04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੰਤ ਆਸ਼ਰਮ ਗਉੂਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਯੱਗ ਤੇ ਬਰਸੀ ਸਮਾਗਮ ਮੌਕੇ ਸੰਤਾਂ ਮਹਾਂਪੁਰਸ਼ਾਂ ਨੇ ਕੀਤੀ ਸ਼ਮੂਲੀਅਤ

ਬੱਧਨੀ ਕਲਾਂ, 4 ਅਕਤੂਬਰ (ਸੰਜੀਵ ਕੋਛੜ)-ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀ ਮਾਨ 108 ਸੁਆਮੀ ਮਹੇਸ਼ ਮੁਨੀ ਜੀ ਬੋਰੇ ਵਾਲੇ ਅਤੇ ਸ੍ਰੀਮਾਨ ਸੰਤ ਬਲਵੀਰ ਸਿੰਘ ਜੀ ਰਣੀਏ ਵਾਲਿਆਂ ਦੀ ਸਦੀਵੀਂ ਮਿੱਠੀ ਯਾਦ ਨੂੰ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਬਾਬਾ ਪ੍ਰਦੀਪ ਸਿੰਘ ਜੀ ਦੀ ਅਗਵਾਈ ਹੇਠ ਯੱਗ ਅਤੇ ਬਰਸੀ ਸਮਾਗਮ ਦੇ ਸਬੰਧ ’ਚ ਵਿਸ਼ਾਲ ਸੰਤ ਸਮਾਗਮ ਕਰਵਾਇਆ ਗਿਆ| ਇਸ ਸਮੇਂ ਅਰਦਾਸ ਕਰਨ ਉਪਰੰਤ ਪ੍ਰਕਾਸ਼ ਕੀਤੀਆਂ ਗਈਆਂ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਪਾਏ ਗਏ| ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਗੁਰਮਤਿ ਵਿਚਾਰਾਂ ਦੌਰਾਨ ਭਗਤ ਕਬੀਰ ਜੀ ਦੀ ਰਚਨਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸੰਤਾਂ ਮਹਾਂਪੁਰਸ਼ਾਂ ਦੀ ਸੰਗਤ ਕਰਨ ਨਾਲ ਜੀਵਨ ਸਫਲਾ ਹੁੰਦਾ ਹੈ| ਉਨ੍ਹਾਂ ਨਿੱਤਨੇਮ ਜਾਪੁ, ਸਿਮਰਨ ਕਰਨ, ਗੁਰੂ ਵਾਲੇ ਬਣਨ ਅਤੇ ਸਿੱਖੀ ਨਾਲ ਜੁੜਨ ਲਈ ਆਖਿਆ| ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਬਾਬਾ ਅਵਤਾਰ ਸਿੰਘ ਧੂਰਕੋਟ ਨੇ ਸੰਬੋਧਨ ਕਰਦਿਆਂ ਸੁਆਮੀ ਮਹੇਸ਼ ਮੁਨੀ ਜੀ ਬੋਰੇ ਵਾਲਿਆਂ ਤੇ ਸੰਤ ਬਲਵੀਰ ਸਿੰਘ ਜੀ ਰਣੀਏ ਵਾਲਿਆਂ ਵਲੋਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ’ਚ ਪਾਏ ਗਏ ਵਡਮੁੱਲੇ ਯੋਗਦਾਨ ’ਤੇ ਚਾਨਣਾ ਪਾਉਂਦੇ ਹੋਏ ਬਾਬਾ ਪ੍ਰਦੀਪ ਸਿੰਘ ਵਲੋਂ ਕਰਵਾਏ ਜਾ ਰਹੇ ਸਮਾਜਿਕ ਤੇ ਧਾਰਮਿਕ ਕੰਮਾਂ ਅਤੇ ਗਊਆਂ ਦੀ ਸੇਵਾ ਸੰਭਾਲ ਕਰਨ ਦੀ ਭਰਪੂਰ ਸ਼ਲਾਘਾ ਕੀਤੀ| ਇਸ ਸਮੇਂ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਸਤਨਾਮ ਸਿੰਘ ਸਮਾਧ ਭਾਈ, ਬਾਬਾ ਇਕਬਾਲ ਸਿੰਘ ਬੋਪਾਰਾਏ, ਸੰਤ ਮਹਿੰਦਰ ਸਿੰਘ ਜਨੇਰ, ਬਾਬਾ ਸ਼ਾਮ ਸਿੰਘ, ਭਾਈ ਪ੍ਰੇਮ ਸਿੰਘ, ਬਾਬਾ ਕੁਲਦੀਪ ਸਿੰਘ ਤਖਤੂਪੁਰਾ, ਬਾਬਾ ਦਰਸ਼ਨ ਸਿੰਘ ਫੱਤਾ ਮਾਲੂਕੇ, ਭਾਈ ਸੁਖਮੰਦਰ ਸਿੰਘ ਮਾਣੂੰਕੇ, ਭਾਈ ਮੱਖਣ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਡਾ. ਜਤਿੰਦਰ ਸਿੰਘ, ਬਾਬਾ ਬਲਵੀਰ ਸਿੰਘ ਬੁੱਢਾ ਦਲ, ਬਾਬਾ ਹਰੀ ਸਿੰਘ ਨਾਨਕਸਰ, ਭਾਈ ਜਸਕੀਰਤ ਸਿੰਘ ਬਰਨਾਲਾ, ਬਾਬਾ ਦੀਪਕ ਸਿੰਘ ਵੱਡਾ ਡੇਰਾ ਦੌਧਰ, ਬਾਬਾ ਬਲਦੇਵ ਸਿੰਘ ਜੋਗੇਵਾਲਾ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਗੁਰਵਿੰਦਰ ਸਿੰਘ, ਭਾਈ ਦਲੀਪ ਸਿੰਘ ਸੁਨਾਮ, ਭਾਈ ਸੁਖਮੰਦਰ ਸਿੰਘ ਮੱਦੋਕੇ, ਬਾਬਾ ਕਸ਼ਮੀਰ ਸਿੰਘ, ਰਾਗੀ ਹਰਵਿੰਦਰ ਸਿੰਘ, ਬਾਬਾ ਸੁਰਜੀਤ ਸਿੰਘ ਭਿੰਡਰਾਂ, ਬਾਬਾ ਰਵੀ ਸਿੰਘ, ਬਾਬਾ ਅਵਤਾਰ ਸਿੰਘ ਧੂੜਕੋਟ, ਸੰਤ ਪ੍ਰਦੀਪ ਸਿ ੰਘ ਚਾਂਦਪੁਰਾ, ਸੰਤ ਸੁਖਵਿੰਦਰ ਸਿੰਘ ਮਸਤੂਆਣਾ ਸਾਹਿਬ, ਬਾਬਾ ਸਿਮਰਨਦੀਪ ਸਿੰਘ ਬੱਸੀਆਂ, ਸੰਤ ਬਾਬਾ ਮੀਹਾਂ ਸਿੰਘ ਸਿਆੜ ਵਾਲੇ, ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸੰਤ ਜਸਵੰਤ ਸਿੰਘ ਨਾਮਧਾਰੀ, ਬਾਬਾ ਬਲਵਿੰਦਰ ਸਿੰਘ ਘੋਲੀਆ ਖੁਰਦ, ਬਾਬਾ ਅਵਤਾਰ ਸਿੰਘ ਧੂਰਕੋਟ, ਬਾਬਾ ਹਰਚਰਨ ਸਿੰਘ ਪਟਿਆਲਾ, ਬਾਬਾ ਸ਼ਮਸ਼ੇਰ ਸਿੰਘ ਕੋਟ ਈਸੇ ਖਾਂ ਆਦਿ ਤੋਂ ਇਲਾਵਾ ਪੰਥ ਦੇ ਹੋਰਨਾਂ ਪ੍ਰਸਿੱਧ ਕੀਰਤਨੀ ਜਥਿਆਂ ਤੇ ਮਹਾਂਪੁਰਸ਼ਾਂ ਨੇ ਗੁਰੂ ਇਤਿਹਾਸ ਸੁਣਾਉਂਦਿਆਂ ਗੁਰੂਆਂ ਵਲੋਂ ਦਰਸਾਏ ਗਏ ਮਾਰਗ ’ਤੇ ਚੱਲਣ, ਰੋਜ਼ਾਨਾ ਨਾਮ ਸਿਮਰਨ ਕਰਨ ਲਈ ਪ੍ਰੇਰਿਤ ਕੀਤਾ| ਬਾਬਾ ਪ੍ਰਦੀਪ ਸਿੰਘ ਨੇ ਜੀ ਆਇਆਂ ਆਖਦਿਆਂ ਜਿੱਥੇ ਧੰਨਵਾਦ ਕੀਤਾ ਉੱਥੇ ਹੀ ਪਹੁੰਚੀਆਂ ਮੁੱਖ ਸ਼ਖਸੀਅਤਾਂ ਤੋਂ ਇਲਾਵਾ ਸੰਤਾਂ ਮਹਾਂਪੁਰਸ਼ਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ| ਇਸ ਮੌਕੇ ਖਣਮੁੱਖ ਭਾਰਤੀ ਪੱਤੋ ਸ਼ਹਿਰੀ ਜ਼ਿਲ੍ਹਾ ਪ੍ਰਧਾਨ, ਰਾਜਵਿੰਦਰ ਸਿੰਘ ਹਲਕਾ ਇੰਚਾਰਜ, ਦਰਸ਼ਨ ਸਿੰਘ ਬਰਾੜ ਸਾਬਕਾ ਮੰਤਰੀ, ਅਮਰਜੀਤ ਸਿੰਘ ਮਾਣੂੰਕੇ, ਜਥੇਦਾਰ ਤੀਰਥ ਸਿੰਘ ਮਾਹਲਾ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਪ੍ਰਿਤਪਾਲ ਸਿੰਘ, ਜਗਦੀਸ਼ ਸਿੰਘ ਦੀਸ਼ਾ, ਹਰਪ੍ਰੀਤ ਸਿੰਘ ਲਵਲੀ ਘੋਲੀਆ, ਜਗਜੀਤ ਸਿੰਘ ਦੀਸ਼ਾ ਪ੍ਰਧਾਨ, ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਦਰਸ਼ਨ ਸਿੰਘ ਗੋਲੂ, ਗੋਬਿੰਦਰ ਸਿੰਘ ਜ਼ਿੰਦੀ, ਕਾਮਰੇਡ ਲਾਲ ਸਿੰਘ, ਜਤਿੰਦਰ ਸਿੰਘ ਬਿੱਟੂ ਹਰਿਆਣਾ, ਰਾਜਸਥਾਨ, ਹਿਮਾਚਲ ਦੀਆਂ ਗਊਸ਼ਾਲਾਵਾਂ ਦੇ ਮੁੱਖ ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ| ਸਟੇਜ ਦੀ ਭੂਮਿਕਾ ਗੋਬਿੰਦਰ ਸਿੰਘ ਜਿੰਦੀ ਨੇ ਬਾਖੂਬੀ ਨਿਭਾਈ|

Ad Position 21
No active advertisement
ਅਜੀਤ ਡੈਸਕ 05-10-2026

Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ , ਗੁਲਜ਼ਾਰ ਸਿੰਘ ਤੂਰਬੰਜਾਰਾ ਤੇ ਸਨਮਦੀਪ ਸਿੰਘ ਕਨੋਈ ਦੇ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ ਵਿਰੁ... ਅਗਲੀ ਖ਼ਬਰ ਪਾਕਿ ਵਲੋਂ ਰੋਕਿਆ ਸਿੱਖ ਜਥਾ ਹੁਣ 8 ਨੂੰ ਵਾਇਆ ਤਾਸ਼ਕੰਦ ਪਹੁੰਚੇਗਾ ਭਾਰਤ
Ad Position 24