11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਤਾਜਪੋਸ਼ੀ ਅੱਜ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 10 ਅਕਤੂਬਰ-ਪੰਜਾਬ ਕਾਂਗਰਸ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਧੜੇਬੰਦੀ ਖ਼ਤਮ ਕਰਨ ਲਈ ਕਾਂਗਰਸ ਹਾਈ ਕਮਾਨ ਵਲੋਂ ਥਾਪੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੀ ਤਾਜਪੋਸ਼ੀ 11 ਅਕਤੂਬਰ ਐਤਵਾਰ ਨੂੰ ਹੋਣ ਜਾ ਰਹੀ ਹੈ। ਨਵੇਂ ਪ੍ਰਧਾਨ ਦੀ ਤਾਜਪੋਸ਼ੀ ਨੂੰ ਸਿਰਫ਼ ਇਕ ਸੰਗਠਨਾਤਮਕ ਸਮਾਗਮ ਵਜੋਂ ਨਹੀਂ, ਸਗੋਂ ਪਾਰਟੀ ਦੀ ਅੰਦਰੂਨੀ ਏਕਤਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਿਹਾਜ਼ ਨਾਲ ਵੀ ਦੇਖਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 11-10-2026
ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 10 ਅਕਤੂਬਰ-ਪੰਜਾਬ ਕਾਂਗਰਸ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਧੜੇਬੰਦੀ ਖ਼ਤਮ ਕਰਨ ਲਈ ਕਾਂਗਰਸ ਹਾਈ ਕਮਾਨ ਵਲੋਂ ਥਾਪੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੀ ਤਾਜਪੋਸ਼ੀ 11 ਅਕਤੂਬਰ ਐਤਵਾਰ ਨੂੰ ਹੋਣ ਜਾ ਰਹੀ ਹੈ। ਨਵੇਂ ਪ੍ਰਧਾਨ ਦੀ ਤਾਜਪੋਸ਼ੀ ਨੂੰ ਸਿਰਫ਼ ਇਕ ਸੰਗਠਨਾਤਮਕ ਸਮਾਗਮ ਵਜੋਂ ਨਹੀਂ, ਸਗੋਂ ਪਾਰਟੀ ਦੀ ਅੰਦਰੂਨੀ ਏਕਤਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਿਹਾਜ਼ ਨਾਲ ਵੀ ਦੇਖਿਆ ਜਾ ਰਿਹਾ ਹੈ। ਇਸ ਸਮਾਗਮ ਵਿਚ ਕਾਂਗਰਸ ਹਾਈ ਕਮਾਨ ਦੇ ਸੀਨੀਅਰ ਆਗੂ ਸਚਿਨ ਪਾਇਲਟ ਅਤੇ ਕੇ.ਸੀ. ਵੇਨੂਗੋਪਾਲ ਦੀ ਸ਼ਮੂਲੀਅਤ ਨਾਲ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਲੈ ਕੇ ਪਾਰਟੀ ਹਾਈ ਕਮਾਨ ਗੰਭੀਰ ਹੈ ਅਤੇ ਸੂਬੇ ਵਿਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਇਸੇ ਬਹਾਨੇ ਨਵੇਂ ਪ੍ਰਧਾਨ ਵਲੋਂ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਦੀ ਹਾਜ਼ਰੀ ਵਿਚ ਸ਼ਕਤੀ ਪ੍ਰਦਰਸ਼ਨ ਦੀ ਕੋਸ਼ਿਸ਼ ਵੀ ਹੋਵੇਗੀ, ਪਰ ਇਸ ਸਮਾਗਮ ਦੀ ਅਸਲ ਅਹਿਮੀਅਤ ਸਿਰਫ਼ ਨਵੇਂ ਪ੍ਰਧਾਨ ਨੂੰ ਅਹੁਦਾ ਸੰਭਾਲਣ ਦੀ ਰਸਮ ਤੱਕ ਸੀਮਤ ਨਹੀਂ ਰਹੇਗੀ। ਵੱਡਾ ਸਵਾਲ ਇਹ ਹੈ ਕਿ ਕੀ ਪੰਜਾਬ ਕਾਂਗਰਸ ਦੇ ਵੱਖ-ਵੱਖ ਸਿਆਸੀ ਧੜਿਆਂ ਦੇ ਆਗੂ ਨਵੇਂ ਪ੍ਰਧਾਨ ਦੀ ਅਗਵਾਈ ਹੇਠ ਇੱਕਜੁੱਟ ਹੋਣ ਦਾ ਸਪੱਸ਼ਟ ਸੰਕੇਤ ਦੇਣਗੇ ਜਾਂ ਫਿਰ ਪਾਰਟੀ ਅੰਦਰਲੇ ਮਤਭੇਦਾਂ ਦੀ ਝਲਕ ਇਸ ਮੰਚ ’ਤੇ ਵੀ ਦੇਖਣ ਨੂੰ ਮਿਲੇਗੀ। ਤਾਜਪੋਸ਼ੀ ਸਮਾਗਮ ਦੌਰਾਨ ਸਭ ਦੀਆਂ ਨਜ਼ਰਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵੇਂ ਪ੍ਰਧਾਨ ਦੀ ਆਪਸੀ ਸਿਆਸੀ ਤਾਲਮੇਲ ’ਤੇ ਰਹਿਣਗੀਆਂ। ਇਹ ਤਿੰਨੇ ਆਗੂ ਪਾਰਟੀ ਦੇ ਅੰਦਰ ਮਹੱਤਵਪੂਰਨ ਸਿਆਸੀ ਪ੍ਰਭਾਵ ਰੱਖਦੇ ਹਨ। ਅਜਿਹੇ ਵਿਚ ਇਨ੍ਹਾਂ ਦਾ ਇਕ ਮੰਚ ’ਤੇ ਇਕੱਠੇ ਨਜ਼ਰ ਆਉਣਾ, ਇਕ-ਦੂਜੇ ਨਾਲ ਸਹਿਜਤਾ ਨਾਲ ਮਿਲਣਾ ਅਤੇ ਨਵੇਂ ਪ੍ਰਧਾਨ ਦੀ ਅਗਵਾਈ ਨੂੰ ਸਵੀਕਾਰ ਕਰਨਾ ਪਾਰਟੀ ਵਰਕਰਾਂ ਲਈ ਏਕਤਾ ਦਾ ਸੰਦੇਸ਼ ਬਣ ਸਕਦਾ ਹੈ। ਹਾਲਾਂਕਿ ਚਰਨਜੀਤ ਸਿੰਘ ਚੰਨੀ ਵਲੋਂ ਅਜੇ ਵੀ ਨਵੇਂ ਪ੍ਰਧਾਨ ਤੋਂ ਬਣਾਈਆਂ ਦੂਰੀਆਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਜਿਸ ਨੂੰ ਲੈ ਕੇ ਕੱਲ੍ਹ ਸਭ ਦੀਆਂ ਨਜ਼ਰਾਂ ਚਰਨਜੀਤ ਸਿੰਘ ਚੰਨੀ ਦੀ ਆਮਦ ’ਤੇ ਵੀ ਰਹਿਣਗੀਆਂ। ਨਵੇਂ ਪ੍ਰਧਾਨ ਸਾਹਮਣੇ ਸਭ ਤੋਂ ਪਹਿਲੀ ਚੁਣੌਤੀ ਸਿਰਫ਼ ਅਹੁਦਾ ਸੰਭਾਲਣਾ ਨਹੀਂ, ਸਗੋਂ ਸਾਰੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਚੱਲਣ ਦੀ ਹੋਵੇਗੀ। ਹਾਲਾਂਕਿ, ਕਿਸੇ ਆਗੂ ਦਾ ਸਮਾਗਮ ’ਚ ਸ਼ਾਮਿਲ ਹੋਣਾ ਆਪਣੇ ਆਪ ਵਿਚ ਧੜੇਬੰਦੀ ਖ਼ਤਮ ਹੋਣ ਦਾ ਸਬੂਤ ਨਹੀਂ ਮੰਨਿਆ ਜਾ ਸਕਦਾ। ਅਸਲ ਪ੍ਰੀਖਿਆ ਆਉਣ ਵਾਲੇ ਦਿਨਾਂ ਵਿਚ ਹੋਵੇਗੀ, ਜਦੋਂ ਜਥੇਬੰਦਕ ਨਿਯੁਕਤੀਆਂ, ਜ਼ਿਲ੍ਹਾ ਅਤੇ ਹਲਕਾ ਪੱਧਰ ’ਤੇ ਜ਼ਿੰਮੇਵਾਰੀਆਂ ਦੀ ਵੰਡ ਅਤੇ ਚੋਣਾਂ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਨਵੇਂ ਪ੍ਰਧਾਨ ਦੀ ਤਾਜਪੋਸ਼ੀ ਸਮਾਗਮ ਨੂੰ ਲੈ ਕੇ ਤਿਆਰੀਆਂ ਅੱਜ ਚਲਦੀਆਂ ਰਹੀਆਂ ਅਤੇ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਹਾਈ ਕਮਾਨ ਵੀ ਚਾਹੁੰਦੀ ਹੈ ਕਿ ਇਸ ਸਮਾਗਮ ਦੇ ਜ਼ਰੀਏ ਪੂਰੇ ਪੰਜਾਬ ਵਿਚ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਹ ਸੰਦੇਸ਼ ਦਿੱਤਾ ਜਾਵੇ ਕਿ ਪੰਜਾਬ ਕਾਂਗਰਸ ਵਿਚ ਧੜੇਬੰਦੀ ਹੋਣ ਖ਼ਤਮ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਭਾਈ ਗਜਿੰਦਰ ਸਿੰਘ ਤੇ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ ਅਗਲੀ ਖ਼ਬਰ ਗੋਡੇ ਬਦਲੀ ਦੇ ਮਾਹਿਰ ਸਰਜਨ ਡਾ . ਏ . ਐਸ . ਪਾਸੀ ਨੇ ਨਵੀਂ ਦਿੱਲੀ ਏਮਜ਼ ਵਿਖੇ ਰੋਬੋਟਿਕ ਨੀ ਰਿਪਲੇਸਮੈਂਟ ਬਾਰੇ ਵਿਸ਼ੇਸ਼ ਲ...
Ad Position 24