10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਭਾਈ ਜਿੰਦਾ ਸੁੱਖਾ ਦਾ 34ਵਾਂ ਸ਼ਹੀਦੀ ਸਮਾਗਮ ਗਦਲੀ ’ਚ ਕਰਵਾਇਆ

ਜੰਡਿਆਲਾ ਗੁਰੂ (ਅੰਮ੍ਰਿਤਸਰ), 9 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਫ਼ੌਜ ਮੁਖੀ ਜਨਰਲ ਏ. ਕੇ.

Ad Position 21
No active advertisement
ਅਜੀਤ ਡੈਸਕ 10-10-2026
ਜੰਡਿਆਲਾ ਗੁਰੂ (ਅੰਮ੍ਰਿਤਸਰ), 9 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਫ਼ੌਜ ਮੁਖੀ ਜਨਰਲ ਏ.ਕੇ. ਵੈਦਿਆ (ਅਰੁਨ ਕੁਮਾਰ) ਨੂੰ ਗੋਲੀਆਂ ਨਾਲ ਮਾਰ ਕੇ ਸ੍ਰੀ ਦਰਬਾਰ ਸਾਹਿਬ ਦੇ ਹਮਲੇ ਦਾ ਬਦਲਾ ਲੈਂਦੇ ਹੋਏ ਫਾਂਸੀ ਦਾ ਰੱਸਾ ਚੁੰਮਣ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦਾ 34ਵਾਂ ਸ਼ਹੀਦੀ ਸਮਾਗਮ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਪਿੰਡ ਗਦਲੀ (ਬਲਾਕ ਜੰਡਿਆਲਾ ਗੁਰੂ) ਵਿਖੇ ਮਨਾਇਆ ਗਿਆ। ਭਾਈ ਜਿੰਦਾ ਦੇ ਗ੍ਰਹਿ ਵਿਖੇ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਜਿੰਦਾ ਤੇ ਭਾਈ ਸੁੱਖਾ ਦੀ ਯਾਦ ਵਿਚ ਬਣੇ ਯਾਦਗਾਰੀ ਗੇਟ ਨੇੜੇ ਖੁੱਲੇ ਪੰਡਾਲ ਵਿਚ ਭਾਈ ਕਾਰਜ ਸਿੰਘ ਅਤੇ ਹੋਰ ਜਥਿਆਂ ਨੇ ਕੀਰਤਨ ਕੀਤਾ। ਕਥਾਵਾਚਕ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਸੁਰਜੀਤ ਸਿੰਘ ਪਾਰਸ ਨੇ ਸ਼ਹੀਦਾਂ ਦੀਆਂ ਵਾਰਾਂ ਗਾਇਨ ਕੀਤੀਆਂ। ਇਸ ਮੌਕੇ ਤਰਸੇਮ ਸਿੰਘ ਵਾਰਸ ਪੰਜਾਬ ਦੇ, ਗਿਆਨੀ ਰਾਜਦੀਪ ਸਿੰਘ, ਭਾਈ ਜਸਵੀਰ ਸਿੰਘ ਰੋਡੇ, ਭਾਈ ਇਮਾਨ ਸਿੰਘ ਮਾਨ, ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਗਿਆਨੀ ਭੁਪਿੰਦਰ ਸਿੰਘ ਕਥਾ ਵਾਚਕ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਸਿੱਖ ਕੌਮ ਦੇ ਅਣਮੁੱਲੇ ਹੀਰੇ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ, ਸਮੇਂ ਦੇ ਹਾਕਮਾਂ ਨੇ ਭਾਈ ਜਿੰਦਾ ਅਤੇ ਭਾਈ ਸੁੱਖਾ ’ਤੇ ਜ਼ੁਲਮ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਪਰ ਇਨ੍ਹਾਂ ਬਹਾਦਰਾਂ ਨੂੰ ਉਹ ਝੁਕਾਅ ਨਹੀਂ ਸਕੇ। ਇਸ ਮੌਕੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੇ ਬਾਹਰ ਖੂਨਦਾਨ ਕੈਂਪ ਵੀ ਲਗਾਇਆ ਗਿਆ। ਸਮਾਗਮ ਮੌਕੇ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ ਵਾਲੇ, ਭਗਵੰਤ ਸਿੰਘ ਸਿਆਲਕਾ ਸ਼੍ਰੋਮਣੀ ਕਮੇਟੀ ਮੈਂਬਰ, ਬੀਬੀ ਬਲਵਿੰਦਰ ਕੌਰ, ਇੰਦਰਜੀਤ ਸਿੰਘ (ਭੈਣ ਤੇ ਜੀਜਾ ਭਾਈ ਜਿੰਦਾ) ਭਾਈ ਨਿਰਮਲ ਸਿੰਘ ਨਿੰਮਾਂ (ਸਾਥੀ ਭਾਈ ਜਿੰਦਾ ਤੇ ਸੁੱਖਾ), ਭਾਈ ਅਜੇਪਾਲ ਸਿੰਘ, ਭਾਈ ਤੇਜ ਬੀਰ ਸਿੰਘ ਦਮਦਮੀ ਟਕਸਾਲ, ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਰਣਜੀਤ ਸਿੰਘ, ਮਾਤਾ ਸੁਰਜੀਤ ਕੌਰ, ਜਸਮੇਰ ਸਿੰਘ ਖਲੈਹਿਰਾ, ਭਾਈ ਕਰਮਜੀਤ ਸਿੰਘ, ਭਾਈ ਮਨਦੀਪ ਸਿੰਘ, ਮਨਜੀਤ ਸਿੰਘ ਭੋਮਾ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਤੰਤਰੀ ਪ੍ਰਣਾਲੀ ਦੀ ‘ਪਵਿੱਤਰਤਾ’ ਬਚਾਏ ਰੱਖਣ ਲਈ ਮੁੱਖ ਚੋਣ ਕਮਿਸ਼ਨਰ ਦਾ ਅਸਤੀਫ਼ਾ ਬੇਹੱਦ ਲਾਜ਼ਮੀ-ਇਆਲੀ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ’ਚ ਵਿਸ਼ਾਲ ਯੂਥ ਰਨ ਕੱਲ੍...
Ad Position 24