05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਾਵਾਂ-ਧੀਆਂ ਦੇ ਮੋਬਾਈਲ ਫੋਨਾਂ ’ਤੇ ਪੈਸੇ ਆਉਣ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵਾਂਗੇ- ਭਗਵੰਤ ਮਾਨ ਕਿਹਾ, ਭਾਜਪਾ, ਅਕਾਲੀ ਦਲ ਤੇ ਕਾਂਗਰਸ ਕੋਲ ਕੋਈ ਲੋਕ ਪੱਖੀ ਮੁੱਦਾ ਨਹੀਂ

ਫੱਤਾ ਮਾਲੋਕਾ (ਮਾਨਸਾ), 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਸੰਜੀਵ ਸਿੰਗਲਾ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਜਾਰੀ ਰਹਿਣਗੀਆਂ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤੀ ਜਾਵੇਗੀ । ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਪ੍ਰੋਗਰਾਮ ‘ਸੱਥ’ ਤਹਿਤ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ ।

Ad Position 21
No active advertisement
ਅਜੀਤ ਡੈਸਕ 06-10-2026
ਫੱਤਾ ਮਾਲੋਕਾ (ਮਾਨਸਾ), 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਸੰਜੀਵ ਸਿੰਗਲਾ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਜਾਰੀ ਰਹਿਣਗੀਆਂ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤੀ ਜਾਵੇਗੀ । ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਪ੍ਰੋਗਰਾਮ ‘ਸੱਥ’ ਤਹਿਤ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਨਾਲ ਹੀ ਆਖਿਆ ਕਿ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ, ਖੇਤੀ ਮੋਟਰਾਂ ਲਈ ਦਿਨ ਵੇਲੇ ਬਿਜਲੀ ਅਤੇ ਨੌਜਵਾਨਾਂ ਨੂੰ ਬਿਨਾਂ ਪੈਸੇ ਤੇ ਸਿਫ਼ਾਰਸ਼ ਤੋਂ ਸਰਕਾਰੀ ਨੌਕਰੀਆਂ ਦੇਣ ਦੀ ਨੀਤੀ ਜਾਰੀ ਰਹੇਗੀ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 36.87 ਲੱਖ ਔਰਤਾਂ ਦੇ ਖਾਤਿਆਂ ਵਿਚ ਤਿੰਨ ਮਹੀਨਿਆਂ ਦੀ ਦੂਜੀ ਕਿਸ਼ਤ ਵਜੋਂ 1,262.54 ਕਰੋੜ ਰੁਪਏ ਦੀ ਰਾਸ਼ੀ ਭੇਜੀ ਹੈ ਤੇ ਔਰਤਾਂ ਦੇ ਮੋਬਾਈਲ ਫੋਨਾਂ ’ਤੇ ਖਾਤਿਆਂ ਵਿਚ ਪੈਸੇ ਆਉਣ ਦੇ ਸੁਨੇਹੇ ਸਰਕਾਰ ਦੀ ਲੋਕ ਭਲਾਈ ਪ੍ਰਤੀ ਵਚਨਬੱਧਤਾ ਦਾ ਸਬੂਤ ਹਨ । ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਔਰਤਾਂ ਨੂੰ ਦਿੱਤੀ ਜਾ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਦਾ ਵਿਰੋਧ ਕਰ ਰਹੇ ਹਨ, ਜਦਕਿ ਉਨ੍ਹਾਂ ਦੀ ਸਰਕਾਰ ਔਰਤਾਂ ਦੀ ਭਲਾਈ ਨਾਲ ਕੋਈ ਸਮਝੌਤਾ ਨਹੀਂ ਕਰੇਗੀ । ਰੁਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਨਾ ਕੋਈ ਮੁੱਦਾ ਹੈ ਅਤੇ ਨਾ ਹੀ ਕੋਈ ਸਪਸ਼ਟ ਦ੍ਰਿਸ਼ਟੀਕੋਣ । ਮੁੱਖ ਮੰਤਰੀ ਨੇ ਜਿੱਥੇ ਪਿੰਡ ਫੱਤਾ ਮਾਲੋਕਾ ਲਈ ਵਿਸ਼ੇਸ਼ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਉੱਥੇ ਪਿੰਡ ਦੇ ਜੰਮਪਲ ਕਿਸ਼ਤੀ ਚਾਲਕ ਤੇ ਏਸ਼ੀਅਨ ਖੇਡਾਂ ’ਚ ਮੱਲ੍ਹਾਂ ਮਾਰਨ ਵਾਲੇ ਸਤਨਾਮ ਸਿੰਘ ਖੱਬਾ ਨੂੰ 50 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਆਦਿ ਤੋਂ ਇਲਾਵਾ ਓਲੰਪੀਅਨ ਸਵਰਨ ਸਿੰਘ ਵਿਰਕ ਵੀ ਹਾਜ਼ਰ ਸਨ। ਵਿਧਾਇਕ ਬਣਾਂਵਾਲੀ ਨੂੰ ਦਿੱਤਾ ਥਾਪੜਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨ ਵਿਧਾਇਕ ਲੋਕਾਂ ਦੀਆਂ ਭਾਵਨਾਵਾਂ ’ਤੇ ਖਰਾ ਉੱਤਰ ਰਿਹਾ ਹੈ। ਉਨ੍ਹਾਂ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕਾਂ ਤੇ ਸੰਭਾਵੀ ਉਮੀਦਵਾਰਾਂ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਸਾਡਾ ਉਮੀਦਵਾਰ ਨਵਾਂ ਮੁੰਡਾ ਹੈ, ਜੋ ਹੋਰਾਂ ਦੇ ਮੁਕਾਬਲੇ 100 ਗੁਣਾ ਚੰਗਾ ਹੈ।
Ad Position 22
No active advertisement
ਪਿਛਲੀ ਖ਼ਬਰ ਲਾਹੌਰ ਦੇ ਸਰਹੱਦੀ ਪਿੰਡ ਜਾਹਮਨ ’ਚ ਬਰਸਾਤਾਂ ਨਾਲ ਢਹੇ ਗੁਰਦੁਆਰਾ ਰੋੜੀ ਸਾਹਿਬ ਦੀ ਮੁਰੰਮਤ ਜੰਗੀ ਪੱਧਰ ’ਤੇ ਜਾਰੀ ਅਗਲੀ ਖ਼ਬਰ ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ-ਜਥੇਦਾਰ ਗੜਗੱਜ, ਧਾਮੀ
Ad Position 24