ਸੀ.ਬੀ.ਆਈ. ਦੀ ਕਾਰਵਾਈ ਹਾਈ ਕੋਰਟ ਦੇ ਹੁਕਮਾਂ ’ਤੇ ਹੋਈ-ਜਾਖੜ
ਚੰਡੀਗੜ੍ਹ, 7 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਮੁੱਖ ਮੰਤਰੀ ਕੈਂਪ ਆਫ਼ਿਸ ਤੇ ਓ. ਐੱਸ.
ਚੰਡੀਗੜ੍ਹ, 7 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਮੁੱਖ ਮੰਤਰੀ ਕੈਂਪ ਆਫ਼ਿਸ ਤੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਸਬੰਧਿਤ ਟਿਕਾਣਿਆਂ ’ਤੇ ਸੀ.ਬੀ.ਆਈ. ਦੀ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ । ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੀ.ਬੀ.ਆਈ. ਦੀ ਕਾਰਵਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਹੋਈ ਹੈ ਤੇ ਇਸ ਜਾਂਚ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਹੀਂ ਹੋਣ ਦੇਣਾ ਚਾਹੀਦਾ । ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਜਾਂਚ ਸਮਾਂਬੱਧ ਢੰਗ ਨਾਲ ਮੁਕੰਮਲ ਕਰਵਾਉਣ ਅਤੇ ਸੀ.ਬੀ.ਆਈ. ਨੂੰ ਲੋੜੀਂਦਾ ਸਟਾਫ਼ ਮੁਹੱਈਆ ਕਰਵਾਉਣ ਦੀ ਬੇਨਤੀ ਕਰਨਗੇ ।