ਸੰਤ ਰਜਿੰਦਰ ਸਿੰਘ ਅੱਜ ਮੋਗਾ ਵਿਖੇ, ਸੰਗਤਾਂ ’ਚ ਭਾਰੀ ਉਤਸ਼ਾਹ
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਸਾਵਨ ਕ੍ਰਿਪਾਲ ਰੂਹਾਨੀ ਮਿਸ਼ਨ ਦੇ ਮੁਖੀ ਪਰਮ ਸੰਤ ਰਜਿੰਦਰ ਸਿੰਘ ਦੇ ਮੋਗਾ ਆਗਮਨ ਨੂੰ ਲੈ ਕੇ ਸ਼ਹਿਰ ’ਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪਰਮ ਸੰਤ ਰਜਿੰਦਰ ਸਿੰਘ 9 ਅਕਤੂਬਰ ਨੂੰ ਮੋਗਾ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸੰਤ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਨਗੇ।
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਸਾਵਨ ਕ੍ਰਿਪਾਲ ਰੂਹਾਨੀ ਮਿਸ਼ਨ ਦੇ ਮੁਖੀ ਪਰਮ ਸੰਤ ਰਜਿੰਦਰ ਸਿੰਘ ਦੇ ਮੋਗਾ ਆਗਮਨ ਨੂੰ ਲੈ ਕੇ ਸ਼ਹਿਰ ’ਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪਰਮ ਸੰਤ ਰਜਿੰਦਰ ਸਿੰਘ 9 ਅਕਤੂਬਰ ਨੂੰ ਮੋਗਾ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸੰਤ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਡਾ. ਜੀ. ਡੀ. ਗੁਪਤਾ, ਡਾ. ਆਰ. ਕੇ. ਨਾਰੰਗ, ਇੰਜ: ਜਸਪ੍ਰੀਤ ਇੰਦਰ ਸਿੰਘ, ਡਾ. ਸੌਰਭ ਕੋਸੇ ਅਤੇ ਡਾ. ਹਨੀਫ ਨੂੰ ਸੱਤਾ ਪੱਤਰ ਭੇਟ ਕੀਤੇ ਗਏ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਵਨ ਕ੍ਰਿਪਾਲ ਰੂਹਾਨੀ ਮਿਸ਼ਨ ਨਾਲ ਜੁੜੇ ਪ੍ਰਬੰਧਕਾਂ, ਸੇਵਾਦਾਰਾਂ ਤੇ ਸੰਗਤ ਵਲੋਂ ਦਿਨ-ਰਾਤ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਗਮਨ ਸਬੰਧੀ ਬਰਨਾਲਾ-ਜਲੰਧਰ ਹਾਈਵੇ ’ਤੇ ਬੁੱਘੀਪੁਰਾ ਚੌਕ ਮੋਗਾ ਵਿਖੇ ਕੈਪੀਟੋਲ ਹਸਪਤਾਲ ਦੇ ਸਾਹਮਣੇ ਸਥਿਤ ਗਰਾਊਂਡ ਵਿਚ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਵਿਚ ਸ਼ਾਮਿਲ ਹੋਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਵੱਖ-ਵੱਖ ਜ਼ਿੰਮੇਵਾਰੀਆਂ ਸੇਵਾਦਾਰਾਂ ਨੂੰ ਸੌਂਪੀਆਂ ਗਈਆਂ ਹਨ। ਇਸ ਤੋਂ ਇਲਾਵਾ ਬਾਹਰੋਂ ਆਉਣ ਵਾਲੀ ਸੰਗਤ ਦੇ ਠਹਿਰਨ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।