06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਰਖ਼ਾਸਤ ਏ. ਆਈ. ਜੀ. ਹੁੰਦਲ ਨੂੰ ਹੋਰ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 07-10-2026
ਐੱਸ. ਏ. ਐੱਸ. ਨਗਰ, 6 ਅਕਤੂਬਰ (ਕਪਿਲ ਵਧਵਾ)-ਬਰਖ਼ਾਸਤ ਏ. ਆਈ. ਜੀ. ਰਾਜਜੀਤ ਸਿੰਘ ਹੁੰਦਲ ਨੂੰ ਪਿਛਲਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਦੌਰਾਨ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐੱਨ. ਟੀ. ਐੱਫ.) ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਸ ਦਾ 2 ਦਿਨਾਂ ਦਾ ਹੋਰ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ। ਏ. ਐੱਨ. ਟੀ. ਐੱਫ. ਨੇ ਅਦਾਲਤ ’ਚ ਕਿਹਾ ਕਿ ਮੁਲਜ਼ਮ ਜਾਂਚ ’ਚ ਸਹਿਯੋਗ ਨਹੀਂ ਕਰ ਰਿਹਾ। ਉਸ ਤੋਂ ਬੇਨਾਮੀ ਜਾਇਦਾਦਾਂ ਤੇ ਬੇਨਾਮੀ ਬੈਂਕ ਖਾਤਿਆਂ ਸਮੇਤ ਹੋਰਨਾਂ ਬੈਂਕ ਖਾਤਿਆਂ ਸੰਬੰਧੀ ਪੁੱਛਗਿੱਛ ਕਰਨੀ ਬਾਕੀ ਹੈ। ਪੁਲਿਸ ਵਲੋਂ ਇਨ੍ਹਾਂ ਰਿਕਾਰਡਾਂ ਦੀ ਜਾਂਚ ਕਰਕੇ ਮਾਮਲੇ ਨਾਲ ਸੰਬੰਧਿਤ ਕਥਿਤ ਵਿੱਤੀ ਲੈਣ-ਦੇਣ ਦੀਆਂ ਕੜੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਅਦਾਲਤ ਨੇ ਰਾਜਜੀਤ ਸਿੰਘ ਹੁੰਦਲ ਨੂੰ 8 ਅਕਤੂਬਰ ਨੂੰ ਮੁੜ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਹ ਨਵਾਂ ਐੱਨ. ਡੀ. ਪੀ. ਐੱਸ. ਮਾਮਲਾ ਹੈ, ਜਿਸ ’ਚ ਹੁੰਦਲ ਨੂੰ ਪਹਿਲਾਂ ਅਦਾਲਤੀ ਕੰਪਲੈਕਸ ‘ਚੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 2017 ਦੀ ਐੱਫ. ਆਈ. ਆਰ. ਨੰਬਰ-1 ਨਾਲ ਸੰਬੰਧਿਤ ਮਾਮਲੇ ‘ਚ ਉਸ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਕਮਲ ਵਿਹਾਰ ਵਿਖੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਵਲੋਂ ਮੀਟਿੰਗ ਅਗਲੀ ਖ਼ਬਰ ਵਿਸ਼ਵ ਬੈਂਕ ਨੇ ਭਾਰਤ ਦੀ ਜੀ . ਡੀ . ਪੀ . ਵਿਕਾਸ ਦਾ ਅਨੁਮਾਨ ਵਧਾਇਆ ਵਿੱਤੀ ਸਾਲ 2027 ਵਿਚ 7.1 ਫ਼ੀਸਦੀ ਦੀ ਰਫ਼ਤਾਰ ਨਾ...
Ad Position 24