05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਰਾਸਾ ਪੰਜਾਬ ਦੀ ਸਕੂਲ ਸਿੱਖਿਆ ਨਾਲ ਜੁੜੀਆਂ ਸਮੱਸਿਆਵਾਂ ਸੰਬੰਧੀ ਹੋਈ ਮੀਟਿੰਗ

ਅੰਮ੍ਰਿਤਸਰ, 5 ਅਕਤੂਬਰ (ਸੁਰਿੰਦਪਾਲ ਸਿੰਘ ਵਰਪਾਲ)-ਮਾਨਤਾ ਪ੍ਰਾਪਤ ਤੇ ਐਫੀਲੀਏਟਿਡ ਸਕੂਲਜ਼ ਐਸੋਸੀਏਸ਼ਨ (ਰਜਿ.) (ਰਾਸਾ) ਪੰਜਾਬ ਦੀ ਮੀਟਿੰਗ ਸੁਜੀਤ ਸ਼ਰਮਾ ਬੱਬਲੂ, ਜਨਰਲ ਸਕੱਤਰ ਰਾਸਾ ਪੰਜਾਬ ਅਤੇ ਜਗਜੀਤ ਸਿੰਘ, ਮੁੱਖ ਸਲਾਹਕਾਰ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 06-10-2026
ਅੰਮ੍ਰਿਤਸਰ, 5 ਅਕਤੂਬਰ (ਸੁਰਿੰਦਪਾਲ ਸਿੰਘ ਵਰਪਾਲ)-ਮਾਨਤਾ ਪ੍ਰਾਪਤ ਤੇ ਐਫੀਲੀਏਟਿਡ ਸਕੂਲਜ਼ ਐਸੋਸੀਏਸ਼ਨ (ਰਜਿ.) (ਰਾਸਾ) ਪੰਜਾਬ ਦੀ ਮੀਟਿੰਗ ਸੁਜੀਤ ਸ਼ਰਮਾ ਬੱਬਲੂ, ਜਨਰਲ ਸਕੱਤਰ ਰਾਸਾ ਪੰਜਾਬ ਅਤੇ ਜਗਜੀਤ ਸਿੰਘ, ਮੁੱਖ ਸਲਾਹਕਾਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਰਾਜਕੰਵਲਪ੍ਰੀਤ ਪਾਲ ਸਿੰਘ ਲੱਕੀ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਰਾਸਾ ਪੰਜਾਬ ਸਮੇਤ ਰਾਸਾ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਸਮੁੱਚੀ ਕੈਬਨਿਟ ਅਤੇ ਵੱਡੀ ਗਿਣਤੀ ’ਚ ਮੈਂਬਰ ਹਾਜ਼ਰ ਸਨ । ਮੀਟਿੰਗ ਦੌਰਾਨ ਪੰਜਾਬ ਦੇ ਮਾਨਤਾ ਪ੍ਰਾਪਤ ਤੇ ਐਫੀਲੀਏਟਿਡ ਸਕੂਲਾਂ ਨੂੰ ਦਰਪੇਸ਼ ਵੱਖ-ਵੱਖ ਗੰਭੀਰ ਸਮੱਸਿਆਵਾਂ, ਸਰਕਾਰੀ ਨੀਤੀਆਂ, ਪ੍ਰਸ਼ਾਸਨਿਕ ਚੁਣੌਤੀਆਂ ਅਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਨਾਨ-ਟੀਚਿੰਗ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਾਸਾ ਪੰਜਾਬ ਵਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾਂਦੀ ਰਹੀ ਹੈ ਕਿ ਸਿੱਖਿਆ ਨਾਲ ਸੰਬੰਧਿਤ ਨੀਤੀਆਂ ਬਣਾਉਂਦੇ ਸਮੇਂ ਸਕੂਲ ਪ੍ਰਬੰਧਕਾਂ ਦੀ ਯੋਗ ਨੁਮਾਇੰਦਗੀ ਤੇ ਉਨ੍ਹਾਂ ਨਾਲ ਸਾਰਥਕ ਸੰਵਾਦ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਾ. ਸੋਬਿਤ ਕੌਰ ਕੌਸਲਰ, ਪ੍ਰਿੰ: ਸੰਦੀਪ ਸੈਣੀ, ਸੁਸ਼ੀਲ ਅਗਰਵਾਲ ਜ਼ਿਲ੍ਹਾ ਪ੍ਰਧਾਨ, ਸਮੀਰ ਭਾਟੀਆ, ਯਦਵਿੰਦਰ ਸਿੰਘ, ਕਮਲਜੋਤ ਸਿੰਘ ਕੋਹਲੀ, ਗੌਰਵ ਅਰੋੜਾ, ਸੁਮੀਤ ਪੁਰੀ, ਐਡਵੋਕੇਟ ਮਯੰਕ ਕਪੂਰ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਜਗਜੀਤ ਸਿੰਘ, ਕਰਨਜੀਤ ਸਿੰਘ, ਅਰੁਣ ਮਨਸੋਤਰਾ, ਦਵਿੰਦਰ ਪਿਪਲਾਨੀ, ਸੋਹਨ ਸਿੰਘ, ਸਲਿਲ ਸਾਗਰ ਅਰੋੜਾ, ਨਰਿੰਦਰਪਾਲ ਸਿੰਘ, ਐਡਵੋਕੇਟ ਪੁਨੀਤ ਗੁਪਤਾ, ਦਿਨੇਸ਼ ਕਪੂਰ, ਰਾਜੀਵ ਪੁੰਜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਕਾਬੂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਹੱਕ ਵਿਚ ਨਿੱਤਰੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਕਿਹਾ, ਜਾਂਚ ਰਿਪੋਰਟ ਤੋਂ ਪਹਿ...
Ad Position 24