ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 15 ਮੈਂਬਰੀ ਵਿਚਾਰ ਤੇ ਏਜੰਡਾ ਕਮੇਟੀ ਦਾ ਗਠਨ
ਇਕਬਾਲ ਸਿੰਘ ਝੂੰਦਾ ਚੇਅਰਮੈਨ ਤੇ ਬਲਦੀਪ ਸਿੰਘ ਕਨਵੀਨਰ ਨਿਯੁਕਤ
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਅੱਜ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਿਚ ਪਾਰਟੀ ਦੀ 15 ਮੈਂਬਰੀ ਵਿਚਾਰ ਅਤੇ ਏਜੰਡਾ ਕਮੇਟੀ ਦਾ ਐਲਾਨ ਕੀਤਾ ਗਿਆ। ਪਾਰਟੀ ਦੇ ਦਫਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਪਾਰਟੀ ਵਲੋਂ ਇਕਬਾਲ ਸਿੰਘ ਝੂੰਦਾ ਨੂੰ ਕਮੇਟੀ ਦਾ ਚੇਅਰਮੈਨ, ਆਰਥਿਕ ਮਾਮਲਿਆਂ ਦੇ ਮਾਹਿਰ ਬਲਦੀਪ ਸਿੰਘ ਨੂੰ ਕਨਵੀਨਰ ਤੇ ਗੰਗਵੀਰ ਰਾਠੌਰ ਨੂੰ ਸਕੱਤਰ-ਮੈਂਬਰ ਬਣਾਇਆ ਗਿਆ ਹੈ।
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਅੱਜ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਿਚ ਪਾਰਟੀ ਦੀ 15 ਮੈਂਬਰੀ ਵਿਚਾਰ ਅਤੇ ਏਜੰਡਾ ਕਮੇਟੀ ਦਾ ਐਲਾਨ ਕੀਤਾ ਗਿਆ। ਪਾਰਟੀ ਦੇ ਦਫਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਪਾਰਟੀ ਵਲੋਂ ਇਕਬਾਲ ਸਿੰਘ ਝੂੰਦਾ ਨੂੰ ਕਮੇਟੀ ਦਾ ਚੇਅਰਮੈਨ, ਆਰਥਿਕ ਮਾਮਲਿਆਂ ਦੇ ਮਾਹਿਰ ਬਲਦੀਪ ਸਿੰਘ ਨੂੰ ਕਨਵੀਨਰ ਤੇ ਗੰਗਵੀਰ ਰਾਠੌਰ ਨੂੰ ਸਕੱਤਰ-ਮੈਂਬਰ ਬਣਾਇਆ ਗਿਆ ਹੈ। ਕਮੇਟੀ ਵਿਚ ਸਿੱਖ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉਦੋਕੇ, ਮੁਲਾਜ਼ਮ ਆਗੂ ਜਸਵਿੰਦਰ ਸਿੰਘ ਜਹਾਂਗੀਰ, ਪ੍ਰੋ. ਗੁਰਮੀਤ ਸਿੰਘ ਧਨੋਆ ਅਤੇ ਪੱਤਰਕਾਰ ਤੇ ਚਿੰਤਕ ਗੁਰਪ੍ਰੀਤ ਸਿੰਘ ਮੰਡਿਆਣੀ ਤੋਂ ਇਲਾਵਾ ਸੇਵਾ ਮੁਕਤ ਏ.ਡੀ.ਸੀ. ਅਰਵਿੰਦਰ ਪਾਲ ਸਿੰਘ, ਨਿਊਰੋਸਰਜਨ ਅਤੇ ਲੋਕ ਜਾਗਰੂਕਤਾ ਫਾਊਂਡੇਸ਼ਨ ਦੇ ਸੰਚਾਲਕ ਡਾ. ਦਿਪੇਸ਼ ਬੱਤਰਾ, ਸੀਨੀਅਰ ਪੱਤਰਕਾਰ ਕਰਮਜੀਤ ਸਿੰਘ, ਐਡਵੋਕੇਟ ਸਰਬਜੀਤ ਸਿੰਘ, ਇੰਜੀਨੀਅਰ ਬਲਵਿੰਦਰ ਸਿੰਘ, ਬੀਬੀ ਹਰਪ੍ਰੀਤ ਕੌਰ ਫਿਲੌਰ, ਐਡਵੋਕੇਟ ਗੁਰਦੀਪ ਸਿੰਘ, ਸਾਹਿਤਕਾਰ ਹਰਪ੍ਰੀਤ ਸਿੰਘ ਬਾਬਾ ਬੇਲੀ ਨੂੰ ਵੀ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ। ਇਹ ਕਮੇਟੀ ਪੰਜਾਬ ਦੇ ਪਾਣੀਆਂ, ਖੇਤੀਬਾੜੀ, ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ, ਔਰਤਾਂ, ਸਮਾਜਿਕ ਨਿਆਂ, ਆਰਥਿਕ ਵਿਕਾਸ ਅਤੇ ਪੰਥਕ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਕੇ ਵਿਹਾਰਕ ਹੱਲ ਸੁਝਾਏਗੀ।