06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਰਾਜਸਥਾਨ ਦੇ ਉੱਘੇ ਸਿੱਖ ਆਗੂ ਤੇਜਿੰਦਰ ਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਗਿੱਦੜਾਂ ਵਾਲੀ ਟੋਲ ਪਲਾਜ਼ਾ ’ਤੇ ਧਰਨਾ ਰਾਜਸਥਾਨ ਸਰਕਾਰ ਨੂੰ ਕਾਰਵਾਈ ਲਈ ਦਿੱਤੀ ਚਿਤਾਵਨੀ

ਅਬੋਹਰ, 5 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਰਾਜਸਥਾਨ ਦੇ ਸ੍ਰੀ ਗੰਗਾਨਗਰ ਸ਼ਹਿਰ ਵਿਚ ਗੁਰਦੁਆਰਾ ਬਾਬਾ ਦੀਪ ਸਿੰਘ ਨਾਲ ਸਬੰਧਿਤ ਸਿੱਖ ਆਗੂ ਤੇਜਿੰਦਰ ਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਤੇ ਗੁਰੂ ਘਰ ਵਿਚ ਪੁਲਿਸ ਵਲੋਂ ਦਾਖ਼ਲ ਹੋਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿਚ ਅਬੋਹਰ ਇਲਾਕੇ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ, ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਕਿਸਾਨ ਆਗੂਆਂ ਵਲੋਂ ਅਬੋਹਰ-ਸ੍ਰੀ ਗੰਗਾਨਗਰ ਰੋਡ ’ਤੇ ਸਥਿਤ ਗਿੱਦੜਾਂ ਵਾਲੀ ਟੋਲ ਪਲਾਜ਼ਾ ’ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-10-2026
ਅਬੋਹਰ, 5 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਰਾਜਸਥਾਨ ਦੇ ਸ੍ਰੀ ਗੰਗਾਨਗਰ ਸ਼ਹਿਰ ਵਿਚ ਗੁਰਦੁਆਰਾ ਬਾਬਾ ਦੀਪ ਸਿੰਘ ਨਾਲ ਸਬੰਧਿਤ ਸਿੱਖ ਆਗੂ ਤੇਜਿੰਦਰ ਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਤੇ ਗੁਰੂ ਘਰ ਵਿਚ ਪੁਲਿਸ ਵਲੋਂ ਦਾਖ਼ਲ ਹੋਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿਚ ਅਬੋਹਰ ਇਲਾਕੇ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ, ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਕਿਸਾਨ ਆਗੂਆਂ ਵਲੋਂ ਅਬੋਹਰ-ਸ੍ਰੀ ਗੰਗਾਨਗਰ ਰੋਡ ’ਤੇ ਸਥਿਤ ਗਿੱਦੜਾਂ ਵਾਲੀ ਟੋਲ ਪਲਾਜ਼ਾ ’ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਟੋਲ ਪਲਾਜ਼ਾ ’ਤੇ ਆਵਾਜਾਈ ਨੂੰ ਟੋਲ ਤੋਂ ਮੁਕਤ ਕਰਵਾਉਂਦਿਆਂ ਆਪਣਾ ਰੋਸ ਜ਼ਾਹਿਰ ਕੀਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਗੁਰੂ ਘਰ ਨਾਲ ਸਬੰਧਿਤ ਮਾਮਲੇ ਵਿਚ ਪੁਲਿਸ ਦੀ ਕਾਰਵਾਈ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਦੌਰਾਨ ਗੁਰੂ ਘਰ ਦੇ ਸਾਮਾਨ ਦੀ ਭੰਨਤੋੜ ਤੇ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਪਾੜ ਕੇ ਬੇਅਦਬੀ ਕੀਤੀ ਗਈ । ਧਰਨੇ ਦੌਰਾਨ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਇੰਦਰਜੀਤ ਸਿੰਘ ਬੁਲੰਦੀ ਨੇ ਰਾਜਸਥਾਨ ਦੀ ਭਾਜਪਾ ਸਰਕਾਰ ਤੋਂ ਮੰਗ ਕੀਤੀ ਕਿ ਤੇਜਿੰਦਰ ਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਤੇ ਗੁਰੂ ਘਰ ਵਿਚ ਦਾਖ਼ਲ ਹੋਣ ਦੀ ਕਾਰਵਾਈ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਇੰਦਰਜੀਤ ਬੁਲੰਦੀ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਆਗੂ ਗੁਣਵੰਤ ਸਿੰਘ, ਬਖ਼ਸ਼ੀਸ਼ ਸਿੰਘ ਸੋਨਾ, ਨਿਰਮਲ ਸਿੰਘ, ਪੰਥਕ ਅਕਾਲੀ ਆਗੂ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ, ਭਾਈ ਘਨੱਈਆ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪੰਮਾ ਖ਼ਾਲਸਾ, ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੇ ਜਰਨਲ ਸਕੱਤਰ ਗੁਰਵਿੰਦਰ ਸਿੰਘ ਵਿਪਨ, ਬਲਵਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਬੱਬਲਾ, ਸੁਰਿੰਦਰ ਸਿੰਘ ਚਲਾਣਾ, ਵਿੱਦਿਆ ਵਿਚਾਰੀ ਤਾਂ ਪਰਉਪਕਾਰੀ ਸੰਸਥਾ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਰਿੰਕਾ, ਰਾਜਵਿੰਦਰ ਸਿੰਘ ਚੰਨਾ, ਬਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਸਾਬਕਾ ਚੇਅਰਮੈਨ ਤੇ ਸੀਨੀ: ਕਾਂਗਰਸੀ ਆਗੂ ਧੋਖਾਧੜੀ ਦੇ ਕੇਸ ’ਚ ਗ੍ਰਿਫ਼ਤਾਰ ਕਾਂਗਰਸੀ... ਅਗਲੀ ਖ਼ਬਰ ਮਾਮੇ ਦੀ ਧੀ ਨਾਲ ਵਿਆਹ ਕਰਾਉਣ ਵਾਲੇ ਲੜਕੇ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24