08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਮਾਮਲੇ ਦੀ ਜਾਂਚ ਲਈ 3 ਮੈਂਬਰੀ ਐੱਸ.ਆਈ.ਟੀ. ਗਠਿਤ

ਚੰਡੀਗੜ੍ਹ, 8 ਅਕਤੂਬਰ (ਪ੍ਰੋ ਅਵਤਾਰ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਥਾਣੇ ’ਚ ਦਰਜ ਮਾਮਲੇ ਦੀ ਜਾਂਚ ਹੁਣ ਤਿੰਨ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਵਿਸ਼ੇਸ਼ ਜਾਂਚ ਟੀਮ ਕਰੇਗੀ। ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲ.

Ad Position 21
No active advertisement
ਅਜੀਤ ਡੈਸਕ 09-10-2026
ਚੰਡੀਗੜ੍ਹ, 8 ਅਕਤੂਬਰ (ਪ੍ਰੋ ਅਵਤਾਰ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਥਾਣੇ ’ਚ ਦਰਜ ਮਾਮਲੇ ਦੀ ਜਾਂਚ ਹੁਣ ਤਿੰਨ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਵਿਸ਼ੇਸ਼ ਜਾਂਚ ਟੀਮ ਕਰੇਗੀ। ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲ.ਕੇ. ਯਾਦਵ ਵਲੋਂ ਜਾਰੀ ਹੁਕਮਾਂ ਤਹਿਤ ਐੱਸ.ਐੱਸ.ਪੀ. ਫ਼ਰੀਦਕੋਟ ਗੁਰਬੰਸ ਬੈਂਸ ਦੀ ਅਗਵਾਈ ਹੇਠ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਪੀ. ਬੀ. ਆਈ. ਵਲੋਂ ਜਾਰੀ ਹੁਕਮਾਂ ਅਨੁਸਾਰ ਥਾਣਾ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਐੱਫ. ਆਈ. ਆਰ. ਨੰਬਰ 149 ਮਿਤੀ 21 ਅਗਸਤ 2026 ਨੂੰ ਭਾਰਤੀ ਨਿਆਂ ਸੰਹਿਤਾ, 2023 ਦੀਆਂ ਧਾਰਾਵਾਂ 64, 127(2) ਅਤੇ 351(2) ਤਹਿਤ ਦਰਜ ਕੀਤੀ ਗਈ ਸੀ। ਇਸ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਮੁਲਜ਼ਮ ਬਣਾਇਆ ਗਿਆ ਹੈ। ਇਸ ਮਾਮਲੇ ਦੀ ਜਾਂਚ ਲਈ ਗਠਿਤ ਐੱਸ.ਆਈ.ਟੀ. ਵਿਚ ਐੱਸ.ਐੱਸ.ਪੀ. ਫ਼ਰੀਦਕੋਟ ਗੁਰਬੰਸ ਬੈਂਸ, ਪੀ.ਪੀ.ਐੱਸ. ਨੂੰ ਮੁਖੀ ਬਣਾਇਆ ਗਿਆ ਹੈ। ਟੀਮ ਦੇ ਮੈਂਬਰਾਂ ’ਚ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ, ਮੁਹਾਲੀ ਸਿਮਰਨਜੀਤ ਲੰਗ ਅਤੇ ਡੀ.ਐੱਸ.ਪੀ. ਮੁੱਲਾਂਪੁਰ ਦਾਖਾ ਕਰਨ ਸੰਧੂ ਸ਼ਾਮਿਲ ਹਨ। ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਵਲੋਂ ਜਾਰੀ ਕੀਤੇ ਹੁਕਮਾਂ ਵਿਚ ਐੱਸ.