2027 ਦੀ ਚੋਣ ਜੰਗ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਕਈ ਮੋਰਚੇ ਅਹਿਮ-ਪ੍ਰਿਤਪਾਲ ਸਿੰਘ ਬਲੀਏਵਾਲ
ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਤਿਆਰੀਆਂ ਦਰਮਿਆਨ ਕਈ ਮੁੱਦੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਮੁੱਦਿਆਂ ਬਾਰੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਭਾਜਪਾ ਦੇ ਸੂਬਾ ਮੀਡੀਆ ਸਹਿ ਮੁਖੀ ਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਪਾਰਟੀ ਦੀ ਪਹੁੰਚ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਆਪਣੇ ਵਿਚਾਰ ਪੇਸ਼ ਕੀਤੇ।
ਪ
ਪ੍ਰਿਤਪਾਲ ਸਿੰਘ ਬਲੀਏਵਾਲ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ
10-10-2026
ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਤਿਆਰੀਆਂ ਦਰਮਿਆਨ ਕਈ ਮੁੱਦੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਮੁੱਦਿਆਂ ਬਾਰੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਭਾਜਪਾ ਦੇ ਸੂਬਾ ਮੀਡੀਆ ਸਹਿ ਮੁਖੀ ਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਪਾਰਟੀ ਦੀ ਪਹੁੰਚ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਆਪਣੇ ਵਿਚਾਰ ਪੇਸ਼ ਕੀਤੇ। ਮੁੱਖ ਮੰਤਰੀ ਦੇ ਕੈਂਪ ਆਫਿਸ ਅਤੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਸੰਬੰਧਿਤ ਟਿਕਾਣਿਆਂ ’ਤੇ ਸੀ.ਬੀ.ਆਈ. ਦੀ ਕਾਰਵਾਈ ਬਾਰੇ ਬਲੀਏਵਾਲ ਨੇ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਸਿਆਸੀ ਬਿਆਨਬਾਜ਼ੀ ਦੀ ਥਾਂ ਤੱਥਾਂ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀ ਦੀ ਕਾਰਵਾਈ ਨਾਲ ਜੁੜੇ ਸਾਰੇ ਪਹਿਲੂ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋ ਸਕਣਗੇ। ਬਲੀਏਵਾਲ ਨੇ ‘ਆਪ’ ਸਰਕਾਰ ਦੀ ਸਿੱਖਿਆ ਨੀਤੀ ਅਤੇ ਸਰਕਾਰੀ ਸਕੂਲਾਂ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਚਾਰ ’ਤੇ ਸਵਾਲ ਉਠਾਏ। ਉਨ੍ਹਾਂ ਦਾ ਕਹਿਣਾ ਸੀ ਕਿ ਸਿੱਖਿਆ ਸੰਸਥਾਵਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰੀ ਸਕੂਲਾਂ ਨੂੰ ਪਾਰਟੀ ਦੀ ਮਸ਼ਹੂਰੀ ਨਾਲ ਜੋੜਿਆ ਜਾ ਰਿਹਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀਆਂ ਤਿਆਰੀਆਂ ਬਾਰੇ ਬਲੀਏਵਾਲ ਨੇ ਕਿਹਾ ਕਿ ਪਾਰਟੀ ਵਲੋਂ ਸੂਬੇ ’ਚ ਜਥੇਬੰਦਕ ਸਰਗਰਮੀਆਂ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਾਰਟੀ ਦਾ ਮੁੱਖ ਧਿਆਨ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ’ਤੇ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦੇ, ਸੂਬੇ ਦੇ ਮੌਜੂਦਾ ਹਾਲਾਤ ਅਤੇ ਸਰਕਾਰ ਦੀ ਕਾਰਗੁਜ਼ਾਰੀ ਅਹਿਮ ਰਹਿਣਗੇ। ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸੰਭਾਵਿਤ ਗੱਠਜੋੜ ਬਾਰੇ ਪੁੱਛੇ ਜਾਣ ’ਤੇ ਬਲੀਏਵਾਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਜਾਂ ਹੋਰ ਸਿਆਸੀ ਸਮਝੌਤਿਆਂ ਬਾਰੇ ਅੰਤਿਮ ਫ਼ੈਸਲਾ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਪਾਰਟੀ ਦੀ ਤਰਜੀਹ ਪੰਜਾਬ ’ਚ ਆਪਣੀ ਜਥੇਬੰਦਕ ਤਾਕਤ ਵਧਾਉਣ ਅਤੇ ਸਿਆਸੀ ਆਧਾਰ ਨੂੰ ਮਜ਼ਬੂਤ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪਾਰਟੀ ਵਰਕਰਾਂ ਨੂੰ ਸਰਗਰਮ ਕਰਨ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਵਧਾਉਣ ’ਤੇ ਜ਼ੋਰ ਦਿੱਤਾ ਜਾਵੇਗਾ।