ਹੁਣ ਬੀਬੀਆਂ ਲੜਨਗੀਆਂ ਨਸ਼ਿਆਂ ਖ਼ਿਲਾਫ਼ ਜੰਗ - ਹਰਸਿਮਰਤ ਕੌਰ ਬਾਦਲ
ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ): ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਔਰਤਾਂ ਦੀ ਅਗਵਾਈ ਵਾਲੀ ‘ਮਾਈ ਭਾਗੋ ਫ਼ੌਜ’ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਹੁਣ ਸਿਰਫ਼ ਸਰਕਾਰ ਜਾਂ ਪੁਲਿਸ ਦਾ ਮਾਮਲਾ ਨਹੀਂ, ਸਗੋਂ ਹਰ ਪੰਜਾਬੀ ਪਰਿਵਾਰ ਦੀ ਸਾਂਝੀ ਲੜਾਈ ਬਣ ਚੁੱਕੀ ਹੈ।
ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ): ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਔਰਤਾਂ ਦੀ ਅਗਵਾਈ ਵਾਲੀ ‘ਮਾਈ ਭਾਗੋ ਫ਼ੌਜ’ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਹੁਣ ਸਿਰਫ਼ ਸਰਕਾਰ ਜਾਂ ਪੁਲਿਸ ਦਾ ਮਾਮਲਾ ਨਹੀਂ, ਸਗੋਂ ਹਰ ਪੰਜਾਬੀ ਪਰਿਵਾਰ ਦੀ ਸਾਂਝੀ ਲੜਾਈ ਬਣ ਚੁੱਕੀ ਹੈ। ਉਨ੍ਹਾਂ ਔਰਤਾਂ ਦੀ ਵਿਸ਼ੇਸ਼ ਟਾਸਕ ਫੋਰਸ ਬਣਾਉਣ, ਔਰਤ ਨੂੰ ਡੀ.ਜੀ.ਪੀ. ਪੱਧਰ ਦੀ ਜ਼ਿੰਮੇਵਾਰੀ ਦੇਣ ਅਤੇ ਨਸ਼ਾ ਤਸਕਰਾਂ ਲਈ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਨ ਦੀ ਗੱਲ ਵੀ ਆਖੀ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਵੀ ਸਰਕਾਰ ਅਤੇ ਪੁਲਿਸ ’ਤੇ ਨਸ਼ਿਆਂ ਸਬੰਧੀ ਗੰਭੀਰ ਦੋਸ਼ ਲਗਾਏ। ਸਮਾਗਮ ਉਪਰੰਤ ਹਰਸਿਮਰਤ ਕੌਰ ਬਾਦਲ ਨੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਖੁਸ਼ਪ੍ਰੀਤ ਕੌਰ ਬਰਕੰਦੀ ਪਤਨੀ ਰੋਜ਼ੀ ਬਰਕੰਦੀ, ਹਰਜਿੰਦਰ ਕੌਰ ਫੱਤਣਵਾਲਾ ਪਤਨੀ ਸਵ: ਗੁਰਰਾਜ ਸਿੰਘ ਫੱਤਣਵਾਲਾ, ਵੰਦਨਾ ਸ਼ਰਮਾ ਕੌਂਸਲਰ, ਸੁਖਬੀਰ ਕੌਰ ਥਾਂਦੇਵਾਲਾ, ਮਨਦੀਪ ਕੌਰ ਗਿੱਲ, ਜਥੇ: ਹੀਰਾ ਸਿੰਘ ਚੜੇਵਾਨ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਗੁਰਦੀਪ ਸਿੰਘ ਮੜਮੱਲੂ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ, ਜਗਜੀਤ ਸਿੰਘ ਹਨੀ ਫੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ, ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਮੈਂਬਰ ਜਨਰਲ ਕੌਂਸਲ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਜਗਵੰਤ ਸਿੰਘ ਲੰਬੀ ਢਾਬ ਮੈਂਬਰ ਜਨਰਲ ਕੌਂਸਲ, ਚਰਨਜੀਤ ਸਿੰਘ ਸੱਕਾਂਵਾਲੀ ਕੌਮੀ ਮੀਤ ਪ੍ਰਧਾਨ, ਸ਼ਮਿੰਦਰ ਸਿੰਘ ਬਰਾੜ ਅਕਾਲਗੜ੍ਹ ਮੈਂਬਰ ਜਨਰਲ ਕੌਂਸਲ, ਮਨਜੀਤ ਸਿੰਘ ਫੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ ਆਦਿ ਹਾਜ਼ਰ ਸਨ।