07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਦੀ ਪਤਨੀ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ

ਕੋਲੰਬੋ, 7 ਅਕਤੂਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 08-10-2026
ਕੋਲੰਬੋ, 7 ਅਕਤੂਬਰ (ਪੀ.ਟੀ.ਆਈ.)-ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਦੀ ਪਤਨੀ ਸ਼ਿਰੰਥੀ ਰਾਜਪਕਸ਼ੇ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ’ਤੇ 1 ਕਰੋੜ ਸ੍ਰੀਲੰਕਾਈ ਰੁਪਏ ਦੇ ਜਨਤਕ ਫੰਡ ਦੀ ਕਥਿਤ ਦੁਰਵਰਤੋਂ ਕਰਨ ਦਾ ਦੋਸ਼ ਹੈ। ਇਸੇ ਦੌਰਾਨ, ਦੇਸ਼ ਦੀ ਭ੍ਰਿਸ਼ਟਾਚਾਰ-ਵਿਰੋਧੀ ਏਜੰਸੀ ਨੇ ਵੱਖ-ਵੱਖ ਮਾਮਲਿਆਂ ’ਚ ਇਕ ਸਾਬਕਾ ਵਿਦੇਸ਼ ਮੰਤਰੀ ਤੇ ਇਕ ਸਾਬਕਾ ਸਰਕਾਰੀ ਬੈਂਕ ਮੁਖੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਰਿਸ਼ਵਤਖੋਰੀ ਜਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਵਾਲੇ ਕਮਿਸ਼ਨ ਨੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਪਤਨੀ, 73 ਸਾਲਾ ਸ਼ਿਰੰਥੀ ਰਾਜਪਕਸ਼ੇ ਨੂੰ ਗ੍ਰਿਫ਼ਤਾਰ ਕੀਤਾ। ਇਹ ਗ੍ਰਿਫ਼ਤਾਰੀ ਉਨ੍ਹਾਂ ਦੀ ਗੈਰ-ਸਰਕਾਰੀ ਸੰਸਥਾ (ਐਨ.ਜੀ.ਓ.) ‘ਸਿਰੀਲੀਆ ਸਾਵੀਆ’ ਤੇ ਸਰਕਾਰੀ ‘ਨੈਸ਼ਨਲ ਸੇਵਿੰਗਜ਼ ਬੈਂਕ’ ਤੋਂ ਲਏ ਗਏ ਫੰਡਾਂ ਨਾਲ ਜੁੜੇ ਦੋਸ਼ਾਂ ਦੇ ਸੰਬੰਧ ਵਿਚ ਕੀਤੀ ਗਈ ਹੈ। ਉਹ ਇਸ ਟਾਪੂ-ਦੇਸ਼ ਦੇ ਇਤਿਹਾਸ ’ਚ ਭ੍ਰਿਸ਼ਟਾਚਾਰ ਦੀ ਜਾਂਚ ਦੌਰਾਨ ਹਿਰਾਸਤ ’ਚ ਲਈ ਜਾਣ ਵਾਲੀ ਪਹਿਲੀ ਸਾਬਕਾ ਫਸਟ ਲੇਡੀ ਹਨ।
Ad Position 22
No active advertisement
ਪਿਛਲੀ ਖ਼ਬਰ ‘ ਆਪ ’ ਵਲੋਂ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਮੂਹਰੇ ਵਿਰੋਧ ਪ੍ਰਦਰਸ਼ਨ ਗਿਆਨੇਸ਼ ਕੁਮਾਰ ਤੋਂ ਅਸਤੀਫ... ਅਗਲੀ ਖ਼ਬਰ ਭਾਰਤ-ਕੈਨੇਡਾ ਸੁਰੱਖਿਆ ਸੰਬੰਧਾਂ, ਹਵਾਲਗੀ ਸਹਿਯੋਗ ਨੂੰ ਵਧਾਉਣ ਲਈ ਸਹਿਮਤ
Ad Position 24