ਨਿਆਂਇਕ ਕੰਪਲੈਕਸ ਹਮਲਾ ਮਾਮਲੇ ’ਚ ਇਮਰਾਨ ਖ਼ਾਨ ਨੂੰ ਪੇਸ਼ ਕਰਨ ਦੇ ਹੁਕਮ
ਅੰਮ੍ਰਿਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਇਸਲਾਮਾਬਾਦ ਦੀ ਇਕ ਅੱਤਵਾਦ ਵਿਰੋਧੀ ਅਦਾਲਤ (ਏ. ਟੀ.
ਅੰਮ੍ਰਿਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਇਸਲਾਮਾਬਾਦ ਦੀ ਇਕ ਅੱਤਵਾਦ ਵਿਰੋਧੀ ਅਦਾਲਤ (ਏ.ਟੀ.ਸੀ.) ਨੇ ਜੇਲ੍ਹ ਵਿਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸੰਸਥਾਪਕ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਨਿਆਂਇਕ ਕੰਪਲੈਕਸ ਹਮਲਾ ਮਾਮਲੇ ਦੀ ਅਗਲੀ ਸੁਣਵਾਈ ’ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਏ. ਟੀ. ਸੀ. ਜੱਜ ਤਾਹਿਰ ਅੱਬਾਸ ਸਿਪਰਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਡਿਆਲਾ ਜੇਲ੍ਹ ’ਚ ਬੰਦ ਇਮਰਾਨ ਖ਼ਾਨ ਨੂੰ ਅਗਲੀ ਸੁਣਵਾਈ ਦੌਰਾਨ ਜਾਂ ਤਾਂ ਨਿੱਜੀ ਤੌਰ ’ਤੇ ਜਾਂ ਵੀਡੀਓ ਲਿੰਕ ਰਾਹੀਂ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।