07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅਕਾਲੀ ਸਰਕਾਰ ਬਣਨ ’ਤੇ ਹਲਕਾ ਗਿੱਦੜਬਾਹਾ ਦੀ ਨੁਹਾਰ ਬਦਲ ਦਿਆਂਗੇ-ਸੁਖਬੀਰ ਸਿੰਘ ਬਾਦਲ

ਦੋਦਾ, 6 ਅਕਤੂਬਰ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਲਕਾ ਗਿੱਦੜਬਾਹਾ ਨੂੰ ਸ਼ੋਅਰੂਮ ਦੀ ਥਾਰ ਗੱਡੀ ਵਾਂਗ ਬਣਾ ਦਿਆਂਗੇ। ਹਲਕੇ ਦੀ ਕਾਇਆ ਕਲਪ ਕਰਨ ਦੇ ਨਾਲ-ਨਾਲ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।

Ad Position 21
No active advertisement
(ਬਾਕੀ ਸਫ਼ਾ 10 ’ਤੇ) 07-10-2026
ਦੋਦਾ, 6 ਅਕਤੂਬਰ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਲਕਾ ਗਿੱਦੜਬਾਹਾ ਨੂੰ ਸ਼ੋਅਰੂਮ ਦੀ ਥਾਰ ਗੱਡੀ ਵਾਂਗ ਬਣਾ ਦਿਆਂਗੇ। ਹਲਕੇ ਦੀ ਕਾਇਆ ਕਲਪ ਕਰਨ ਦੇ ਨਾਲ-ਨਾਲ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਦੋਦਾ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਸਾਬਕਾ ਸਰਪੰਚ ਗੁਲਾਬ ਸਿੰਘ ਬਰਾੜ ਦੇ ਗ੍ਰਹਿ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਗਿੱਦੜਬਾਹਾ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਸਿਆਸੀ ਜਨਮ ਭੂਮੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਬਾਦਲ ਪਰਿਵਾਰ ਨੂੰ ਦਿੱਤੇ ਪਿਆਰ ਤੇ ਸਤਿਕਾਰ ਦਾ ਕਰਜ਼ਾ ਉਹ ਕਦੇ ਨਹੀਂ ਚੁਕਾ ਸਕਦੇ। ਉਨ੍ਹਾਂ ਇਕੱਠੇ ਹੋਏ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਉਹ 11 ਨਵੰਬਰ ਤੋਂ ਪੂਰੇ ਪੰਜਾਬ ਦੀ ਯਾਤਰਾ ਸ਼ੁਰੂ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਬੁਲੰਦ ਕਰਕੇ ਹੀ ਘਰ ਵਾਪਸੀ ਕਰਨਗੇ। ਬਾਦਲ ਨੇ ਅੱਜ ਲੋਕਾਂ ਦੇ ਘਰਾਂ ’ਚ ਪਹੁੰਚ ਕੀਤੀ, ਉਥੇ ਲੋਕਾਂ ਤੋਂ ਫੀਡਬੈਕ ਲਈ। ਇਸ ਮੌਕੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਦਲਾਅ ਦੇ ਨਾਂਅ ’ਤੇ ਸੱਤਾ ਵਿਚ ਆਈ ਇਹ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖ਼ਰੀ ਨਹੀਂ ਉਤਰੀ। ਸੁਖਬੀਰ ਨੇ ਕਿਹਾ ਕਿ ਭਾਜਪਾ ਨਾਲ ਸਮਝੌਤੇ ਬਾਰੇ ਪੰਜਾਬ ਦੇ ਲੋਕਾਂ ਦੀ ਰਾਇ ਤੋਂ ਬਾਅਦ ਹੀ ਫ਼ੈਸਲਾ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਹਮੇਸ਼ਾਂ ਸੰਘਰਸ਼ ਕਰਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਲੋਕਾਂ ਦੇ ਹੱਕਾਂ ਲਈ ਡਟ ਕੇ ਆਵਾਜ਼ ਉਠਾਉਂਦਾ ਰਹੇਗਾ। ਇਸ ਮੌਕੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਲਾਬ ਸਿੰਘ ਬਰਾੜ, ਬਲਵਿੰਦਰ ਸਿੰਘ ਦੋਦਾ, ਨਵਤੇਜ ਸਿੰਘ ਕਾਉਣੀ ਨੇ ਸ. ਬਾਦਲ ਨੂੰ ਜੀ ਆਖਦੇ ਹੋਏ ਸਿਰੋਪਾਓ ਤੇ ਕ੍ਰਿਪਾਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਬਿੰਦਰ ਸਿੰਘ ਵਣਵਾਲਾ, ਜਥੇ. ਨਵਤੇਜ ਸਿੰਘ ਕਾਉਣੀ, ਜਵਾਹਰ ਸਿੰਘ ਬਰਾੜ, ਬਲਦੇਵ ਸਿੰਘ ਮੈਂਬਰ, ਬਲਜੀਤ ਸਿੰਘ ਖ਼ਾਲਸਾ, ਭਗਵਾਨ ਸਿੰਘ ਸੂਰੇਵਾਲਾ, ਬਲਕਰਨ ਸਿੰਘ ਸਾਬਕਾ ਸਰਪੰਚ ਮੱਲਣ, ਗੁਰਚਰਨ ਸਿੰਘ ਭਲਾਈਆਣਾ, ਹਰਚਰਨ ਸਿੰਘ ਘੁੱਦੇਵਾਲਾ, ਸਾਬਕਾ ਸਰਪੰਚ ਪੱਪੀ ਥਾਂਦੇਵਾਲਾ, ਸੁਖਪਾਲ ਬਰਾੜ, ਗੁਰਦਿਆਲ ਕੌਰ ਮੱਲਣ, ਬਲਵਿੰਦਰ ਸਿੰਘ ਦੋਦਾ, ਧਰਮਿੰਦਰ ਸਿੰਘ ਬੱਖਾ ਖ਼ਾਲਸਾ, ਵਿਸ਼ਵਜੀਤ ਸਿੰਘ ਜਿੰਮੀ ਬਰਾੜ, ਮਸ਼ਹੂਰ ਸਿੰਘ, ਗੁਰਪ੍ਰੀਤ ਗੋਪੀ ਮੱਲਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਕਿਸੇ ਇਕ ਵਿਅਕਤੀ ਦੀ ਨਹੀਂ ਸਗੋਂ ਪੂਰੀ ਸਿੱਖ ਸੰਗਤ ਦੀ ਹੈ-ਬਲਤੇਜ ਪੰਨੂ ਅਗਲੀ ਖ਼ਬਰ ਬਰਸਾਲਪੁਰ ਦਾ ਨੌਜਵਾਨ ਸਾਊਦੀ ਅਰਬ ਦੀ ਜੇਲ੍ਹ ਵਿਚ ਬੰਦ, ਸਿਰ ਕਲਮ ਕਰਨ ਦੀ ਸਜ਼ਾ
Ad Position 24