ਜੇਲ੍ਹ ’ਚ ਬੰਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ’ਚ ਸਹਾਇਕ ਸੁਪਰਡੈਂਟ ਕਾਬੂ
ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ’ਚ ਬੰਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿਚ ਸਹਾਇਕ ਸੁਪਰਡੈਂਟ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਵਿਚੋਂ ਅਫੀਮ ਅਤੇ ਕੁਝ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ ਜਦੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਤਾਂ ਇਸ ’ਚ ਇਕ ਸਹਾਇਕ ਸੁਪਰਡੈਂਟ ਰਿਸ਼ਵ ਪਾਲ ਗੋਇਲ ਦੀ ਸ਼ਮੂਲੀਅਤ ਪਾਈ ਗਈ।
ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ’ਚ ਬੰਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿਚ ਸਹਾਇਕ ਸੁਪਰਡੈਂਟ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਵਿਚੋਂ ਅਫੀਮ ਅਤੇ ਕੁਝ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ ਜਦੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਤਾਂ ਇਸ ’ਚ ਇਕ ਸਹਾਇਕ ਸੁਪਰਡੈਂਟ ਰਿਸ਼ਵ ਪਾਲ ਗੋਇਲ ਦੀ ਸ਼ਮੂਲੀਅਤ ਪਾਈ ਗਈ। ਇਸ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਡਿਵੀਜ਼ਨ ਨੰਬਰ 7 ਪੁਲਿਸ ਨੇ ਅਧਿਕਾਰੀ ਨੂੰ ਐਫ.ਆਈ.ਆਰ. ਵਿਚ ਨਾਮਜ਼ਦ ਕੀਤਾ ਅਤੇ ਸ਼ੁੱਕਰਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾਕ੍ਰਮ ਦੀ ਪੁਸ਼ਟੀ ਕਰਦੇ ਹੋਏ ਤਾਜਪੁਰ ਰੋਡ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਦਿਨੇਸ਼ ਕੁਮਾਰ ਨੇ ਕਿਹਾ ਕਿ ਜੇਲ੍ਹ ਅਧਿਕਾਰੀਆਂ ਨੇ ਵਿਭਾਗੀ ਪੱਧਰ ’ਤੇ ਜਾਂਚ ਕੀਤੀ, ਤਾਂ ਸਹਾਇਕ ਸੁਪਰਡੈਂਟ ਰਿਸ਼ਵਪਾਲ ਗੋਇਲ ਦੀ ਸ਼ਮੂਲੀਅਤ ਪਾਈ ਗਈ।