06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕੇਂਦਰ ਵਲੋਂ ਛੋਟੇ ਕਾਰੋਬਾਰੀਆਂ ਲਈ 10 ਹਜ਼ਾਰ ਕਰੋੜ ਦੇ ਫੰਡ ਨੂੰ ਮਨਜ਼ੂਰੀ

ਨਵੀਂ ਦਿੱਲੀ, 6 ਅਕਤੂਬਰ (ਏਜੰਸੀ)-ਕੇਂਦਰੀ ਮੰਤਰੀ ਮੰਡਲ ਨੇ 10 ਹਜ਼ਾਰ ਕਰੋੜ ਦੇ ਐਸ. ਐਮ.

Ad Position 21
No active advertisement
ਅਜੀਤ ਡੈਸਕ 07-10-2026
ਨਵੀਂ ਦਿੱਲੀ, 6 ਅਕਤੂਬਰ (ਏਜੰਸੀ)-ਕੇਂਦਰੀ ਮੰਤਰੀ ਮੰਡਲ ਨੇ 10 ਹਜ਼ਾਰ ਕਰੋੜ ਦੇ ਐਸ. ਐਮ. ਈ. ਗ੍ਰੋਥ ਫੰਡ ਦਾ ਐਲਾਨ ਕੀਤਾ ਹੈ। ਇਸ ਨਾਲ ਛੋਟੇ ਅਤੇ ਦਰਮਿਆਨੇ ਉੱਦਮਾਂ ਨੂੰ ਮਦਦ ਮਿਲੇਗੀ। ਇਸ ਦੌਰਾਨ, ਦੇਸ਼ ਦੇ ਆਵਾਜਾਈ ਅਤੇ ਲੌਜਿਸਟਿਕਸ ਸਿਸਟਮ ਨੂੰ ਮਜ਼ਬੂਤ ਕਰਨ ਲਈ ਇਕ ਵੱਡਾ ਫ਼ੈਸਲਾ ਲਿਆ ਗਿਆ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ’ਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਐਸ. ਐਮ. ਈ. ਗ੍ਰੋਥ ਫੰਡ ’ਚ ਸਰਕਾਰ ਦੇ 10,000 ਕਰੋੜ ਰੁਪਏ ਦੇ ਯੋਗਦਾਨ ਤੇ ਏਕੀਕ੍ਰਿਤ ਟ੍ਰਾਂਸਪੋਰਟ ਅਤੇ ਲੌਜਿਸਟਿਕਸ ਅਥਾਰਟੀ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ। ਸਰਕਾਰ ਅਨੁਸਾਰ ਦੋਵੇਂ ਪਹਿਲਕਦਮੀਆਂ ਦਾ ਉਦੇਸ਼ ਕਾਰੋਬਾਰ ਦੇ ਵਿਸਥਾਰ, ਨਿਵੇਸ਼, ਆਧੁਨਿਕ ਤਕਨਾਲੋਜੀ ਨੂੰ ਅਪਣਾਉਣ ਅਤੇ ਦੇਸ਼ ਦੇ ਲੌਜਿਸਟਿਕਸ ਸਿਸਟਮ ਦੇ ਹੋਰ ਏਕੀਕਰਨ ਨੂੰ ਸੁਵਿਧਾਜਨਕ ਬਣਾਉਣਾ ਹੈ। 10,000 ਕਰੋੜ ਰੁਪਏ ਦਾ ਐਸ. ਐਮ. ਈ. ਗ੍ਰੋਥ ਫੰਡ ਸਹਾਇਤਾ ਪ੍ਰਦਾਨ ਕਰੇਗਾ। ਲੰਬੇ ਸਮੇਂ ਲਈ ਇਕੁਇਟੀ ਜ਼ੋਖਮ ਪੂੰਜੀ ਦੀ ਘਾਟ ਛੋਟੀਆਂ ਅਤੇ ਦਰਮਿਆਨੀਆਂ ਕੰਪਨੀਆਂ ਲਈ ਇਕ ਵੱਡੀ ਚੁਣੌਤੀ ਰਹੀ ਹੈ ਜੋ ਵਿਕਾਸ ਦੇ ਪੜਾਅ ’ਤੇ ਪਹੁੰਚ ਗਈਆਂ ਹਨ। ਐਸ. ਐਮ. ਈ. ਗ੍ਰੋਥ ਫੰਡ ਇਸ ਘਾਟ ਨੂੰ ਦੂਰ ਕਰਨ ’ਤੇ ਧਿਆਨ ਕੇਂਦਰਿਤ ਕਰੇਗਾ। ਸਰਕਾਰ ਨੇ ਇਸ ਫੰਡ ਲਈ 10,000 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਇਸਦੀ ਵਰਤੋਂ ਛੋਟੇ ਅਤੇ ਦਰਮਿਆਨੇ ਆਕਾਰ ਦੇ ਉੱਦਮਾਂ ’ਚ ਸਿੱਧੇ ਇਕੁਇਟੀ ਨਿਵੇਸ਼ ਲਈ ਕੀਤੀ ਜਾਵੇਗੀ। ਇਹ ਫੰਡ ਖਾਸ ਤੌਰ ’ਤੇ ਟੀਅਰ-2 ਅਤੇ ਟੀਅਰ-3 ਸ਼ਹਿਰਾਂ ’ਚ ਨਿਰਮਾਣ ਕੰਪਨੀਆਂ ਅਤੇ ਉਦਯੋਗਿਕ ਕਲੱਸਟਰਾਂ ’ਤੇ ਕੇਂਦ੍ਰਿਤ ਹੋਵੇਗਾ। ਇਹ ਫੰਡ ਕੰਪਨੀਆਂ ਨੂੰ ਆਪਣੇ ਕਾਰੋਬਾਰਾਂ ਦਾ ਵਿਸਥਾਰ ਕਰਨ, ਉਤਪਾਦਨ ਸਮਰੱਥਾ ਵਧਾਉਣ ਤੇ ਆਧੁਨਿਕ ਤਕਨਾਲੋਜੀਆਂ ਨੂੰ ਅਪਣਾਉਣ ਲਈ ਪੂੰਜੀ ਇਕੱਠੀ ਕਰਨ ’ਚ ਮਦਦ ਕਰ ਸਕਦਾ ਹੈ। ਕੈਬਨਿਟ ਨੇ ਏਕੀਕ੍ਰਿਤ ਟ੍ਰਾਂਸਪੋਰਟ ਅਤੇ ਲੌਜਿਸਟਿਕਸ ਅਥਾਰਟੀ ਦੇ ਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਹ ਆਵਾਜਾਈ ਅਤੇ ਲੌਜਿਸਟਿਕਸ ਦੇ ਖੇਤਰਾਂ ’ਚ ਖੋਜ, ਯੋਜਨਾਬੰਦੀ, ਨਿਗਰਾਨੀ ਅਤੇ ਨੀਤੀ ਸਹਾਇਤਾ ਲਈ ਰਾਸ਼ਟਰੀ ਪੱਧਰ ਦੀ ਸਿਖਰ ਸੰਸਥਾ ਵਜੋਂ ਕੰਮ ਕਰਨ ਲਈ ਸਥਾਪਿਤ ਕੀਤਾ ਜਾਵੇਗਾ। ਆਈ. ਟੀ. ਐਲ. ਏ. ਦਾ ਦਾਇਰਾ ਸੜਕਾਂ, ਰੇਲਵੇ, ਬੰਦਰਗਾਹਾਂ, ਸ਼ਹਿਰੀ ਹਵਾਬਾਜ਼ੀ ਤੇ ਸ਼ਹਿਰੀ ਆਵਾਜਾਈ ਵਰਗੇ ਖੇਤਰਾਂ ਨੂੰ ਕਵਰ ਕਰੇਗਾ। ਇਹ ਸੰਗਠਨ 10 ਸਾਲ ਜਾਂ ਇਸ ਤੋਂ ਵੱਧ ਸਮੇਂ ਦੇ ਨਾਲ ਇਕ ਵਿਆਪਕ ਰਾਸ਼ਟਰੀ ਆਵਾਜਾਈ ਮਾਸਟਰ ਪਲਾਨ ਤਿਆਰ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਗੁਟਰੇਸ ਦਾ ਪਾਕਿ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨ ਅਗਲੀ ਖ਼ਬਰ ਕੇਂਦਰੀ ਮੰਤਰੀ ਮੰਡਲ ਵਲੋਂ ਪ੍ਰਧਾਨ ਮੰਤਰੀ ਦੇ 25 ਸਾਲਾਂ ਦੇ ਕਾਰਜਕਾਲ ਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਮਤਾ ਪਾਸ
Ad Position 24