ਦਿੱਲੀ ਪੁਲਿਸ ਨੇ ਦਿੱਤੀ ਜਾਣਕਾਰੀ
ਛਤਰਪਤੀ ਸੰਭਾਜੀਨਗਰ/ਨਵੀਂ ਦਿੱਲੀ, 10 ਅਕਤੂਬਰ (ਪੀ.ਟੀ.ਆਈ., ਡਾ. ਬਲਵਿੰਦਰ ਸਿੰਘ ਸੋਢੀ)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਦਾਦੀ ਸਾਵਿਤਰੀਬਾਈ ਸ਼ੰਕਰਰਾਓ ਦੀਪਕੇ ਦਾ ਸਨਿੱਚਰਵਾਰ ਨੂੰ ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ’ਚ ਲੰਮੀ ਬਿਮਾਰੀ ਤੋਂ ਬਾਅਦ 85 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਪਰਿਵਾਰਕ ਸੂਤਰਾਂ ਅਨੁਸਾਰ ਸਾਵਿਤਰੀਬਾਈ ਨੇ ਸੰਤੁਕ ਪਿੰਪਰੀ ਪਿੰਡ ਸਥਿਤ ਆਪਣੇ ਜੱਦੀ ਘਰ ’ਚ ਸਵੇਰੇ 11.30 ਵਜੇ ਆਖ਼ਰੀ ਸਾਹ ਲਿਆ। ਉਹ ਪਿਛਲੇ ਇਕ ਮਹੀਨੇ ਤੋਂ ਬਿਮਾਰ ਸਨ ਤੇ ਉਨ੍ਹਾਂ ਨੂੰ ਪਹਿਲਾਂ ਹਿੰਗੋਲੀ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਸਵੇਰੇ 10 ਵਜੇ ਕੀਤਾ ਜਾਵੇਗਾ। ਅਭਿਜੀਤ ਦੀਪਕੇ ਦੇ ਚਚੇਰੇ ਭਰਾ ਨੇ ਦੱਸਿਆ ਕਿ ਅਭਿਜੀਤ ਨੂੰ ਕੌਮੀ ਰਾਜਧਾਨੀ ਦਿੱਲੀ ’ਚ ਹਿਰਾਸਤ ਵਿੱਚ ਲਏ ਜਾਣ ਕਾਰਨ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਹਾਲਾਂਕਿ, ਉਨ੍ਹਾਂ ਦੇ ਮਾਤਾ-ਪਿਤਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਹ ਸੰਤੁਕ ਪਿੰਪਰੀ ਪਹੁੰਚ ਰਹੇ ਹਨ। ਦਿੱਲੀ ਪੁਲਿਸ ਨੇ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦਿਪਕੇ ਨੂੰ ਮਹਾਂਰਾਸ਼ਟਰ ’ਚ ਉਨ੍ਹਾਂ ਦੀ ਦਾਦੀ ਦੇ ਦਿਹਾਂਤ ਬਾਰੇ ਜਾਣਕਾਰੀ ਦੇ ਦਿੱਤੀ ਹੈ। ਪੁਲਿਸ ਨੇ ਮਨੁੱਖੀ ਆਧਾਰ ’ਤੇ ਉਨ੍ਹਾਂ ਨੂੰ ਆਪਣੇ ਜੱਦੀ ਪਿੰਡ ਜਾਣ ਲਈ ਸੰਭਵ ਸਹਾਇਤਾ ਦੇਣ ਦੀ ਪੇਸ਼ਕਸ਼ ਵੀ ਕੀਤੀ ਹੈ।
ਸੀ.ਜੇ.ਪੀ. ਦੇ ਸੰਸਥਾਪਕ ਅਭਿਜੀਤ ਦਿਪਕੇ ਦੀ ਦਾਦੀ ਦਾ ਦਿਹਾਂਤ
ਸੀ.ਜੇ.ਪੀ. ਦੇ ਸੰਸਥਾਪਕ ਅਭਿਜੀਤ ਦਿਪਕੇ ਦੀ ਦਾਦੀ ਦਾ ਦਿਹਾਂਤ
ਅਜੀਤ ਡੈਸਕ
11-10-2026