06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਓ.ਐਸ.ਡੀ. ਤੋਂ ਚਾਰ ਘੰਟੇ ਪੁੱਛ-ਪੜਤਾਲ

ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ (ਜੇ ਐਸ ਨਿੱਕੂਵਾਲ)-ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਕਰਕੇ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਦਰਜ ਕੀਤੇ ਗਏ ਮੁਕੱਦਮਾ ਨੰਬਰ 149 ਤਹਿਤ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਤਵੀਰ ਸਿੰਘ ਤੋਂ ਲਗਭਗ ਚਾਰ ਘੰਟੇ ਪੁੱਛ ਪੜਤਾਲ ਕੀਤੀ ਗਈ। ਇਸ ਸਬੰਧੀ ਉਪ ਪੁਲਿਸ ਕਪਤਾਨ ਜਸਨਦੀਪ ਸਿੰਘ ਮਾਨ ਨੇ ਥਾਣਾ ਮੁਖੀ ਜਤਿਨ ਕਪੂਰ ਅਤੇ ਚੌਕੀ ਇੰਚਾਰਜ ਜਸਮੇਰ ਸਿੰਘ ਦੀ ਹਾਜ਼ਰੀ ਵਿਚ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਤਵੀਰ ਸਿੰਘ ਆਪਣੀ ਸੇਵਾ ਮੁਕਤੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਓ.

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਵਿਖੇ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਮਾਨ ਜਾਣਕਾਰੀ ਦਿੰਦੇ ਹੋਏ। 07-10-2026
ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ (ਜੇ ਐਸ ਨਿੱਕੂਵਾਲ)-ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਕਰਕੇ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਦਰਜ ਕੀਤੇ ਗਏ ਮੁਕੱਦਮਾ ਨੰਬਰ 149 ਤਹਿਤ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਤਵੀਰ ਸਿੰਘ ਤੋਂ ਲਗਭਗ ਚਾਰ ਘੰਟੇ ਪੁੱਛ ਪੜਤਾਲ ਕੀਤੀ ਗਈ। ਇਸ ਸਬੰਧੀ ਉਪ ਪੁਲਿਸ ਕਪਤਾਨ ਜਸਨਦੀਪ ਸਿੰਘ ਮਾਨ ਨੇ ਥਾਣਾ ਮੁਖੀ ਜਤਿਨ ਕਪੂਰ ਅਤੇ ਚੌਕੀ ਇੰਚਾਰਜ ਜਸਮੇਰ ਸਿੰਘ ਦੀ ਹਾਜ਼ਰੀ ਵਿਚ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਤਵੀਰ ਸਿੰਘ ਆਪਣੀ ਸੇਵਾ ਮੁਕਤੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਓ.ਐਸ.ਡੀ. ਦੇ ਅਹੁਦੇ ’ਤੇ ਸੇਵਾਵਾਂ ਨਿਭਾ ਰਹੇ ਹਨ। ਜਿਨ੍ਹਾਂ ਵਲੋਂ 1978 ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਹੁਤ ਹੀ ਨੇੜੇ ਤੋਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਸ਼੍ਰੋਮਣੀ ਕਮੇਟੀ ਦੀ ਕਾਰਜਪ੍ਰਣਾਲੀ ਤੇ ਸਰਾਂਵਾਂ ਵਿਚ ਸ਼ਰਧਾਲੂਆਂ ਦੇ ਠਹਿਰਾਓ ਅਤੇ ਰਿਹਾਇਸ਼ ਬਾਰੇ ਬਰੀਕੀ ਨਾਲ ਗੱਲਬਾਤ ਕੀਤੀ ਗਈ। ਜਿਸ ਦੇ ਬਹੁਤ ਹੀ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਦੌਰਾਨ ਇਹ ਵੀ ਜਾਨਣ ਦੀ ਕੋਸ਼ਿਸ਼ ਕੀਤੀ ਗਈ ਕਿ ਸ਼ਰਧਾਲੂਆ ਦੀ ਸਰਾਂਵਾਂ ਵਿਚ ਰਿਹਾਇਸ਼ ਦੀ ਪ੍ਰਕ੍ਰਿਆ ਨੂੰ ਕਿਵੇਂ ਅਪਣਾਇਆ ਜਾਂਦਾ ਹੈ। ਦੱਸ ਦੇਈਏ ਕਿ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਬਹਿਰੀਨ ਵਾਲੀ ਬੀਬੀ ਸ਼੍ਰੋਮਣੀ ਕਮੇਟੀ ਦੀਆਂ ਸਰਾਂਵਾਂ ਵਿਚ ਕਿਸ ਪ੍ਰਕ੍ਰਿਆ ਤਹਿਤ ਐਨੇ ਮਹੀਨਿਆਂ ਤੱਕ ਰਹੀ ਅਤੇ ਸ਼੍ਰੋਮਣੀ ਕਮੇਟੀ ਵਲੋਂ ਕਿਹੜੇ ਨਿਯਮਾਂ ਤਹਿਤ ਇਸ ਬੀਬੀ ਨੂੰ ਰਿਹਾਇਸ਼ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ 600 ਕਰੋੜ ਦੀ ਅੰਮ੍ਰਿਤਸਰ ਬੀ.ਆਰ.ਟੀ.ਐੱਸ. ਯੋਜਨਾ ਬੰਦ ਕਰਨ ਦਾ ਫ਼ੈਸਲਾ ਫ਼ਿਲਹਾਲ ਟਲਿਆ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 51ਵਾਂ ਸਰਬ ਹਿੰਦ ਸਾਲਾਨਾ ਸਮਾਗਮ 10-11 ਨੂੰ-ਮਨਜੀਤ ਸਿੰਘ ਹੈਪੀ
Ad Position 24