06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਯੂਥ ਕਾਂਗਰਸ ਵਲੋਂ ਚੋਣ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਚੰਡੀਗੜ੍ਹ, 6 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਵੋਟਰਾਂ ਦੇ ਸੰਵਿਧਾਨਕ ਹੱਕਾਂ, ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਤੇ ਲੋਕਤੰਤਰ ਦੀ ਮਜ਼ਬੂਤੀ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਨੇ ਅੱਜ ਚੰਡੀਗੜ੍ਹ ਵਿਚ ਚੋਣ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੇ ਕੀਤੀ।

Ad Position 21
No active advertisement
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਤੇ ਹੋਰ ਵਰਕਰ ਚੋਣ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ, ਚੰਡੀਗੜ੍ਹ ਪੁਲਿਸ ਉਨ੍ਹਾਂ ਰੋਕਦੀ ਹੋਈ। ਤਸਵੀਰ : ਗੁਰਿੰਦਰ ਸਿੰਘ 07-10-2026
ਚੰਡੀਗੜ੍ਹ, 6 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਵੋਟਰਾਂ ਦੇ ਸੰਵਿਧਾਨਕ ਹੱਕਾਂ, ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਤੇ ਲੋਕਤੰਤਰ ਦੀ ਮਜ਼ਬੂਤੀ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਨੇ ਅੱਜ ਚੰਡੀਗੜ੍ਹ ਵਿਚ ਚੋਣ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੇ ਕੀਤੀ। ਇਸ ਦੌਰਾਨ ਯੂਥ ਕਾਂਗਰਸ ਵਰਕਰਾਂ ਨੇ ਚੋਣ ਪ੍ਰਕਿਰਿਆ ਨਾਲ ਜੁੜੇ ਸਵਾਲਾਂ ’ਤੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਜਵਾਬਦੇਹੀ ਦੀ ਮੰਗ ਕੀਤੀ। ਇਸ ਮੌਕੇ ਸ਼ੁਭਮ ਸ਼ਰਮਾ ਸ਼ੁਭੀ ਨੇ ਕਿਹਾ ਕਿ ਵੋਟ ਕਿਸੇ ਸਰਕਾਰ ਦੀ ਮਿਹਰਬਾਨੀ ਨਹੀਂ, ਸਗੋਂ ਹਰ ਭਾਰਤੀ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਲੋਕਤੰਤਰ ਵਿਚ ਸਵਾਲ ਪੁੱਛਣਾ ਅਪਰਾਧ ਨਹੀਂ, ਸਗੋਂ ਲੋਕਾਂ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਗਿਆਨੇਸ਼ ਕੁਮਾਰ ਦੀ ਭੂਮਿਕਾ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਲਗਾਏ ਜਾ ਰਹੇ ਗੰਭੀਰ ਦੋਸ਼ਾਂ ਦੀ ਨਿਰਪੱਖ, ਸੁਤੰਤਰ ਅਤੇ ਸਮੇਂਬੱਧ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰਦੀ ਹੈ ਅਤੇ ਜੇਕਰ ਜਾਂਚ ਵਿਚ ਕਿਸੇ ਕਿਸਮ ਦੀ ਅਪਰਾਧਿਕ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜਦੋਂ ਤੱਕ ਚੋਣ ਪ੍ਰਕਿਰਿਆ ਨਾਲ ਜੁੜੇ ਗੰਭੀਰ ਸਵਾਲਾਂ ਦਾ ਤੱਥਾਂ ਸਮੇਤ ਸੰਤੋਸ਼ਜਨਕ ਜਵਾਬ ਨਹੀਂ ਮਿਲਦਾ, ਪੰਜਾਬ ਯੂਥ ਕਾਂਗਰਸ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਮਾਸਕੋ ਬੈਠਕ ’ਚ ਪਾਕਿ ਅਤੇ ਤਾਲਿਬਾਨ ਵਿਚਾਲੇ ਤਿੱਖੀ ਤਕਰਾਰ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਘਟਨਾ ਦੀ ਜਾਂਚ ਨੂੰ ਲੈ ਕੇ ਧਰਮ ਯੁੱਧ ਮੋਰਚੇ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲਿਆ
Ad Position 24