11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਪਾਕਿ ਲਈ ਮੁਖਬਰੀ ਕਰਦੀ ਮਹਿਲਾ ਜਾਸੂਸ ਗ੍ਰਿਫ਼ਤਾਰ

ਫਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅੱਜ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਫਾਜ਼ਿਲਕਾ ਦੀ ਟੀਮ ਵਲੋਂ ਪਾਕਿਸਤਾਨ ਲਈ ਮੁਖਬਰੀ ਕਰਨ ਦੇ ਦੋਸ਼ ਹੇਠ ਇਕ ਮਹਿਲਾ ਜਾਸੂਸ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸੰਬੰਧੀ ਦਰਜ ਕੀਤੀ ਗਈ ਐਫ.

Ad Position 21
No active advertisement
ਅਜੀਤ ਡੈਸਕ 11-10-2026
ਫਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅੱਜ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਫਾਜ਼ਿਲਕਾ ਦੀ ਟੀਮ ਵਲੋਂ ਪਾਕਿਸਤਾਨ ਲਈ ਮੁਖਬਰੀ ਕਰਨ ਦੇ ਦੋਸ਼ ਹੇਠ ਇਕ ਮਹਿਲਾ ਜਾਸੂਸ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸੰਬੰਧੀ ਦਰਜ ਕੀਤੀ ਗਈ ਐਫ.ਆਈ.ਆਰ. ਨੰਬਰ 24 ਮੁਤਾਬਕ ਇਹ ਮਹਿਲਾ ਨਿਊ ਹਰਿੰਦਰਾ ਨਗਰ, ਨੇੜੇ ਬਾਬਾ ਫਰੀਦ ਸਕੂਲ, ਫਰੀਦਕੋਟ ਦੀ ਰਹਿਣ ਵਾਲੀ ਹੈ ਅਤੇ ਆਪਣੇ ਹੋਰ ਦੋ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਲਈ ਮੁਖਬਰੀ ਕਰਦੀ ਰਹੀ ਹੈ। ਐਫ.ਆਈ.ਆਰ. ਮੁਤਾਬਕ ਉਕਤ ਔਰਤ ਦਾ ਨਾਂਅ ਗੁਰਨੂਰ ਸਿੱਧੂ ਹੈ ਅਤੇ ਉਸ ਦੇ ਦੋ ਸਾਥੀ ਰਾਜਬੀਰ ਸਿੰਘ ਜ਼ਿਲ੍ਹਾ ਤਰਨ ਤਾਰਨ ਅਤੇ ਦਿਲਪ੍ਰੀਤ ਸਿੰਘ ਜ਼ਿਲ੍ਹਾ ਮੋਗਾ ਨਾਲ ਸੰਬੰਧਿਤ ਹਨ। ਉਕਤ ਦੋਵੇਂ ਹੀ ਭਾਰਤੀ ਫੌਜ ਵਿਚ ਤੈਨਾਤ ਹਨ ਅਤੇ ਇਹ ਤਿੰਨੇ ਲੋਕ ਰਲ ਕੇ ਭਾਰਤੀ ਫੌਜ ਅਤੇ ਹੋਰ ਖੁਫੀਆ ਜਾਣਕਾਰੀ ਆਈ.ਐਸ.ਆਈ. ਤੱਕ ਪਹੁੰਚਾ ਰਹੇ ਸਨ। ਇਸ ਔਰਤ ਨੂੰ ਫਿਰੋਜ਼ਪੁਰ ਦੇ ਇਲਾਕੇ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਸਪੈਸ਼ਲ ਆਪਰੇਸ਼ਨ ਸੈੱਲ ਫਾਜ਼ਿਲਕਾ ਦੇ ਇੰਸਪੈਕਟਰ ਸਤੀਸ਼ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਕਈ ਅਹਿਮ ਗੱਲਾਂ ਸਾਹਮਣੇ ਆ ਸਕਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 10 ਹਲਕਿਆਂ ਦੇ ਕੋਆਰਡੀਨੇਟਰਾਂ ਦਾ ਐਲਾਨ ਅਗਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦਾ ਪੰਜਾਬ ਦੌਰਾ
Ad Position 24