06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ‘ਇਨਸਾਫ਼ ਮੋਰਚੇ’ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਨਾਲ ਜੁੜੇ ਮਾਮਲੇ ’ਤੇ ਪੰਜਾਬ ਸਰਕਾਰ ਨੇ ਹੁਣ ਇਸ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 07-10-2026
ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਨਾਲ ਜੁੜੇ ਮਾਮਲੇ ’ਤੇ ਪੰਜਾਬ ਸਰਕਾਰ ਨੇ ਹੁਣ ਇਸ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦੀ ਸਿੰਘ ਇਨਸਾਫ਼ ਮੋਰਚੇ ਦੀ ਕਮੇਟੀ ਨਾਲ ਮੀਟਿੰਗ ਦੌਰਾਨ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੇ ਮਸਲੇ ਨੂੰ ਅਣਮਿੱਥੇ ਸਮੇਂ ਲਈ ਲਟਕਾਇਆ ਨਹੀਂ ਜਾ ਸਕਦਾ ਤੇ ਸਰਕਾਰ ਕਾਨੂੰਨੀ ਤੇ ਸੰਵਿਧਾਨਕ ਦਾਇਰੇ ਵਿਚ ਰਹਿ ਕੇ ਹਰ ਸੰਭਵ ਕਦਮ ਚੁੱਕੇਗੀ। ਕਮੇਟੀ ਵਿਚ ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਪਾਲ ਸਿੰਘ ਸ਼ਾਮਿਲ ਸਨ । ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਨਾਲ ਸਬੰਧਿਤ ਮਾਮਲਿਆਂ ਤੇ ਇਸ ਸਬੰਧੀ ਸਰਕਾਰ ਵਲੋਂ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ । ਮੁੱਖ ਮੰਤਰੀ ਭਗਵੰਤ ਮਾਨ ਨੇ ਕਮੇਟੀ ਨੂੰ ਭਰੋਸਾ ਦਿੱਤਾ ਕਿ ਬੰਦੀ ਸਿੰਘਾਂ ਦੇ ਮਸਲੇ ਦੇ ਢੁਕਵੇਂ ਹੱਲ ਲਈ ਸਰਕਾਰ ਵਲੋਂ ਲੋੜੀਂਦੇ ਯਤਨ ਜਾਰੀ ਰੱਖੇ ਜਾਣਗੇ । ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਸਲੇ ਦੇ ਜਲਦ ਅਤੇ ਯੋਗ ਹੱਲ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ ’ਚ ਸੋਨ ਤਗਮਾ ਜੇਤੂ ਹਾਕੀ ਖਿਡਾਰੀਆਂ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਨਕਲੀ ਪੀ.ਸੀ.ਐਸ. ਅਫ਼ਸਰ ਬਣ ਕੇ ਵਿਆਹ ਰਚਾਉਣ ਵਾਲੀ ਮਹਿਲਾ ਸਮੇਤ 6 ਖ਼ਿਲਾਫ਼ ਮੁਕੱਦਮਾ ਦਰਜ
Ad Position 24