09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਚਿਨ ਪਾਇਲਟ ਤੇ ਪਰਗਟ ਸਿੰਘ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ, ਤਰੱਕੀ ਅਤੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ । ਇਸ ਦੌਰਾਨ ਵੱਡੀ ਤਾਦਾਦ ’ਚ ਪੁੱਜੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਦੋਵਾਂ ਆਗੂਆਂ ਦਾ ਸਵਾਗਤ ਕੀਤਾ ਤੇ ਦੋਵਾਂ ਦੀ ਨਿਯੁਕਤੀ ਕਾਂਗਰਸ ਲਈ ਸ਼ੁਭ ਸ਼ਗਨ ਦੱਸਿਆ।

Ad Position 21
No active advertisement
ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ, ਤਰੱਕੀ ਅਤੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ । ਇਸ ਦੌਰਾਨ ਵੱਡੀ ਤਾਦਾਦ ’ਚ ਪੁੱਜੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਦੋਵਾਂ ਆਗੂਆਂ ਦਾ ਸਵਾਗਤ ਕੀਤਾ ਤੇ ਦੋਵਾਂ ਦੀ ਨਿਯੁਕਤੀ ਕਾਂਗਰਸ ਲਈ ਸ਼ੁਭ ਸ਼ਗਨ ਦੱਸਿਆ। ਇਸ ਮੌਕੇ ਸਚਿਨ ਪਾਇਲਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਮਨੁੱਖਤਾ, ਸੇਵਾ, ਤਿਆਗ, ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਮਹਾਨ ਗੁਰੂ ਸਾਹਿਬਾਨ, ਸੰਤਾਂ, ਮਹਾਪੁਰਖਾਂ ਅਤੇ ਸਮਾਜ ਸੁਧਾਰਕਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਇਥੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ, ਮਹਿਲਾਵਾਂ ਤੇ ਸਮਾਜ ਦੇ ਹਰ ਵਰਗ ਦੀ ਖੁਸ਼ਹਾਲੀ ਹੀ ਪੰਜਾਬ ਦੀ ਅਸਲ ਤਰੱਕੀ ਹੈ। ਇਸ ਮੌਕੇ ਸੂਬਾ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਸਿੰਘ ਠਾਕੁਰ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਸਪੀਕਰ ਰਾਣਾ ਕੇ.ਪੀ., ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਜੈ ਇੰਦਰ ਸਿੰਗਲਾ, ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਰਾਣਾ ਗੁਰਜੀਤ ਸਿੰਘ, ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਹਰਦੇਵ ਸਿੰਘ ਲਾਡੀ, ਵਿਧਾਇਕ ਬਾਵਾ ਹੈਨਰੀ, ਵਿਧਾਇਕ ਬਿਕਰਮਜੀਤ ਸਿੰਘ ਚੌਧਰੀ, ਅਮਿਤ ਵਿਜ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ, ਰਜਿੰਦਰ ਬੇਰੀ, ਪਰਮਿੰਦਰ ਪਿੰਕੀ, ਕੁਸ਼ਲਦੀਪ ਸਿੰਘ ਢਿੱਲੋਂ, ਹਰਪ੍ਰਤਾਪ ਸਿੰਘ ਅਜਨਾਲਾ, ਹਰਮਿੰਦਰ ਸਿੰਘ ਗਿੱਲ, ਸਾਬਕਾ ਮੰਤਰੀ ਅਨਿਲ ਜੋਸ਼ੀ, ਵਿਧਾਇਕ ਕਾਲਾ ਢਿੱਲੋਂ, ਸੁਖਪਾਲ ਭੁੱਲਰ, ਸ੍ਰੀਮਤੀ ਇੰਦੂ ਬਾਲਾ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਰਾਜਾ ਗਿੱਲ ਅਤੇ ਅਸ਼ਵਨੀ ਪੱਪੂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੀ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ। ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣ ’ਤੇ ਸੂਚਨਾ ਕੇਂਦਰ ਵਿਖੇ ਸ਼ੋ੍ਮਣੀ ਕਮੇਟੀ ਦੇ ਵਧੀਕ ਸੱਕਤਰ ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵਲੋਂ ਧਾਰਮਿਕ ਕਿਤਾਬਾਂ ਦਾ ਸੈਟ ਭੇਟ ਕਰਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਿਲਜੀਤ ਦੁਸਾਂਝ ਦੇ ਘਰ ਨੇੜੇ ਕੰਧ ’ਤੇ ਲਿਖੇ ਖ਼ਾਲਿਸਤਾਨ ਦੇ ਨਾਅਰੇ ਅਗਲੀ ਖ਼ਬਰ ਦੋ ਅਹਿਮ ਭਰਤੀ ਪ੍ਰੀਖਿਆਵਾਂ ਦੀ ਇੱਕੋ ਤਾਰੀਖ ਨੇ ਉਮੀਦਵਾਰਾਂ ਲਈ ਪੈਦਾ ਕੀਤੀ ਮੁਸ਼ਕਿਲ
Ad Position 24