06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਤਾਜ਼ਾ ਪੱਛਮੀ ਗੜਬੜੀ ਦੇ ਚਲਦਿਆਂ ਪੰਜਾਬ ਵਿਚ ਤਿੰਨ ਦਿਨ ਲਈ ਯੈਲੋ ਚਿਤਾਵਨੀ ਜਾਰੀ

ਚੰਡੀਗੜ੍ਹ, 6 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ)- ਤਾਜ਼ਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਫਿਰ ਕਰਵੱਟ ਲੈ ਰਿਹਾ ਹੈ, ਜਿਸ ਦੇ ਚੱਲਦਿਆਂ ਅਗਲੇ ਤਿੰਨ ਦਿਨ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ਵਿਚ ਮੌਸਮ ਖ਼ਰਾਬ ਰਹਿਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ ਤੇ ਵੱਖ ਵੱਖ ਇਲਾਕਿਆਂ ਵਿਚ ਮੀਂਹ ਪੈਣ ਅਤੇ ਤੇਜ਼ ਗਤੀ ਦੀਆਂ ਹਵਾਵਾਂ ਚੱਲਣ ਦਾ ਅਨੁਮਾਨ ਪ੍ਰਗਟਾਇਆ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 7 ਤੋਂ 9 ਅਕਤੂਬਰ ਤੱਕ ਪੰਜਾਬ ਦੇ ਮਾਝਾ, ਦੁਆਬਾ ਅਤੇ ਪੁਆਧ ਖੇਤਰ ਦੇ ਸਾਰੇ ਜ਼ਿਲ੍ਹਿਆਂ ਅਤੇ ਮਾਝਾ ਖੇਤਰ ਦੇ ਕੁੱਝ ਜ਼ਿਲ੍ਹਿਆਂ ਵਿਚ ਹਲਕੇ ਤੋਂ ਭਾਰੀ ਮੀਂਹ ਪੈ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 07-10-2026
ਚੰਡੀਗੜ੍ਹ, 6 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ)- ਤਾਜ਼ਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਫਿਰ ਕਰਵੱਟ ਲੈ ਰਿਹਾ ਹੈ, ਜਿਸ ਦੇ ਚੱਲਦਿਆਂ ਅਗਲੇ ਤਿੰਨ ਦਿਨ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ਵਿਚ ਮੌਸਮ ਖ਼ਰਾਬ ਰਹਿਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ ਤੇ ਵੱਖ ਵੱਖ ਇਲਾਕਿਆਂ ਵਿਚ ਮੀਂਹ ਪੈਣ ਅਤੇ ਤੇਜ਼ ਗਤੀ ਦੀਆਂ ਹਵਾਵਾਂ ਚੱਲਣ ਦਾ ਅਨੁਮਾਨ ਪ੍ਰਗਟਾਇਆ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 7 ਤੋਂ 9 ਅਕਤੂਬਰ ਤੱਕ ਪੰਜਾਬ ਦੇ ਮਾਝਾ, ਦੁਆਬਾ ਅਤੇ ਪੁਆਧ ਖੇਤਰ ਦੇ ਸਾਰੇ ਜ਼ਿਲ੍ਹਿਆਂ ਅਤੇ ਮਾਝਾ ਖੇਤਰ ਦੇ ਕੁੱਝ ਜ਼ਿਲ੍ਹਿਆਂ ਵਿਚ ਹਲਕੇ ਤੋਂ ਭਾਰੀ ਮੀਂਹ ਪੈ ਸਕਦਾ ਹੈ। ਅਨੁਮਾਨ ਹੈ ਕਿ 7 ਅਕਤੂਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ. ਨਗਰ ਦੇ ਕੁੱਝ ਇਲਾਕਿਆਂ ਵਿਚ ਮੀਂਹ ਪੈਣ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਦੋਂ ਕਿ ਮਾਲਵਾ ਖੇਤਰ ਦੇ ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ ਅਤੇ ਲੁਧਿਆਣਾ ਜ਼ਿਲ੍ਹੇ ਖ਼ੁਸ਼ਕ ਅਤੇ ਸਾਫ਼ ਰਹਿਣਗੇ। ਸੂਬੇ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਐਸ.ਏ.ਐਸ ਨਗਰ, ਰੂਪਨਗਰ, ਨਵਾਂ ਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿਚ 8 ਅਕਤੂਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ ਅਤੇ ਹੋਰਨਾਂ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪਵੇਗਾ। ਇਸੇ ਤਰ੍ਹਾਂ 9 ਅਕਤੂਬਰ ਨੂੰ ਮਾਲਵਾ ਖੇਤਰ ਦੇ 6 ਜ਼ਿਲ੍ਹਿਆਂ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਨੂੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਏ. ਮਾਮਲੇ ਵਿਚ ਸੂਬਾ ਸਰਕਾਰ ਅਦਾਲਤ ਨੂੰ ਗੁੰਮਰਾਹ ਕਰ ਰਹੀ-ਢਿੱਲੋਂ ਅਗਲੀ ਖ਼ਬਰ ਸੰਤ ਮਹੇਸ਼ ਮੁਨੀ ਬੋਰੇ ਵਾਲੇ ਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਯਾਦ ’ਚ ਬਰਸੀ ਤੇ ਯੱਗ ਸਮਾਗਮ ਸ਼ਰਧਾਪੂਰਵਕ ਸਮਾਪਤ
Ad Position 24