ਚਿਤਕਾਰਾ ਯੂਨੀਵਰਸਿਟੀ ਵਿਖੇ ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਫੈਲਾਉਣ ਦੇ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
ਬਨੂੜ, 5 ਅਕਤੂਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸੰਬੰਧ ਵਿਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਬਨੂੜ ਪੁਲਿਸ ਨੇ ਅੱਜ ਹਰਿਆਣਾ ਦੇ ਰਹਿਣ ਵਾਲੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਨ੍ਹਾਂ ’ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਉਕਸਾਉਣ ਵਿਚ ਸ਼ਾਮਿਲ ਹੋਣ ਦਾ ਦੋਸ਼ ਹੈ ।
ਬਨੂੜ, 5 ਅਕਤੂਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸੰਬੰਧ ਵਿਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਬਨੂੜ ਪੁਲਿਸ ਨੇ ਅੱਜ ਹਰਿਆਣਾ ਦੇ ਰਹਿਣ ਵਾਲੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਨ੍ਹਾਂ ’ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਉਕਸਾਉਣ ਵਿਚ ਸ਼ਾਮਿਲ ਹੋਣ ਦਾ ਦੋਸ਼ ਹੈ । ਥਾਣਾ ਮੁੱਖੀ ਬਨੂੜ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮਾਂ ਦੀ ਪਹਿਚਾਣ ਕਾਰਤੀਕ ਮੁਖੇਜਾ, ਵਾਸੀ ਘਰੋਂਡਾ ਜਿਲ੍ਹਾ ਕਰਨਾਲ ਤੇ ਅਰਮਾਨ ਜਿੰਦਲ ਵਾਸੀ ਸਿਰਸਾ ਹਰਿਆਣਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਥਾਣਾ ਬਨੂੜ ਵਿਖੇ ਇਕ ਐਫ.ਆਈ.ਆਰ. ਦਰਜ ਕੀਤੀ ਗਈ ਸੀ ਤੇ ਵੱਡੇ ਪੱਧਰ ’ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਇਸ ਮਾਮਲੇ ਵਿਚ ਪਹਿਲਾਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਥਾਣਾ ਮੁੱਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਚਿਤਕਾਰਾ ਯੂਨੀਵਰਸਿਟੀ ਮਾਮਲੇ ਵਿਚ ਹੁਣ ਤੱਕ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।