09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬ ’ਚ ਸਰਕਾਰ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਨੂੰ ਸੂਬੇ ਪ੍ਰਤੀ ਹਮਦਰਦ ਪਹੁੰਚ ਰੱਖਣੀ ਪਵੇਗੀ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਵਿਚ ਹਰ ਹਰਬਾ ਵਰਤ ਕੇ ਰਾਜ ਤਾਂ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਦੇ ਲੋਕਾਂ, ਖਾਸ ਕਰਕੇ ਸਿੱਖਾਂ ਪ੍ਰਤੀ ਉਨ੍ਹਾਂ ਦੇ ਦਿਲਾਂ ਅੰਦਰ ਕੋਈ ਹਮਦਰਦੀ ਨਹੀਂ ਬਚੀ।

Ad Position 21
No active advertisement
ਅਜੀਤ ਡੈਸਕ 10-10-2026
ਚੰਡੀਗੜ੍ਹ, 9 ਅਕਤੂਬਰ (ਪ੍ਰੋ.ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਵਿਚ ਹਰ ਹਰਬਾ ਵਰਤ ਕੇ ਰਾਜ ਤਾਂ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਦੇ ਲੋਕਾਂ, ਖਾਸ ਕਰਕੇ ਸਿੱਖਾਂ ਪ੍ਰਤੀ ਉਨ੍ਹਾਂ ਦੇ ਦਿਲਾਂ ਅੰਦਰ ਕੋਈ ਹਮਦਰਦੀ ਨਹੀਂ ਬਚੀ। ਇਸ ਦੀ ਤਾਜ਼ਾ ਉਦਾਹਰਨ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਰਹਿਮ ਦੀ ਅਪੀਲ ਖਿਲਾਫ ਕੇਂਦਰ ਦੇ ਵਕੀਲ ਕੇ. ਐਮ ਨਟਰਾਜਨ ਵਲੋਂ ਉੱਚ ਅਦਾਲਤ ਵਿਚ ਕੀਤਾ ਗਿਆ ਜ਼ਬਰਦਸਤ ਵਿਰੋਧ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਕੋਈ ਵੀ ਮਾਮਲਾ ਹੋਵੇ, ਸਰਕਾਰ ਭਾਵੇਂ ਕਿਸੇ ਵੀ ਪਾਰਟੀ ਦੀ ਹੋਵੇ, ਉਸ ਮਾਮਲੇ ਨੂੰ ਕਦੀ ਵੀ ਹਮਦਰਦੀ ਨਾਲ ਵਿਚਾਰਨ ਦੀ ਬਜਾਏ ਸਿੱਖਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਏਸੇ ਤਰ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਨੂੰ ਮਿਲਣ ਲਈ ਦਿੱਤੀ ਜਾਣ ਵਾਲੀ ਪੈਰੋਲ ਤੋਂ ਵੀ ਨਾਂਹ ਕਰ ਦਿੱਤੀ ਗਈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਨੂੰ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਭਾਈ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਪਿੰਗਲਾ ਯੁਵਕ ਸੇਵਾਵਾਂ ਕਲੱਬ ਜੈਤੋ ਦੀ ਮੀਟਿੰਗ ਹੋਈ ਅਗਲੀ ਖ਼ਬਰ ਲੋਕਤੰਤਰੀ ਪ੍ਰਣਾਲੀ ਦੀ ‘ਪਵਿੱਤਰਤਾ’ ਬਚਾਏ ਰੱਖਣ ਲਈ ਮੁੱਖ ਚੋਣ ਕਮਿਸ਼ਨਰ ਦਾ ਅਸਤੀਫ਼ਾ ਬੇਹੱਦ ਲਾਜ਼ਮੀ-ਇਆਲੀ
Ad Position 24