ਪੰਜਾਬ ਇਸ ਸਾਲ ਫਿਰ ਤੋਂ ਦੇਸ਼ ਲਈ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਰਿਕਾਰਡ ਯੋਗਦਾਨ ਪਾਉਣ ਲਈ ਤਿਆਰ-ਭਗਵੰਤ ਮਾਨ
ਚੰਡੀਗੜ੍ਹ; 4 ਅਕਤੂਬਰ (ਅਜਾਇਬ ਸਿੰਘ ਔਜਲਾ)–ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਇਕ ਗੈਰ ਰਸਮੀ ਗੱਲਬਾਤ ਦੌਰਾਨ ਕਿਹਾ ਕਿ ਆਜ਼ਾਦੀ ਸੰਘਰਸ਼ ਵਿਚ ਪੰਜਾਬ ਦੇ ਲਾਮਿਸਾਲ ਰੋਲ ਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿਚ ਇਸ ਦੇ ਨਿਰੰਤਰ ਯੋਗਦਾਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਾ ਹੋਣ ਦੇ ਬਾਵਜੂਦ, ਇਹ ਸੂਬਾ ਇਸ ਸਾਲ ਫਿਰ ਤੋਂ ਕੌਮੀ ਅਨਾਜ ਭੰਡਾਰ ਵਿਚ ਰਿਕਾਰਡ 180 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾਂ ਕਲਾ, ਸੱਭਿਆਚਾਰ ਅਤੇ ਸਾਹਿਤ ਦਾ ਅਨਮੋਲ ਖਜ਼ਾਨਾ ਰਿਹਾ ਹੈ ਤੇ ਇਹ ਧਰਤੀ ਸੱਭਿਅਤਾ ਅਤੇ ਸੱਭਿਆਚਾਰ ਦੀ ਵਿਲੱਖਣ ਮਿਸਾਲ ਰਹੀ ਹੈ।
ਚੰਡੀਗੜ੍ਹ; 4 ਅਕਤੂਬਰ (ਅਜਾਇਬ ਸਿੰਘ ਔਜਲਾ)–ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਇਕ ਗੈਰ ਰਸਮੀ ਗੱਲਬਾਤ ਦੌਰਾਨ ਕਿਹਾ ਕਿ ਆਜ਼ਾਦੀ ਸੰਘਰਸ਼ ਵਿਚ ਪੰਜਾਬ ਦੇ ਲਾਮਿਸਾਲ ਰੋਲ ਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿਚ ਇਸ ਦੇ ਨਿਰੰਤਰ ਯੋਗਦਾਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਾ ਹੋਣ ਦੇ ਬਾਵਜੂਦ, ਇਹ ਸੂਬਾ ਇਸ ਸਾਲ ਫਿਰ ਤੋਂ ਕੌਮੀ ਅਨਾਜ ਭੰਡਾਰ ਵਿਚ ਰਿਕਾਰਡ 180 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾਂ ਕਲਾ, ਸੱਭਿਆਚਾਰ ਅਤੇ ਸਾਹਿਤ ਦਾ ਅਨਮੋਲ ਖਜ਼ਾਨਾ ਰਿਹਾ ਹੈ ਤੇ ਇਹ ਧਰਤੀ ਸੱਭਿਅਤਾ ਅਤੇ ਸੱਭਿਆਚਾਰ ਦੀ ਵਿਲੱਖਣ ਮਿਸਾਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਮਹਾਨ ਸਿੱਖ ਗੁਰੂ ਸਾਹਿਬਾਨ ਤੋਂ ਕੁਰਬਾਨੀ ਅਤੇ ਬਹਾਦਰੀ ਦੀ ਮਹਾਨ ਵਿਰਾਸਤ ਮਿਲੀ ਹੈ । ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੈ, ਸਗੋਂ ਇਸ ਨੇ ਕਈ ਨਾਮਵਰ ਉੱਦਮੀ ਅਤੇ ਉਦਯੋਗਪਤੀ ਵੀ ਪੈਦਾ ਕੀਤੇ ਹਨ, ਜਿਨ੍ਹਾਂ ਨੇ ਭਾਰਤ ਅਤੇ ਪੰਜਾਬ ਦੀ ਆਧੁਨਿਕ ਅਰਥਵਿਵਸਥਾ ਨੂੰ ਘੜਨ ਵਿੱਚ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ।ਇਸ ਮੌਕੇ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਕਾਂਗਰਸ ਦੇ ਕੈਪਟਨ ਬਣੇ ਹਨ ਪਰ ਮੈਂ ਤਾਂ ਵਿਧਾਨ ਸਭਾ ਵਿਚ ਉਨ੍ਹਾਂ ਨੂੰ ਕੈਪਟਨ ਕਹਿ ਕੇ ਹੀ ਸੰਬੋਧਨ ਕਰਦਾ ਰਿਹਾ ਹਾਂ ਕਿਉਂਕਿ ਉਹ ਮਹਾਨ ਖਡਾਰੀ ਰਹੇ ਹਨ ਤੇ ਮੈਂ ਖੁਦ ਹਾਕੀ ਖੇਡ ਦਾ ਵੱਡਾ ਪ੍ਰਸ਼ੰਸਕ ਹਾਂ।