11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨਿੱਜੀ ਕੰਪਨੀ ਵਲੋਂ ਪੈਟਰੋਲ, ਡੀਜ਼ਲ ਮਹਿੰਗਾ ਕਰਨ ਨਾਲ ਸਰਕਾਰੀ ਪੈਟਰੋਲ ਪੰਪਾਂ ’ਤੇ ਵਧੇਗੀ ਵਿਕਰੀ

ਜਲੰਧਰ, 11 ਅਕਤੂਬਰ- ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਣ ’ਤੇ ਘਾਟਾ ਵਧਣ ਕਾਰਨ ਨਿੱਜੀ ਤੇਲ ਕੰਪਨੀ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤੇ ਜਾਣ ਕਾਰਨ ਸਰਕਾਰੀ ਤੇਲ ਕੰਪਨੀਆਂ ਦੇ ਪੈਟਰੋਲ ਪੰਪਾਂ ’ਤੇ ਵਿਕਰੀ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਹਿਲਾਂ ਨਾਇਰਾ ਐਨਰਜੀ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ, ਹੁਣ ਜੀਓ-ਬੀਪੀ ਵਲੋਂ ਵੀ ਪੈਟਰੋਲ ਦੀ ਕੀਮਤ ਵਿਚ 5 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਲਾਗੂ ਹੋ ਗਿਆ ਹੈ।

Ad Position 21
No active advertisement
(ਬਾਕੀ ਸਫ਼ਾ 10 ’ਤੇ) 12-10-2026
ਜਲੰਧਰ, 11 ਅਕਤੂਬਰ- ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਣ ’ਤੇ ਘਾਟਾ ਵਧਣ ਕਾਰਨ ਨਿੱਜੀ ਤੇਲ ਕੰਪਨੀ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤੇ ਜਾਣ ਕਾਰਨ ਸਰਕਾਰੀ ਤੇਲ ਕੰਪਨੀਆਂ ਦੇ ਪੈਟਰੋਲ ਪੰਪਾਂ ’ਤੇ ਵਿਕਰੀ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਹਿਲਾਂ ਨਾਇਰਾ ਐਨਰਜੀ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ, ਹੁਣ ਜੀਓ-ਬੀਪੀ ਵਲੋਂ ਵੀ ਪੈਟਰੋਲ ਦੀ ਕੀਮਤ ਵਿਚ 5 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਲਾਗੂ ਹੋ ਗਿਆ ਹੈ। ਇਸ ਵਾਧੇ ਨਾਲ ਜਿੱਥੇ ਤਿਉਹਾਰੀ ਸੀਜ਼ਨ ਦੌਰਾਨ ਆਮ ਲੋਕਾਂ ਦੇ ਖਰਚੇ ਵਧਣ ਦੀ ਚਿੰਤਾ ਹੈ, ਉੱਥੇ ਹੀ ਨਿੱਜੀ ਕੰਪਨੀਆਂ ਦੇ ਮੁਕਾਬਲੇ ਸਰਕਾਰੀ ਤੇਲ ਕੰਪਨੀਆਂ ਦੇ ਪੈਟਰੋਲ ਪੰਪਾਂ ’ਤੇ ਗਾਹਕਾਂ ਦੀ ਆਮਦ ਵਧ ਸਕਦੀ ਹੈ, ਹਾਲਾਂਕਿ ਆਉਣ ਵਾਲੇ ਸਮੇਂ ਵਿਚ ਸਰਕਾਰੀ ਤੇਲ ਕੰਪਨੀਆਂ ਵਲੋਂ ਕੀਮਤਾਂ ਵਿਚ ਵਾਧਾ ਕੀਤੇ ਜਾਣ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਹੋ ਰਹੇ ਉਤਰਾਅ-ਚੜ੍ਹਾਅ ਕਾਰਨ ਤੇਲ ਕੰਪਨੀਆਂ ਨੂੰ ਵਿੱਤੀ ਦਬਾਅ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਬਾਵਜੂਦ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿਚ ਅਜੇ ਤੱਕ ਵਾਧਾ ਨਹੀਂ ਕੀਤਾ ਗਿਆ। ਇਸ ਸਾਲ ਪੱਛਮੀ ਏਸ਼ੀਆ ਵਿਚ ਤਣਾਅ ਵਧਣ ਤੋਂ ਬਾਅਦ ਮਈ ਮਹੀਨੇ ਦੌਰਾਨ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲੀਟਰ ਲਗਭਗ 7.50 ਰੁਪਏ ਤੋਂ ਲੈ ਕੇ 8 ਰੁਪਏ ਰੁਪਏ ਪ੍ਰਤੀ ਲੀਟਰ ਤੱਕ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਕੀਮਤਾਂ ਸਥਿਰ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਦਲਦੇ ਬਿਆਨਾਂ ਅਤੇ ਪੱਛਮੀ ਏਸ਼ੀਆ ਦੀ ਸਥਿਤੀ ਕਾਰਨ ਵੀ ਅੰਤਰਰਾਸ਼ਟਰੀ ਤੇਲ ਬਾਜ਼ਾਰ ਵਿਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਦਾ ਰਿਹਾ ਹੈ। ਨਿੱਜੀ ਕੰਪਨੀਆਂ ਵਲੋਂ ਕੀਮਤਾਂ ਵਧਾਉਣ ਤੋਂ ਬਾਅਦ ਹੁਣ ਇਹ ਚਰਚਾ ਤੇਜ਼ ਹੋ ਗਈ ਹੈ ਕਿ ਕੀ ਆਉਣ ਵਾਲੇ ਦਿਨਾਂ ਵਿਚ ਸਰਕਾਰੀ ਤੇਲ ਕੰਪਨੀਆਂ ਵੀ ਕੀਮਤਾਂ ਵਿਚ ਵਾਧਾ ਕਰਨਗੀਆਂ। ਤਿਉਹਾਰਾਂ ਦੇ ਦਿਨਾਂ ਵਿਚ ਲੋਕਾਂ ਦੀ ਆਵਾਜਾਈ ਅਤੇ ਖਰੀਦਦਾਰੀ ਵਧ ਜਾਂਦੀ ਹੈ। ਅਜਿਹੇ ਸਮੇਂ ਵਿਚ ਨਿੱਜੀ ਕੰਪਨੀਆਂ ਦਾ ਵੀ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੋਣ ਨਾਲ ਆਵਾਜਾਈ ਅਤੇ ਮਾਲ ਦੀ ਢੋਆ-ਢੁਆਈ ਦੇ ਖਰਚਿਆਂ ’ਤੇ ਵੀ ਅਸਰ ਪੈ ਸਕਦਾ ਹੈ। ਇਸ ਨਾਲ ਆਮ ਲੋਕਾਂ ਦੇ ਬਜਟ ’ਤੇ ਵਾਧੂ ਬੋਝ ਪੈਣ ਦਾ ਖਦਸ਼ਾ ਹੈ। ਨਿੱਜੀ ਕੰਪਨੀਆਂ ਦੇ ਤਾਜ਼ਾ ਫੈਸਲੇ ਤੋਂ ਬਾਅਦ ਤੇਲ ਬਾਜ਼ਾਰ ਦੀ ਸਥਿਤੀ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਜੇਕਰ ਸਰਕਾਰੀ ਕੰਪਨੀਆਂ ਵੀ ਕੀਮਤਾਂ ਵਧਾਉਂਦੀਆਂ ਹਨ, ਤਾਂ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੇ ਰੋਜ਼ਾਨਾ ਖਰਚਿਆਂ ’ਤੇ ਪੈ ਸਕਦਾ ਹੈ। ਉਧਰ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਦੁਆਬਾ ਅਤੇ ਬੁਲਾਰੇ ਮੋਂਟੀ ਸਹਿਗਲ ਨੇ ਕੇਂਦਰ ਸਰਕਾਰ ਤੋਂ ਤੇਲ ਡੀਲਰਾਂ ਦਾ ਮਾਰਜ਼ਿਨ ਵਧਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਬੋਝ ਸਿਰਫ਼ ਆਮ ਲੋਕਾਂ ’ਤੇ ਹੀ ਨਹੀਂ ਪੈਂਦਾ, ਸਗੋਂ ਤੇਲ ਡੀਲਰਾਂ ਨੂੰ ਵੀ ਵਿੱਤੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੁਤਾਬਕ ਪੈਟਰੋਲ ਪੰਪ ਚਲਾਉਣ ਲਈ ਕੀਤੇ ਜਾਣ ਵਾਲੇ ਨਿਵੇਸ਼ ਅਤੇ ਹੋਰ ਖਰਚਿਆਂ ਵਿਚ ਵਾਧਾ ਹੋਣ ਕਾਰਨ ਡੀਲਰਾਂ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਇਸ ਲਈ ਸਰਕਾਰ ਨੂੰ ਉਨ੍ਹਾਂ ਦੇ ਮਾਰਜਨ ਵਿਚ ਵਾਧਾ ਕਰਨਾ ਚਾਹੀਦਾ ਹੈ, ਤਾਂ ਜੋ ਵਧਦੇ ਖਰਚਿਆਂ ਦੇ ਬਾਵਜੂਦ ਉਹ ਆਪਣਾ ਕਾਰੋਬਾਰ ਸੁਚਾਰੂ ਢੰਗ ਨਾਲ ਚਲਾ ਸਕਣ। ਉਧਰ ਪੈਟਰੋਲ ਪੰਪ ਡੀਲਰਾਂ ਦਾ ਮੰਣਨਾ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਨਿੱਜੀ ਕੰਪਨੀਆਂ ਵਲੋਂ ਤਾਂ ਤੇਲ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ ਪਰ ਦੂਜੇ ਪਾਸੇ ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਸਰਕਾਰੀ ਤੇਲ ਕੰਪਨੀਆਂ ਵਲੋਂ ਤੇਲ ਕੀਮਤਾਂ ਵਿਚ ਅਜੇ ਵਾਧੇ ਦੇ ਆਸਾਰ ਨਹੀਂ ਹਨ।
Ad Position 22
No active advertisement
ਪਿਛਲੀ ਖ਼ਬਰ ਰਖਵਾਲੇ ਹੀ ਬਣੇ ਲੁਟੇਰੇ: ਬੰਬ ਡਿਸਪੋਜ਼ਲ ਟੀਮ ਦੇ ਪੁਲਿਸ ਮੁਲਾਜ਼ਮ ਦੇ ਘਰੋਂ ਬਰਾਮਦ ਹੋਇਆ ਮੋਹਾਲੀ ’ਚ ਚੋਰੀ ਹੋਇਆ ਸਾਮਾਨ ਅਗਲੀ ਖ਼ਬਰ ਅਰਵਿੰਦ ਖੰਨਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ
Ad Position 24