05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਸਮੁੱਚਾ ਢਾਂਚਾ ਭੰਗ, ਨਵੰਬਰ ’ਚ ਹੋਵੇਗਾ ਇਜਲਾਸ

ਅੰਮ੍ਰਿਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਫਾਊਂਡਰ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਗੁਰਿੰਦਰਜੀਤ ਸਿੰਘ ਮਜੀਠਾ, ਸਾਹਿਬ ਰਣਜੀਤ ਸਿੰਘ, ਦਲਵਿੰਦਰਜੀਤ ਸਿੰਘ ਗਿੱਲ ਅਤੇ ਪ੍ਰਭਜਿੰਦਰ ਸਿੰਘ ਦੀ ਸਾਂਝੀ ਅਗਵਾਈ ਵਿਚ ਹੋਈ। ਇਸ ਮੀਟਿੰਗ ’ਚ ਹੋਏ ਫੈਸਲਿਆਂ ਨਾਲ ਪੂਰਨ ਸਹਿਮਤੀ ਪ੍ਰਗਟ ਕਰਦਿਆਂ ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਨੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਦੇ ਸੰਵਿਧਾਨ ਅਨੁਸਾਰ ਮਾਸਟਰ ਕੇਡਰ ਯੂਨੀਅਨ ਦੀ ਦੋ ਸਾਲਾਂ ਟਰਮ ਨਵੰਬਰ ਵਿਚ ਪੂਰੀ ਹੋ ਰਹੀ ਹੈ, ਇਸ ਕਾਰਨ ਸੰਗਠਨ ਨੂੰ ਹੋਰ ਮਜਬੂਤ ਕਰਨ ਲਈ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸਮੁੱਚੇ ਢਾਂਚੇ ਨੂੰ ਜਿਸ ਵਿਚ ਸੂਬਾ ਕਮੇਟੀ, ਜ਼ਿਲ੍ਹਾ ਇਕਾਈ ਅਤੇ ਬਲਾਕ ਇਕਾਈਆਂ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਪੁਨਰਗਠਨ ਕਰਨ ਦਾ ਫੈਸਲਾ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 06-10-2026
ਅੰਮ੍ਰਿਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਫਾਊਂਡਰ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਗੁਰਿੰਦਰਜੀਤ ਸਿੰਘ ਮਜੀਠਾ, ਸਾਹਿਬ ਰਣਜੀਤ ਸਿੰਘ, ਦਲਵਿੰਦਰਜੀਤ ਸਿੰਘ ਗਿੱਲ ਅਤੇ ਪ੍ਰਭਜਿੰਦਰ ਸਿੰਘ ਦੀ ਸਾਂਝੀ ਅਗਵਾਈ ਵਿਚ ਹੋਈ। ਇਸ ਮੀਟਿੰਗ ’ਚ ਹੋਏ ਫੈਸਲਿਆਂ ਨਾਲ ਪੂਰਨ ਸਹਿਮਤੀ ਪ੍ਰਗਟ ਕਰਦਿਆਂ ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਨੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਦੇ ਸੰਵਿਧਾਨ ਅਨੁਸਾਰ ਮਾਸਟਰ ਕੇਡਰ ਯੂਨੀਅਨ ਦੀ ਦੋ ਸਾਲਾਂ ਟਰਮ ਨਵੰਬਰ ਵਿਚ ਪੂਰੀ ਹੋ ਰਹੀ ਹੈ, ਇਸ ਕਾਰਨ ਸੰਗਠਨ ਨੂੰ ਹੋਰ ਮਜਬੂਤ ਕਰਨ ਲਈ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸਮੁੱਚੇ ਢਾਂਚੇ ਨੂੰ ਜਿਸ ਵਿਚ ਸੂਬਾ ਕਮੇਟੀ, ਜ਼ਿਲ੍ਹਾ ਇਕਾਈ ਅਤੇ ਬਲਾਕ ਇਕਾਈਆਂ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਪੁਨਰਗਠਨ ਕਰਨ ਦਾ ਫੈਸਲਾ ਲਿਆ ਗਿਆ ਹੈ। ਉਪਰੋਕਤ ਆਗੂਆਂ ਨੇ ਦੱਸਿਆ ਕਿ ਸੂਬਾ ਪੱਧਰੀ ਇਜਲਾਸ ਨਵੰਬਰ ਮਹੀਨੇ ਵਿਚ ਬੁਲਾ ਕੇ ਸਟੇਟ ਬਾਡੀ ਦੀ ਚੋਣ ਸਾਰਿਆਂ ਦੀ ਸਹਿਮਤੀ ਨਾਲ ਨਵੇਂ ਸਿਰੇ ਤੋਂ ਕੀਤੀ ਜਾਵੇਗੀ ਤਾਂ ਜੋ ਕੇਡਰ ਵਿਚ ਨਵਾਂ ਜੋਸ਼ ਭਰ ਕੇ ਸਰਕਾਰ ਵਿਰੁੱਧ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾ ਸਕੇ। ਇਸ ਮੌਕੇ ਇਹ ਫੈਸਲਾ ਵੀ ਕੀਤਾ ਗਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਫਾਊਂਡਰ ਮੈਂਬਰਾਂ ਦੇ ਪੈਨਲ ਦੀ ਅਗਵਾਈ ਵਿਚ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਹੱਕ ਵਿਚ ਨਿੱਤਰੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਕਿਹਾ, ਜਾਂਚ ਰਿਪੋਰਟ ਤੋਂ ਪਹਿ... ਅਗਲੀ ਖ਼ਬਰ ਆਲ ਇੰਡੀਆ ਐਲ.ਆਈ.ਸੀ. ਖੇਡਾਂ 2026–27 ਦੀ ਸ਼ੁਰੂਆਤ
Ad Position 24