬੀ ਪਰਮਜੀਤ ਕੌਰ ਵਿਰਕ, ਮਨਸ਼ਾਂਤ ਸਿੰਘ ਜਲਾਲਾਬਾਦ, ਚੇਅਰਮੈਨ ਜਗਵੰਤ ਸਿੰਘ ਜੱਗੀ, ਯੂਥ ਆਗੂ ਹਰਪਾਲ ਸਿੰਘ ਖਡਿਆਲ, ਸੀਨੀਅਰ ਆਗੂ ਬੀਰ ਸਿੰਘ ਤੋਲਾਵਾਲ, ਸਾਬਕਾ ਕੌਂਸਲਰ ਗੁਰਮੀਤ ਸਿੰਘ ਉੱਭੀ, ਗੁਰਿੰਦਰ ਸਿੰਘ ਬੁਲਾਪੁਰ, ਯੂਥ ਅਕਾਲੀ ਆਗੂ ਇਰਫਾਨ ਰੋਹੀੜਾ, ਸਾਬਕਾ ਸਰਪੰਚ ਨਰਿੰਦਰ ਸਿੰਘ ਮੰਨਵੀਂ, ਸਾਬਕਾ ਸਰਪੰਚ ਰਾਮ ਸਿੰਘ, ਡਾਇਰੈਕਟਰ ਗੁਰਮੇਲ ਸਿੰਘ ਮੰਨਵੀ, ਗੁਰਪ੍ਰੀਤ ਸਿੰਘ ਗੁਰਾ ਕੁੱਪ ਕਲਾਂ ਸਣੇ ਵੱਡੀ ਗਿਣਤੀ ’ਚ ਅਕਾਲੀ ਦਲ (ਬ) ਦੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡ ਸੰਧੂ ਨੇ ਬਿੱਗ ਬਾਸ ਦੇ ਸ਼ੋਅ ਵਿਚ ਸ਼ਾਮਿਲ ਹੋਣਾ ਸੀ ਅਗਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ-ਯਾਦਵਿੰਦਰ ਸਿੰਘ ਬੁੱਟਰ
Ad Position 24