04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦਾ ਭਾਂਡਾ ਭੰਨਿਆ

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅਧੀਨ ਥਾਣਾ ਘਰਿੰਡਾ ਦੀ ਪੁਲਿਸ ਵਲੋਂ ਹਥਿਆਰਾਂ ਦੀ ਤਸਕਰੀ ਦਾ ਭਾਂਡਾ ਭੰਨਦਿਆਂ ਹੋਇਆ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ’ਚੋਂ ਏ. ਕੇ.

Ad Position 21
No active advertisement
ਅਜੀਤ ਡੈਸਕ 05-10-2026
ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅਧੀਨ ਥਾਣਾ ਘਰਿੰਡਾ ਦੀ ਪੁਲਿਸ ਵਲੋਂ ਹਥਿਆਰਾਂ ਦੀ ਤਸਕਰੀ ਦਾ ਭਾਂਡਾ ਭੰਨਦਿਆਂ ਹੋਇਆ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ’ਚੋਂ ਏ.ਕੇ. 47 ਰਾਈਫ਼ਲ ਅਤੇ ਹੱਥ ਗੋਲੇ, ਗੋਲੀ ਸਿੱਕਾਂ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ । ਇਸ ਸੰਬੰਧ ਵਿਚ ਅੱਜ ਆਈ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਕ ਗੁਪਤ ਇਤਲਾਹ ਦੇ ਆਧਾਰ ’ਤੇ ਥਾਣਾ ਘਰਿੰਡਾ ਦੀ ਪੁਲਿਸ ਨੂੰ ਨਵਜੋਤ ਸਿੰਘ ਨਾਮਕ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਉਸ ਦੇ ਕਬਜ਼ੇ ਵਿਚ ਇਕ ਏ. ਕੇ. 47 ਰਾਈਫ਼ਲ ਸਮੇਤ ਮੈਗਜ਼ੀਨ, ਦੋ ਹੈਂਡ ਗਰੇਡ, 9 ਗੋਲੀਆਂ, ਇਕ ਮੋਬਾਈਲ, ਇਕ ਮੋਟਰ ਸਾਈਕਲ ਬਰਾਮਦ ਕੀਤਾ ਹੈ । ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੁਬਈ ਦੇ ਰਹਿਣ ਵਾਲੇ ਸੁਖਬੀਰ ਸਿੰਘ ਨਾਲ ਸਬੰਧ ਹਨ ਜੋ ਹਥਿਆਰਾਂ ਦੀ ਤਸਕਰੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਪੇਸ਼ੇ ਵਜੋਂ ਟਰੱਕ ਡਰਾਈਵਰ ਹੈ ਤੇ ਜੋ ਤਰਨ ਤਾਰਨ ਜ਼ਿਲ੍ਹੇ ਦੇ ਅਧੀਨ ਥਾਣਾ ਸਰਹਾਲੀ ਅਮਾਨਤ ਖਾਂ ਦੇ ਅਧੀਨ ਆਉਂਦੇ ਪਿੰਡ ਚੀਮਾ ਦਾ ਰਹਿਣ ਵਾਲਾ ਹੈ। ਇਸ ਮੌਕੇ ਐੱਸ. ਐੱਸ. ਪੀ. ਦਿਹਾਤੀ ਕੰਵਰਪੀ੍ਤ ਸਿੰਘ ਚਾਹਲ , ਐੱਸ. ਪੀ. (ਡੀ) ਰਮਨਦੀਪ ਸਿੰਘ, ਡੀ. ਐੱਸ. ਪੀ. ਗੁਰਿੰਦਰਪਾਲ ਸਿੰਘ ਨਾਗਰਾ, ਯਾਦਵਿੰਦਰ ਸਿੰਘ, ਇੰਸਪੈਕਟਰ ਮਨਮੀਤਪਾਲ ਸਿੰਘ ਅਤੇ ਸੀ. ਆਈ. ਸਟਾਫ਼ ਅੰਮ੍ਰਿਤਸਰ ਦਿਹਾਤੀ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਸਰਕਾਰੀ ਥਰਮਲ ਪਲਾਂਟਾਂ ’ਚ ਪੱਕੇ ਮੁਲਾਜ਼ਮਾਂ ਦੀ ਗਿਣਤੀ 3464 ਤੋਂ ਘੱਟ ਕੇ 2553 ’ਤੇ ਸਿਮਟੀ ਅਗਲੀ ਖ਼ਬਰ ਮੈਡ ਸੰਧੂ ਨੇ ਬਿੱਗ ਬਾਸ ਦੇ ਸ਼ੋਅ ਵਿਚ ਸ਼ਾਮਿਲ ਹੋਣਾ ਸੀ
Ad Position 24