ਜਦੋਂ ਮੁੱਖ ਮੰਤਰੀ ਦਫ਼ਤਰ ’ਤੇ ਹੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤਾਂ ਖਾਕੀ ਤੋਂ ਨਸ਼ਾ ਹੀ ਮਿਲੇਗਾ-ਸ਼ਵੇਤ ਮਲਿਕ
ਚੰਡੀਗੜ੍ਹ, 6 ਅਕਤੂਬਰ (ਅ. ਬ.)
ਚੰਡੀਗੜ੍ਹ, 6 ਅਕਤੂਬਰ (ਅ.ਬ.)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਮੰਗਲਵਾਰ ਨੂੰ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਡੂੰਘੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਸ ਦਾ ਸਭ ਤੋਂ ਵੱਡਾ ਕਾਰਨ ਉੱਪਰੋਂ ਆ ਰਿਹਾ ਭ੍ਰਿਸ਼ਟਾਚਾਰ ਹੈ। ਜਦੋਂ ਮੁੱਖ ਮੰਤਰੀ ਦਫ਼ਤਰ ਅਤੇ ਮੁੱਖ ਮੰਤਰੀ ਦੀ ਪਤਨੀ ’ਤੇ ਹੀ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗਣ ਲੱਗ ਜਾਣ ਤਾਂ ਹੇਠਾਂ ਥਾਣਿਆਂ ਅਤੇ ਜੇਲ੍ਹਾਂ ਵਿਚ ਇਹ ਸਭ ਹੋਣਾ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ।