09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੇਲਵੇ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਵਿਜੀਲੈਂਸ ਵਲੋਂ ਕਾਬੂ

ਫ਼ਿਰੋਜ਼ਪੁਰ, 8 ਅਕਤੂਬਰ (ਗੁਰਿੰਦਰ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇਕ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 09-10-2026
ਫ਼ਿਰੋਜ਼ਪੁਰ, 8 ਅਕਤੂਬਰ (ਗੁਰਿੰਦਰ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇਕ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਨਿੱਜੀ ਲੋੜ ਲਈ ਅਮਿਤ ਕੁਮਾਰ ਨਾਮਕ ਆਪਣੇ ਜਾਣ-ਪਛਾਣ ਵਾਲੇ ਵਿਅਕਤੀ, ਜੋ ਕਿ ਰੇਲਵੇ ਕਰਮਚਾਰੀ ਹੈ, ਨੂੰ ਕੁਝ ਪੈਸੇ ਦਿੱਤੇ ਸਨ। ਜਦੋਂ ਸ਼ਿਕਾਇਤਕਰਤਾ ਨੂੰ ਉਸਦੇ ਪੈਸੇ ਵਾਪਸ ਨਾ ਮਿਲੇ ਤਾਂ ਉਸਨੇ ਅਮਿਤ ਕੁਮਾਰ ਤੋਂ ਪੈਸੇ ਵਸੂਲਣ ਲਈ ਅਦਾਲਤ ਵਿਚ ਇਕ ਸਿਵਲ ਮੁਕੱਦਮਾ ਦਾਇਰ ਕੀਤਾ, ਜਿਸ ਸਬੰਧੀ ਫਿਰੋਜ਼ਪੁਰ ਅਦਾਲਤ ਨੇ ਰੇਲਵੇ ਵਿਭਾਗ ਨੂੰ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਅਮਿਤ ਕੁਮਾਰ ਦੀ ਤਨਖਾਹ ਦਾ ਇਕ-ਤਿਹਾ ਈ (1/3) ਹਿੱਸਾ ਕੱਟ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਨੂੰ ਅਦਾ ਕੀਤਾ ਜਾਵੇ। ਉਕਤ ਕਟੌਤੀ ਕਰਨ ਅਤੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਬਦਲੇ, ਮੁਲਜ਼ਮ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੇ ਸ਼ਿਕਾਇਤ ਕਰਤਾ 40,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਰਿਸ਼ਵਤ ਦੇਣ ਤੋਂ ਅਸਹਿਮਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਅਧਿਕਾਰੀ ਪੰਕਜ ਭਾਰਦਵਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਸ਼ੂਆਂ ਦੀ ਫੀਡ ਦੇ ਰੇਟਾਂ ’ਚ ਭਾਰੀ ਵਾਧਾ, ਪਸ਼ੂ ਪਾਲਕਾਂ ’ਤੇ ਵਧਿਆ ਆਰਥਿਕ ਬੋਝ ਅਗਲੀ ਖ਼ਬਰ ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
Ad Position 24