ਆਈ.ਟੀ. ਨੂੰ ਮਾਮਲੇ ਦੀ ਜਾਂਚ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਐੱਸ.ਆਈ.ਟੀ. ਨੂੰ ਲੋੜ ਪੈਣ ’ਤੇ ਡਾਇਰੈਕਟਰ ਦੀ ਪਹਿਲਾਂ ਮਨਜ਼ੂਰੀ ਲੈ ਕੇ ਕਿਸੇ ਹੋਰ ਮੈਂਬਰ ਨੂੰ ਵੀ ਜਾਂਚ ਵਿਚ ਸ਼ਾਮਿਲ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਐੱਸ.ਆਈ.ਟੀ. ਦੇ ਗਠਨ ਨਾਲ ਮਾਮਲੇ ਦੀ ਜਾਂਚ ਹੁਣ ਤਿੰਨ ਮੈਂਬਰੀ ਵਿਸ਼ੇਸ਼ ਟੀਮ ਦੀ ਨਿਗਰਾਨੀ ਹੇਠ ਅੱਗੇ ਵਧੇਗੀ।
ਪੰਜਾਬ ਭਵਨ, ਚੰਡੀਗੜ੍ਹ ਵਿਖੇ ਪਹਿਲੀ ਬੈਠਕ
ਸ੍ਰੀ ਅਨੰਦਪੁਰ ਸਾਹਿਬ ਘਟਨਾ ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਟੀਮ ਦੇ ਹਵਾਲੇ ਹੋਣ ਤੋਂ ਬਾਅਦ ਨਵੇਂ ਪੜਾਅ ਵਿਚ ਦਾਖ਼ਲ ਹੋ ਗਈ ਹੈ। ਐਸ.ਐਸ.ਪੀ. ਫ਼ਰੀਦਕੋਟ ਗੁਰਬੰਸ ਬੈਂਸ ਦੀ ਅਗਵਾਈ ਵਾਲੀ ਸਿੱਟ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਪਣੀ ਪਹਿਲੀ ਬੈਠਕ ਕਰਕੇ ਜਾਂਚ ਸਬੰਧੀ ਅਗਲੀ ਕਾਰਵਾਈ ਦੀ ਰੂਪ-ਰੇਖਾ ਤੈਅ ਕੀਤੀ। ਇਸ ਮੌਕੇ ਥਾਣਾ ਸ਼੍ਰੀ ਅਨੰਦਪੁਰ ਸਾਹਿਬ ਦੇ ਐਸ.ਐਚ.ਓ. ਵਲੋਂ ਮਾਮਲੇ ਨਾਲ ਸਬੰਧਿਤ ਹੁਣ ਤੱਕ ਦਾ ਸਾਰਾ ਰਿਕਾਰਡ ਸਿੱਟ ਅੱਗੇ ਪੇਸ਼ ਕੀਤਾ ਗਿਆ, ਜਿਸ ਨੂੰ ਟੀਮ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਸਿੱਟ ਅਨੁਸਾਰ ਪਹਿਲਾਂ ਉਪਲਬਧ ਰਿਕਾਰਡ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਪੀੜਤਾ ਦੇ ਬਿਆਨਾਂ ਸਮੇਤ ਮਾਮਲੇ ਦੇ ਹਰੇਕ ਪੱਖ ਦੀ ਤੱਥਾਂ ਦੇ ਆਧਾਰ ’ਤੇ ਜਾਂਚ ਕੀਤੀ ਜਾਵੇਗੀ । ਐਸ.ਐਸ.ਪੀ. ਗੁਰਬੰਸ ਬੈਂਸ ਨੇ ਕਿਹਾ ਕਿ ਸਿੱਟ ਦਾ ਮਕਸਦ ਕਿਸੇ ਨੂੰ ਬਚਾਉਣਾ ਜਾਂ ਕਿਸੇ ਨੂੰ ਨਿਸ਼ਾਨਾ ਬਣਾਉਣਾ ਨਹੀਂ, ਬਲਕਿ ਮਾਮਲੇ ਦੇ ਅਸਲ ਤੱਥ ਸਾਹਮਣੇ ਲਿਆਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਿਆਮ ਮੰਦਰ ’ਚ ਇੰਦਰਾ ਇਕਾਦਸ਼ੀ ਮੌਕੇ ਖਾਟੂ ਵਾਲੇ ਦੇ ਨਾਮ ’ਤੇ ਭਜਨ ਸੰਧਿਆ ਕਰਵਾਈ ਸਪਰਿੰਗ ਫ਼ੀਲਡ ਸਕੂਲ ਵਿਖੇ ਮੁਫ਼ਤ ਜਾਂਚ... ਅਗਲੀ ਖ਼ਬਰ ਬਰਨਾਲਾ ਵਿਖੇ ਹੁਣ ਘਰਾਂ ਵਿਚ ਵੀ ਸੁਰੱਖਿਅਤ ਨਹੀਂ ਸ਼ਹਿਰ ਵਾਸੀ
Ad Position 24