07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਜਾਹੋ-ਜਲਾਲ ਨਾਲ ਅਰੰਭ

ਝਬਾਲ, 6 ਅਕਤੂਬਰ ਸੁਖਦੇਵ ਸਿੰਘ/ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਮੌਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਬੜੀ ਸ਼ਰਧਾ ’ਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 07-10-2026

ਝਬਾਲ, 6 ਅਕਤੂਬਰ ਸੁਖਦੇਵ ਸਿੰਘ/ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਮੌਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਬੜੀ ਸ਼ਰਧਾ ’ਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਅਰਦਾਸ ਕੀਤੀ ਗਈ। ਉਪਰੰਤ ਨਗਰ ਕੀਰਤਨ ਰਵਾਨਾ ਹੋਇਆ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ। ਨਗਰ ਕੀਰਤਨ ਵਿਚ ਬਾਬਾ ਬਿਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਦਾ ਦਲ, ਘੋੜੇ ਤੇ ਹਾਥੀਆਂ ਸਮੇਤ ਨਗਰ ਕੀਰਤਨ ਵਿਚ ਸ਼ਾਮਿਲ ਹੋਇਆ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਪਿੰਡ ਬਘਿਆੜੀ, ਸਵਰਗਾਪੁਰੀ, ਅੱਡਾ ਝਬਾਲ, ਗੁਰਦੁਆਰਾ ਬੀਬੀ ਵੀਰੋ ਜੀ, ਗੁਰਦੁਆਰਾ ਮਾਤਾ ਭਾਗੋ ਜੀ, ਝਬਾਲ ਖੁਰਦ ਅਤੇ ਮੋੜ ਠੱਟਾ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ। ਰਸਤੇ ਵਿਚ ਸੰਗਤਾਂ ਵਲੋਂ ਥਾਂ-ਥਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਤੇ ਸ਼ਰਧਾਲੂਆਂ ਵਲੋ ਤਰ੍ਹਾਂ-ਤਰ੍ਹਾਂ ਦੇ ਲੰਗਰ ਅਤੇ ਛਬੀਲਾਂ ਲਗਾਈਆਂ ਗਈਆਂ। ਰਸਤੇ ਵਿਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਝਬਾਲ ਦੇ ਬੱਚਿਆਂ ਅਤੇ ਨਿਹੰਗ ਸਿੰਘ ਜਥਿਆਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਵਿਚ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਮੁਖਵਿੰਦਰ ਸਿੰਘ ਖਾਪੜਖੇੜੀ, ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਭਾਈ ਮਨਜੀਤ ਸਿੰਘ ਭੂਰੇ, ਵਿਧਾਇਕ ਹਰਮੀਤ ਸਿੰਘ ਸੰਧੂ, ਮੀਤ ਸਕੱਤਰ ਗੁਰਨਾਮ ਸਿੰਘ ਕੋਟ, ਬਾਬਾ ਹੀਰਾ ਸਿੰਘ, ਮੈਨੇਜਰ ਧਰਵਿੰਦਰ ਸਿੰਘ, ਕਾਰ ਸੇਵਕ ਬਾਬਾ ਸੋਹਣ ਸਿੰਘ, ਪਰਮਜੀਤ ਸਿੰਘ ਮੁੰਡਾਪਿੰਡ, ਦਲਜੀਤ ਸਿੰਘ ਐਮਾ, ਚੇਅਰਮੈਨ ਹਰਵੰਤ ਸਿੰਘ ਝਬਾਲ, ਮੈਨੇਜਰ ਸਤਨਾਮ ਸਿੰਘ ਝਬਾਲ ਅਤੇ ਚੇਅਰਮੈਨ ਗੁਰਬੀਰ ਸਿੰਘ ਝਬਾਲ, ਚੇਅਰਮੈਨ ਕਸ਼ਮੀਰ ਸਿੰਘ ਮੰਨਣ, ਮਨਜਿੰਦਰ ਸਿੰਘ ਐਮਾ, ਸਤਨਾਮ ਸਿੰਘ ਬਾਠ, ਸ਼ਰਨਜੀਤ ਸਿੰਘ ਭੋਜੀਆ, ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ, ਬਲਵਿੰਦਰ ਸਿੰਘ ਝਬਾਲ, ਸੋਨੂੰ ਦੋਦੇ, ਨਿਸ਼ਾਨ ਸਿੰਘ ਦੋਦੇ, ਸੁਖਰਾਜ ਸਿੰਘ ਕਾਲਾ, ਚੇਅਰਮੈਨ ਗੁਰਸੇਵਕ ਸਿੰਘ ਸੇਖ, ਹਰਦਿਆਲ ਸਿੰਘ ਝਬਾਲ, ਚੇਅਰਮੈਨ ਤੇਗਾ ਸਿੰਘ ਸੋਹਲ, ਚੇਅਰਮੈਨ ਹਰਜੀਤ ਸਿੰਘ ਐਮਾ, ਸੁਰਿੰਦਰ ਸਿੰਘ ਚੂਸਲੇਵੜ ਸੁਖਜਿੰਦਰ ਸਿੰਘ ਵਿੱਕੀ, ਜਰਨੈਲ ਸਿੰਘ ਪੰਡੋਰੀ, ਵਰਿੰਦਰ ਸਿੰਘ ਠੱਟਾ, ਭੁਪਿੰਦਰ ਸਿੰਘ ਸਵਰਗਵਾਸੀ, ਮਨਜਿੰਦਰ ਸਿੰਘ ਲਹਿਰੀ, ਗੁਰਮੀਤ ਸਿੰਘ ਬੰਟੀ, ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਲੜਕਿਆਂ ਵਲੋਂ ਤੰਗ ਪ੍ਰੇਸ਼ਾਨ ਕਰਨ ’ਤੇ ਵਿਦਿਆਰਥਣ ਵਲੋਂ ਖੁਦਕੁਸ਼ੀ ਅਗਲੀ ਖ਼ਬਰ ‘ਆਪ’ ਬੁਢਲਾਡਾ ਹਲਕੇ ਤੋਂ ਕਰਮਜੀਤ ਅਨਮੋਲ ਨੂੰ ਚੋਣ ਲੜਾਉਣ ਦੀ ਤਿਆਰੀ ’ਚ..?
Ad Position 24