ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼
ਸੰਗਰੂਰ, 5 ਅਕਤੂਬਰ (ਫੁੱਲ, ਦਮਨ) - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਉਸ ਦੀ ਹਾਈਕਮਾਂਡ ਦੇ ਫ਼ੈਸਲਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚ ਆਪਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਵੱਖ-ਵੱਖ ਧੜਿਆਂ ਵਿਚਾਲੇ ਸਮਝੌਤਿਆਂ ’ਤੇ ਆਧਾਰਿਤ ਲੀਡਰਸ਼ਿਪ ਥੋਪੀ ਹੈ, ਜਿਸ ਕਾਰਨ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਨਿਰਾਸ਼ ਹਨ ਅਤੇ ਉਨ੍ਹਾਂ ਦਾ ਪਾਰਟੀ ਲੀਡਰਸ਼ਿਪ ਤੋਂ ਮੋਹ ਭੰਗ ਹੋ ਰਿਹਾ ਹੈ। ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਆਪਣੇ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਗ
ਗੱਲਬਾਤ ਕਰਦੇ ਹੋਏ ਅਮਨ ਅਰੋੜਾ। ਤਸਵੀਰ : ਮੁਕੇਸ ਕੁਮਾਰ
06-10-2026
ਸੰਗਰੂਰ, 5 ਅਕਤੂਬਰ (ਫੁੱਲ, ਦਮਨ) - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਉਸ ਦੀ ਹਾਈਕਮਾਂਡ ਦੇ ਫ਼ੈਸਲਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚ ਆਪਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਵੱਖ-ਵੱਖ ਧੜਿਆਂ ਵਿਚਾਲੇ ਸਮਝੌਤਿਆਂ ’ਤੇ ਆਧਾਰਿਤ ਲੀਡਰਸ਼ਿਪ ਥੋਪੀ ਹੈ, ਜਿਸ ਕਾਰਨ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਨਿਰਾਸ਼ ਹਨ ਅਤੇ ਉਨ੍ਹਾਂ ਦਾ ਪਾਰਟੀ ਲੀਡਰਸ਼ਿਪ ਤੋਂ ਮੋਹ ਭੰਗ ਹੋ ਰਿਹਾ ਹੈ। ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਆਪਣੇ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਰਾਜਾ ਵੜਿੰਗ ਨੇ ਮੁਸ਼ਕਿਲ ਸਮੇਂ ਵਿਚ ਕਾਂਗਰਸ ਦੀ ਕਮਾਨ ਸੰਭਾਲੀ ਪਰ ਸਚਿਨ ਪਾਇਲਟ ਨੇ ਮਹਿਜ਼ ਦੋ ਘੰਟਿਆਂ ਦੇ ਦੌਰੇ ਦੌਰਾਨ ਹੀ ਉਨ੍ਹਾਂ ਨੂੰ ਹਟਾਉਣ ਦਾ ਫ਼ੈਸਲਾ ਕਰ ਲਿਆ । ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਆਗੂਆਂ ਅਤੇ ਵਰਕਰਾਂ ਦੇ ਮਨੋਬਲ ਨੂੰ ਪ੍ਰਭਾਵਿਤ ਕਰਦੇ ਹਨ । ਸੰਗਰੂਰ ਅਤੇ ਮਾਲਵਾ ਖੇਤਰ ਦੀ ਨੁਮਾਇੰਦਗੀ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਵੇਂ ਵਿਜੈ ਇੰਦਰ ਸਿੰਗਲਾ ਵਿਰੋਧੀ ਪਾਰਟੀ ਨਾਲ ਸਬੰਧਿਤ ਹਨ, ਫਿਰ ਵੀ ਸੰਗਰੂਰ ਅਤੇ ਪੰਜਾਬ ਦੇ ਵੱਡੇ ਹਿੱਸੇ ਮਾਲਵੇ ਦੇ ਲੋਕਾਂ ਨੂੰ ਉਮੀਦ ਸੀ ਕਿ ਪਰ ਆਖ਼ਰੀ ਸਮੇਂ ’ਤੇ ਉਨ੍ਹਾਂ ਨੂੰ ਅਣਡਿੱਠ ਕਰਨਾ ਸੰਗਰੂਰ ਤੇ ਮਾਲਵੇ ਦੇ ਲੋਕਾਂ ਦੀਆਂ ਉਮੀਦਾਂ ਨਾਲ ਧੋਖਾ ਕਰਨ ਦੇ ਬਰਾਬਰ ਹੈ।